09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਪੈਨਸ਼ਨਰਜ਼ ਐਸੋਸੀਏਸ਼ਨ ਨੇ ਮੰਗਾਂ ਨਾ ਮੰਨਣ ਦੇ ਵਿਰੋਧ 'ਚ ਦਿੱਤਾ ਸੂਬਾ ਪੱਧਰੀ ਧਰਨਾ <br/>

Ad Position 21
No active advertisement
ਅਜੀਤ ਡੈਸਕ 19-04-2026
ਲੁਧਿਆਣਾ, 18 ਅਪ੍ਰੈਲ (ਜਤਿੰਦਰ ਭੰਬੀ)-ਪੰਜਾਬ ਸਟੇਟ ਪਾਵਰ ਅਤੇ ਟਰਾਂਸਮਿਸ਼ਨ ਦੇ ਸੱਦੇ 'ਤੇ ਪੈਨਸ਼ਨਰਜ਼ ਐਸੋਸੀਏਸ਼ਨ ਨੇ ਮੰਗਾਂ ਨਾ ਮੰਨਣ ਦੇ ਵਿਰੋਧ ਵਿਚ ਜਥੇਬੰਦੀ ਦੇ ਸਟੇਟ ਪ੍ਰਧਾਨ ਅਵਿਨਾਸ਼ ਚੰਦਰ ਸ਼ਰਮਾ ਦੀ ਅਗਵਾਈ 'ਚ ਬਿਜਲੀ ਮੰਤਰੀ ਸੰਜੀਵ ਅਰੋੜਾ ਦੀ ਰਿਹਾਇਸ਼ ਅੱਗੇ ਆਰਤੀ ਚੌਕ ਵਿਚ ਸੂਬਾ ਪੱਧਰੀ ਧਰਨਾ ਦਿੱਤਾ | ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਧਨਵੰਤ ਸਿੰਘ ਭੱਠਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਾਵਰਕਾਮ ਦੀਆਂ ਜ਼ਮੀਨਾਂ ਅਤੇ ਕੇਂਦਰ ਸਰਕਾਰ ਵਲੋਂ ਬਿਜਲੀ ਸੋਧ ਬਿਲ 2025, ਕਿਰਤ ਕਾਨੂੰਨਾਂ ਵਿਚ ਬਦਲਾਅ ਅਤੇ ਪੈਨਸ਼ਨਰਜ਼ ਦੀਆਂ ਮੰਗਾਂ ਜਿਨਾਂ ਵਿਚ 1 ਜਨਵਰੀ 2016 ਤੋਂ ਪਹਿਲਾਂ ਰਿਟਾਇਰ ਹੋਏ ਪੈਨਸ਼ਨਰਜ਼ ਲਈ ਘੱਟੋ ਘੱਟ 2.59 ਦਾ ਫੈਕਟਰ ਲਾਗੂ ਕਰਨ, ਬਿਜਲੀ ਕਨਸੈਸ਼ਨ ਦੇਣਾ, ਕੈਸ਼ਲੈਸ ਟਰੀਟਮੈਂਟ ਸਕੀਮ ਮੁੜ ਲਾਗੂ ਕਰਨਾ, ਡੀ.ਏ. ਦੀਆਂ ਕਿਸ਼ਤਾਂ ਦਾ ਬਕਾਇਆ, ਨਿੱਜੀਕਰਨ ਦੀ ਨੀਤੀ ਬੰਦ ਕਰਨਾ, ਰਿਟਾਇਰਡ ਕਰਮਚਾਰੀਆਂ ਨੂੰ ਪੇ ਕਮਿਸ਼ਨ ਦਾ ਬਕਾਇਆ ਯਕਮੁੱਕਤ ਦੇਣਾ, 23 ਸਾਲਾ ਸਾਲਾਨਾ ਤਰੱਕੀ ਸਾਰੇ ਸਬੰਧਿਤ ਪੈਨਸ਼ਨਰਜ਼ ਨੂੰ ਵਗੈਰ ਸ਼ਰਤ ਦੇਣਾ, ਜਨਵਰੀ 2006 ਤੋਂ 25 ਸਾਲ ਦੀ ਸੇਵਾ ਪੂਰੀ ਕਰਨ 'ਤੇ ਪੂਰੀ ਪੈਨਸ਼ਨ ਦੇਣ, 200 ਰੁਪਏ ਮਹੀਨਾ ਵਿਕਾਸ ਟੈਕਸ ਕੱਟਣਾ ਬੰਦ ਕਰਨਾ, ਮੈਡੀਕਲ ਭੱਤੇ ਵਿਚ ਵਾਧਾ ਆਦਿ ਮੰਗਾਂ ਨੂੰ ਲੈ ਕੇ ਸਰਕਾਰ ਖ਼ਿਲਾਫ਼ ਇਹ ਸੂਬਾ ਪੱਧਰੀ ਧਰਨਾ ਦਿੱਤਾ ਗਿਆ ਹੈ | ਇਸ ਮੌਕੇ ਵੱਡੀ ਗਿਣਤੀ ਵਿਚ ਮੁਲਾਜ਼ਮ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਵੱਖ-ਵੱਖ ਇਲਾਕਿਆਂ 'ਚੋਂ ਹੈਰੋਇਨ, ਸ਼ਰਾਬ ਅਤੇ ਨਸ਼ੀਲੀਆਂ ਗੋਲੀਆਂ ਬਰਾਮਦ <br/> ਅਗਲੀ ਖ਼ਬਰ ਮਨੀਸ਼ ਵਰਮਾ ਨੇ ਸੈਂਟਰਲ ਬੈਂਕ ਆਫ਼ ਇੰਡੀਆ ਦੇ ਨਵੇਂ ਖੇਤਰੀ ਮੁਖੀ ਵਜੋਂ ਸੰਭਾਲਿਆ ਅਹੁਦਾ <br/>
Ad Position 24