09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਗੁਰਦੁਆਰਾ ਟਾਹਲੀਆਣਾ ਸਾਹਿਬ ਬਾਬਾ ਸੱਜਣ ਦਾ ਖੂਹ ਵਿਖੇ ਮੱਸਿਆ ਦਾ ਦਿਹਾੜਾ ਮਨਾਇਆ <br/>

Ad Position 21
No active advertisement
ਅਜੀਤ ਡੈਸਕ 19-04-2026
ਇਆਲੀ/ਥਰੀਕੇ, 18 ਅਪ੍ਰੈਲ (ਮਨਜੀਤ ਸਿੰਘ ਦੁੱਗਰੀ)-ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਅਨਿਨ ਭਗਤ ਬਾਬਾ ਸੱਜਣ ਦੀ ਯਾਦ ਨੂੰ ਸਮਰਪਿਤ ਗੁਰਦੁਆਰਾ ਟਾਹਲੀਆਣਾ ਸਾਹਿਬ ਬਾਬਾ ਸੱਜਣ ਦਾ ਖੂਹ ਵਿਖੇ ਮੱਸਿਆ ਦਾ ਦਿਹਾੜਾ ਬੜੀ ਸ਼ਰਧਾ ਸਹਿਤ ਮਨਾਇਆ ਗਿਆ, ਜਿਸ ਦੌਰਾਨ ਦੂਰ ਨੇੜਿਉਂ ਸੰਗਤ ਨੇ ਵੱਡੀ ਗਿਣਤੀ ਵਿਚ ਨਤਮਸਤਕ ਹੰੁਦਿਆਂ ਆਪਣੀ ਹਾਜ਼ਰੀ ਲਗਵਾਈ | ਮੱਸਿਆ ਨੂੰ ਸਮਰਪਿਤ ਰਖਾਏ ਗਏ ਸ੍ਰੀ ਸਹਿਜ ਪਾਠ ਦੇ ਭੋਗ ਪਾਉਣ ਉਪਰੰਤ ਹੈੱਡ ਗ੍ਰੰਥੀ ਭਾਈ ਕੁਲਦੀਪ ਸਿੰਘ ਨੇ ਨਗਰ ਦੀ ਚੜ੍ਹਦੀ ਕਲਾਂ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਬੇਨਤੀ ਕੀਤੀ ਅਤੇ ਹੁਕਮਨਾਮਾ ਸਰਵਣ ਕਰਵਾਇਆ | ਬਾਬਾ ਨਰਿੰਦਰ ਸਿੰਘ ਬਾਬਾ ਬਲਵਿੰਦਰ ਸਿੰਘ ਗੁਰਦੁਆਰਾ ਲੰਗਰ ਸਾਹਿਬ ਨਾਂਦੇੜ ਹਜ਼ੂਰ ਸਾਹਿਬ ਮਹਾਰਾਸ਼ਟਰ ਵਾਲਿਆਂ ਦੇ ਜਥੇਦਾਰ ਬਾਬਾ ਗੁਰਜੀਤ ਸਿੰਘ ਕਾਰ ਸੇਵਾ ਇਆਲੀ ਕਲਾਂ ਵਾਲਿਆਂ ਨੇ ਜਾਣਕਾਰੀ ਸਾਂਝੀ ਕਰਦੇ ਦੱਸਿਆ ਇਸ ਇਤਿਹਾਸਿਕ ਅਸਥਾਨ 'ਤੇ ਜੋ ਵੀ ਸ਼ਰਧਾ ਨਾਲ ਹਾਜ਼ਰੀ ਲਗਾਉਂਦਾ ਹੈ, ਉਸ ਦੀਆਂ ਮਨੋਕਾਮਨਾਵਾਂ ਪੂਰਨ ਹੁੰਦੀਆਂ ਹਨ | ਇਸ ਮੌਕੇ ਜੁਗਰਾਜ ਸਿੰਘ, ਦਲਵੀਰ ਸਿੰਘ, ਧਰਮ ਸਿੰਘ, ਵੀਰ ਸਿੰਘ, ਪ੍ਰਭਜੋਤ ਸਿੰਘ, ਭੁਪਿੰਦਰ ਸਿੰਘ, ਬਲਵਿੰਦਰ ਸਿੰਘ, ਅਮਰਜੀਤ ਕੌਰ, ਗੁਰਜੀਤ ਕੌਰ, ਅਮਰਜੀਤ ਕੌਰ, ਗੁਰਦੇਵ ਕੌਰ, ਬਲਦੇਵ ਕੌਰ, ਹਰਪਾਲ ਕੌਰ, ਸਾਬਕਾ ਬਲਾਕ ਸੰਮਤੀ ਮੈਂਬਰ ਇਆਲੀ ਖੁਰਦ ਗੁਰਪ੍ਰੀਤ ਸਿੰਘ ਲਾਡੀ, ਜੁਗਰਾਜ ਸਿੰਘ, ਧਰਮਪਾਲ ਸਿੰਘ, ਅਮਰੀਕ ਸਿੰਘ, ਗੁਰਪ੍ਰੀਤ ਸਿੰਘ ਗੋਪੀ, ਦਿਲਾਵਰ ਸਿੰਘ, ਕਰਨੈਲ ਸਿੰਘ ਜੰਮੂ, ਅਮਰੀਕ ਸਿੰਘ, ਮਲਕੀਤ ਸਿੰਘ, ਦਲੀਪ ਬਾਊ ਰਾਜੇ ਤੋਂ ਇਲਾਵਾ ਵੱਡੀ ਗਿਣਤੀ ਪਿੰਡ ਵਾਸੀਆਂ ਅਤੇ ਸੰਗਤ ਨੇ ਹਾਜ਼ਰੀ ਭਰੀ |

Ad Position 22
No active advertisement
ਪਿਛਲੀ ਖ਼ਬਰ ਚੋਰੀ ਦੀ ਯੋਜਨਾ ਬਣਾ ਰਹੇ ਤਿੰਨ ਗਿ੍ਫ਼ਤਾਰ ਅਗਲੀ ਖ਼ਬਰ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਤ
Ad Position 24