09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਚੋਰੀ ਦੀ ਯੋਜਨਾ ਬਣਾ ਰਹੇ ਤਿੰਨ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 19-04-2026
ਲੁਧਿਆਣਾ, 18 ਅਪ੍ਰੈਲ (ਜਤਿੰਦਰ ਭੰਬੀ)-ਥਾਣਾ ਡਵੀਜ਼ਨ ਨੰਬਰ 5 ਦੀ ਪੁਲਿਸ ਨੇ ਫ਼ਿਰੁਜ਼ ਗਾਂਧੀ ਮਾਰਕੀਟ ਸ਼ਿਵਾਨੀ ਮੋਟਰਜ਼ ਦੇ ਪਿੱਛੇ ਬੈਠ ਕੇ ਚੋਰੀ ਦੀ ਯੋਜਨਾ ਬਣਾ ਰਹੇ ਤਿੰਨ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਜਾਂਚ ਅਧਿਕਾਰੀ ਏ.ਐਸ.ਆਈ. ਸੁਖਦੇਵ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਦੇ ਸਬੰਧ ਵਿਚ ਇਲਾਕੇ ਵਿਚ ਮੌਜੂਦ ਸਨ ਤਾਂ ਮੁਖ਼ਬਰ ਖਾਸ ਦੀ ਇਤਲਾਹ 'ਤੇ ਮੁਲਜ਼ਮਾਂ ਨੂੰ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ਵਿਚ ਫ਼ਿਰੋਜ਼ ਗਾਂਧੀ ਮਾਰਕੀਟ ਸ਼ਿਵਾਨੀ ਮੋਟਰਜ਼ ਏਜੰਸੀ ਦੇ ਪਿੱਛੇ ਬੇਆਬਾਦ ਪਲਾਟ ਲਾਗੇ ਖੜ੍ਹ ਕੇ ਚੋਰੀ ਦੀ ਯੋਜਨਾ ਬਣਾਉਂਦਿਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 2 ਮੋਟਰਸਾਈਕਲ ਅਤੇ ਇਕ ਐਕਟੀਵਾ ਬਰਾਮਦ ਕੀਤੀ ਹੈ | ਮੁਲਜ਼ਮਾਂ ਦੀ ਸ਼ਨਾਖ਼ਤ ਰਣਵੀਰ ਸਿੰਘ, ਜਸਵੀਰ ਸਿੰਘ ਤੇ ਮੋਹਿਤ ਵਜੋਂ ਹੋਈ ਹੈ | ਪੁਲਿਸ ਉਨ੍ਹਾਂ ਪਾਸੋਂ ਹੋਰ ਵੀ ਪੁੱਛ ਪੜਤਾਲ ਕਰ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਮਾਨਵ ਰਚਨਾ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਸੀ.ਬੀ.ਐਸ.ਈ. 10ਵੀਂ ਦੇ ਨਤੀਜਿਆਂ 'ਚ ਕੀਤਾ ਸ਼ਾਨਦਾਰ ਪ੍ਰਦਰਸ਼ਨ <... ਅਗਲੀ ਖ਼ਬਰ ਗੁਰਦੁਆਰਾ ਟਾਹਲੀਆਣਾ ਸਾਹਿਬ ਬਾਬਾ ਸੱਜਣ ਦਾ ਖੂਹ ਵਿਖੇ ਮੱਸਿਆ ਦਾ ਦਿਹਾੜਾ ਮਨਾਇਆ <br/>
Ad Position 24