10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਅਣਐਲਾਨੇ ਬਿਜਲੀ ਕੱਟਾਂ ਕਾਰਨ ਲੋਕ ਹੋਏ ਬੇਹਾਲ-ਐਡਵੋਕੇਟ ਧਾਲੀਵਾਲ

Ad Position 21
No active advertisement
ਅਜੀਤ ਡੈਸਕ 19-04-2026
ਭਾਮੀਆਂ ਕਲਾਂ/ਲੁਧਿਆਣਾ, 18 ਅਪ੍ਰੈਲ (ਜਤਿੰਦਰ ਭੰਬੀ)-ਹਲਕਾ ਸਾਹਨੇਵਾਲ ਵਿਚ ਲੱਗ ਰਹੇ ਅਣਐਲਾਨੇ ਬਿਜਲੀ ਕੱਟਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਪੰਜਾਬ ਨੂੰ ਬਿਜਲੀ ਸਰਪਲੱਸ ਸੂਬਾ ਬਣਾਉਣ ਦੇ ਦਾਅਵਿਆਂ ਤੇ ਸਵਾਲੀਆ ਚਿੰਨ੍ਹ ਖੜ੍ਹਾ ਕਰ ਦਿੱਤਾ ਹੈ | ਉਪਰੋਕਤ ਵਿਚਾਰ ਹਲਕਾ ਸਾਹਨੇਵਾਲ ਤੋਂ ਸੀਨੀਅਰ ਕਾਂਗਰਸੀ ਆਗੂ ਅਤੇ ਸੰਭਾਵੀ ਉਮੀਦਵਾਰ ਐਡਵੋਕੇਟ ਮਨਵੀਰ ਸਿੰਘ ਧਾਲੀਵਾਲ ਨੇ ਪੈੱ੍ਰਸ ਨੂੰ ਜਾਰੀ ਇਕ ਬਿਆਨ ਰਾਹੀਂ ਸਾਂਝੇ ਕੀਤੇ | ਐਡਵੋਕੇਟ ਧਾਲੀਵਾਲ ਨੇ ਕਿਹਾ ਕਿ ਹਲਕਾ ਸਾਹਨੇਵਾਲ ਦੇ ਵੱਖ ਵੱਖ ਪਿੰਡਾਂ ਅਤੇ ਇਲਾਕਿਆਂ ਵਿਚ ਲੱਗ ਰਹੇ ਲੰਬੇ ਬਿਜਲੀ ਕੱਟਾਂ ਨੇ ਲੋਕਾਂ ਦਾ ਜਿਊਣਾ ਮੁਹਾਲ ਕੀਤਾ ਹੋਇਆ ਹੈ | ਵੱਧ ਰਹੀ ਗਰਮੀ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਪਰ ਸਰਕਾਰ ਦਾ ਇਸ ਮਸਲੇ ਵੱਲ ਕੋਈ ਧਿਆਨ ਨਹੀਂ | ਉਨ੍ਹਾਂ ਕਿਹਾ ਕਿ ਜੇਕਰ ਬਿਜਲੀ ਕੱਟ ਏਸੇ ਤਰ੍ਹਾਂ ਹੀ ਜਾਰੀ ਰਹੇ ਤਾਂ ਸਮੁੱਚੀ ਕਾਂਗਰਸ ਪਾਰਟੀ ਵਲੋਂ ਬਿਜਲੀ ਘਰਾਂ ਦਾ ਘਿਰਾਓ ਕੀਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਅਕਾਲ ਅਕੈਡਮੀ ਜੰਡਿਆਲੀ ਦੇ ਦਸਵੀਂ ਜਮਾਤ ਦੇ ਸ਼ਾਨਦਾਰ ਨਤੀਜੇ <br/> ਅਗਲੀ ਖ਼ਬਰ ਭਗਵਾਨ ਪਰਸ਼ੂਰਾਮ ਜਨਮ ਉਤਸਵ ਦੇ ਵੰਡੇ ਜਾ ਰਹੇ ਨਿਮੰਤਰਣ ਪਤਰ <br/>
Ad Position 24