10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਸਿੱਖ ਮਿਸ਼ਨਰੀ ਪਬਲਿਕ ਸਕੂਲ ਦਾ 8ਵੀਂ ਦਾ ਨਤੀਜਾ ਰਿਹਾ ਸ਼ਾਨਦਾਰ <br/>

Ad Position 21
No active advertisement
ਅਜੀਤ ਡੈਸਕ 19-04-2026
ਲੁਧਿਆਣਾ, 18 ਅਪ੍ਰੈਲ (ਭੁਪਿੰਦਰ ਸਿੰਘ ਬੈਂਸ)-ਸਿੱਖ ਮਿਸ਼ਨਰੀ ਪਬਲਿਕ ਹਾਈ ਸਕੂਲ, ਸਲੇਮ ਟਾਬਰੀ ਵਿਖੇ 8ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ | ਨਤੀਜੇ ਵਿਚ ਪਹਿਲੇ, ਦੂਜੇ ਅਤੇ ਤੀਜੇ ਦਰਜੇ 'ਤੇ ਆਉਣ ਵਾਲੀਆਂ ਵਿਦਿਆਰਥਣਾਂ ਨੂੰ ਸਨਮਾਨਿਤ ਕੀਤਾ ਗਿਆ | ਪਹਿਲੇ ਦਰਜੇ 'ਤੇ ਕਸ਼ਿਸ਼ ਦੇ 92 ਫ਼ੀਸਦੀ, ਦੂਜੇ ਦਰਜੇ 'ਤੇ ਗੁਰਜੋਤ ਕੌਰ ਦੇ 91 ਫ਼ੀਸਦੀ ਅਤੇ ਤੀਜੇ ਦਰਜੇ 'ਤੇ ਹਰਲੀਨ ਕੌਰ ਦੇ 84.8 ਫ਼ੀਸਦੀ ਨੰਬਰ ਆਏ | ਸਕੂਲ ਦੇ ਡਾਇਰੈਕਟਰ ਡਾ. ਰਣਜੀਤ ਸਿੰਘ (ਨੈਸ਼ਨਲ ਅਵਾਰਡੀ), ਸਕੂਲ ਦੀ ਪ੍ਰਬੰਧਕੀ ਕਮੇਟੀ ਦੇ ਮੈਂਬਰ ਜਗਜੀਤ ਸਿੰਘ, ਸਤਿੰਦਰ ਕੌਰ ਤੇ ਪਿ੍ੰਸੀਪਲ ਪਰਦੀਪ ਕੌਰ ਨੇ ਪਹਿਲੇ ਦਰਜੇ 'ਤੇ ਆਉਣ ਵਾਲੀ ਵਿਦਿਆਰਥਣ ਨੂੰ 5000, ਦੂਜੇ ਦਰਜੇ 'ਤੇ ਆਉਣ ਵਾਲੀ ਵਿਦਿਆਰਥਣ ਨੂੰ 4000 ਅਤੇ ਤੀਜੇ ਦਰਜੇ 'ਤੇ ਆਉਣ ਵਾਲੀ ਵਿਦਿਆਰਥਣ ਨੂੰ 3000 ਦੀ ਧਨ-ਰਾਸ਼ੀ ਦੇ ਕੇ ਸਨਮਾਨਿਤ ਕੀਤਾ | ਪਰਦੀਪ ਕੌਰ ਨੇ ਇਨ੍ਹਾਂ ਵਿਦਿਆਰਥਣਾਂ ਨੂੰ ਜਿੱਥੇ ਵਧਾਈ ਦਿੱਤੀ, ਉਥੇ ਹੀ ਵਿਦਿਆਰਥਣਾਂ ਨੂੰ ਅੱਗੇ ਵਧਣ ਲਈ ਵੀ ਉਤਸ਼ਾਹਿਤ ਕੀਤਾ | ਸਕੂਲ ਦੇ ਡਾਇਰੈਕਟਰ ਡਾ. ਰਣਜੀਤ ਸਿੰਘ ਨੇ ਵਿਦਿਆਰਥਣਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਆਪਣੀ ਜ਼ਿੰਦਗੀ ਵਿਚ ਟੀਚੇ ਮਿਥਣ ਲਈ ਪ੍ਰੇਰਿਤ ਕੀਤਾ |

Ad Position 22
No active advertisement
ਪਿਛਲੀ ਖ਼ਬਰ ਵਿਆਹ ਦੀ ਨੀਅਤ ਨਾਲ ਨਾਬਾਲਗਾ ਵਰਗਲਾਈ <br/> ਅਗਲੀ ਖ਼ਬਰ ਅਕਾਲ ਅਕੈਡਮੀ ਜੰਡਿਆਲੀ ਦੇ ਦਸਵੀਂ ਜਮਾਤ ਦੇ ਸ਼ਾਨਦਾਰ ਨਤੀਜੇ <br/>
Ad Position 24