ਲੁਧਿਆਣਾ, 18 ਅਪ੍ਰੈਲ (ਜਤਿੰਦਰ ਭੰਬੀ)-ਥਾਣਾ ਸਦਰ ਦੀ ਪੁਲਿਸ ਨੇ ਪੈਸੇ ਦੁੱਗਣੇ ਕਰਨ ਦਾ ਲਾਲਚ ਦੇ ਕੇ ਲੱਖਾਂ ਰੁਪਏ ਠੱਗਣ ਦੇ ਮਾਮਲੇ ਵਿਚ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਦਲਜੀਤ ਕੌਰ ਅਤੇ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਮੁਲਜ਼ਮ ਨੇ ਉਨ੍ਹਾਂ ਨੂੰ ਇਨਵੈਸਟਮੈਂਟ ਕਰਵਾਉਣ ਦਾ ਝਾਂਸਾ ਦੇ ਕੇ ਉਸ ਪਾਸੋਂ 8 ਲੱਖ 50 ਹਜ਼ਾਰ ਰੁਪਏ ਹਾਸਿਲ ਕਰਕੇ ਰਕਮ ਵਾਪਸ ਨਾ ਕਰਕੇ ਉਸ ਨਾਲ ਧੋਖਾਧੜੀ ਕੀਤੀ ਹੈ | ਜਾਂਚ ਅਧਿਕਾਰੀ ਐਸ.ਆਈ. ਤਰਸੇਮ ਸਿੰਘ ਨੇ ਦੱਸਿਆ ਕਿ ਮੁੱਦਈ ਦੇ ਬਿਆਨਾਂ 'ਤੇ ਟੋਨੀ ਉਰਫ਼ ਕੁੰਦਨਮੋ ਖ਼ਿਲਾਫ਼ ਕੇਸ ਦਰਜ ਕਰਕੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ |