10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਵਿਆਹ ਦੀ ਨੀਅਤ ਨਾਲ ਨਾਬਾਲਗਾ ਵਰਗਲਾਈ <br/>

Ad Position 21
No active advertisement
ਅਜੀਤ ਡੈਸਕ 19-04-2026
ਲੁਧਿਆਣਾ, 18 ਅਪ੍ਰੈਲ (ਜਤਿੰਦਰ ਭੰਬੀ)-ਥਾਣਾ ਸਲੇਮਟਾਬਰੀ ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਸਿਕੰਦਰ ਸਿੰਘ ਨੇ ਦੱਸਿਆ ਕਿ ਉਸ ਦੀ ਛੋਟੀ ਲੜਕੀ ਘਰੋਂ ਬਿਨਾ ਦੱਸੇ ਕਿਧਰੇ ਚਲੀ ਗਈ, ਜਿਸ ਦੀ ਭਾਲ ਕਰਨ 'ਤੇ ਪਤਾ ਲੱਗਾ ਕਿ ਸੰਨੀ ਨਾਮੀ ਨੌਜਵਾਨ ਉਸ ਦੀ ਲੜਕੀ ਨੂੰ ਵਿਆਹ ਕਰਵਾਉਣ ਦੀ ਨੀਅਤ ਨਾਲ ਵਰਗਲਾ ਫੁਸਲਾ ਕੇ ਕਿਧਰੇ ਭਜਾ ਕੇ ਲੈ ਗਿਆ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਪ੍ਰੇਮ ਚੰਦ ਨੇ ਦੱਸਿਆ ਕਿ ਮੁੱਦਈ ਦੇ ਬਿਆਨਾਂ 'ਤੇ ਸੰਨੀ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਦੁਕਾਨ ਦੀ ਰਜਿਸਟਰੀ ਨਾ ਕਰਵਾ ਕੇ ਕੀਤੀ ਧੋਖਾਧੜੀ
ਥਾਣਾ ਡਵੀਜ਼ਨ ਨੰਬਰ 1 ਦੀ ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਅਮਨਦੀਪ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਨੇ ਆਪਸ ਵਿਚ ਮਿਲੀਭੁਗਤ ਕਰਕੇ ਉਸ ਨਾਲ ਦੁਕਾਨ ਨੰ: 19 ਇਕਲਾਸਿਕ ਮਾਰਕੀਟ ਨਿੱਘਰ ਮੰਡੀ ਦਾ ਸੌਦਾ ਕਰਕੇ ਉਸ ਪਾਸੋਂ 33 ਲੱਖ ਰੁਪਏ ਹਾਸਿਲ ਕਰਕੇ ਦੁਕਾਨ ਦੀ ਰਜਿਸਟਰੀ ਨਾ ਕਰਵਾ ਕੇ ਉਸ ਨਾਲ ਧੋਖਾਧੜੀ ਕੀਤੀ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਰਜਿੰਦਰ ਸਿੰਘ ਨੇ ਦੱਸਿਆ ਕਿ ਮੁੱਦਈ ਦੇ ਬਿਆਨਾਂ 'ਤੇ ਟਵਿੰਕਲ ਤੇ ਰਾਜਨ ਖ਼ਿਲਾਫ਼ ਕੇਸ ਦਰਜ ਕੀਤਾ ਹੈ |
ਜੇ.ਐਮ.ਡੀ. ਮਾਲ ਦੇ ਬਾਹਰੋਂ ਐਕਟੀਵਾ ਚੋਰੀ
ਥਾਣਾ ਡਵੀਜ਼ਨ ਨੰਬਰ 2 ਦੀ ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਸੁਰਿੰਦਰ ਕੌਰ ਨੇ ਦੱਸਿਆ ਕਿ ਉਸ ਨੇ ਆਪਣੀ ਐਕਟੀਵਾ ਜੇ.ਐਮ.ਡੀ. ਮਾਲ ਦੇ ਬਾਹਰ ਲਾਕ ਲਗਾ ਕੇ ਖੜ੍ਹੀ ਕੀਤੀ ਸੀ, ਜਿਸ ਨੂੰ ਕੋਈ ਅਣਪਛਾਤਾ ਵਿਅਕਤੀ ਚੋਰੀ ਕਰਕੇ ਲੈ ਗਿਆ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਮਲਕੀਤ ਸਿੰਘ ਨੇ ਦੱਸਿਆ ਕਿ ਮੁੱਦਈ ਦੇ ਬਿਆਨਾਂ 'ਤੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ |
ਸੁੱਕੇ ਦੁੱਧ ਦੇ ਪ੍ਰੋਡਕਟ ਦੇਣ ਦਾ ਝਾਂਸਾ ਦੇ ਕੇ ਲੱਖਾਂ ਦੀ ਧੋਖਾਧੜੀ
ਥਾਣਾ ਸਦਰ ਦੀ ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਸੁਮਿਤ ਗੁਪਤਾ ਨੇ ਦੱਸਿਆ ਕਿ ਮੁਲਜ਼ਮਾਂ ਨੇ ਹਮਮਸ਼ਵਰਾ ਹੋ ਕੇ ਸੋਚੀ ਸਮਝੀ ਸਾਜ਼ਿਸ਼ ਤਹਿਤ ਉਸ ਨੂੰ ਸੁੱਕੇ ਦੁੱਧ ਦੇ ਪ੍ਰੋਡਕਟ ਦੇਣ ਦਾ ਵਾਅਦਾ ਕਰਕੇ ਉਸ ਪਾਸੋਂ 21 ਲੱਖ ਰੁਪਏ ਐਡਵਾਂਸ ਹਾਸਿਲ ਕਰਕੇ ਦੁੱਧ ਦੇ ਪ੍ਰੋਡਕਟ ਨਾ ਦੇ ਕੇ ਉਸ ਨਾਲ ਧੋਖਾਧੜੀ ਕੀਤੀ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਜੋਹਨ ਪੀਟਰ ਨੇ ਦੱਸਿਆ ਕਿ ਮੁੱਦਈ ਦੇ ਬਿਆਨਾਂ 'ਤੇ ਅਭਿਸ਼ੇਕ ਅਤਰਸ, ਤੁਸਾਰ ਅਤਰਸ ਅਤੇ ਸੁਨੀਲ ਕੁਮਾਰ ਵਜੋਂ ਹੋਈ ਹੈ |
ਕਰਜ਼ਾ ਦਿਵਾਉਣ ਦਾ ਝਾਂਸਾ ਦੇ ਕੇ ਧੋਖਾਧੜੀ
ਥਾਣਾ ਟਿੱਬਾ ਦੀ ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਪਵਨ ਕੁਮਾਰ ਨੇ ਦੱਸਿਆ ਕਿ ਮੁਲਜ਼ਮ ਨੇ ਉਸ ਨੂੰ ਕਰਜ਼ ਦਿਵਾਉਣ ਦਾ ਝਾਂਸਾ ਦੇ ਕੇ ਉਸ ਪਾਸੋਂ 40 ਹਜ਼ਾਰ ਰੁਪਏ ਬਤੌਰ ਕਮਿਸ਼ਨ ਹਾਸਲ ਕਰਕੇ ਕਰਜ਼ ਨਾ ਕਰਵਾ ਕੇ ਉਸ ਨਾਲ ਧੋਖਾਧੜੀ ਕੀਤੀ | ਜਾਂਚ ਅਧਿਕਾਰੀ ਏ.ਐਸ.ਆਈ. ਰਜਿੰਦਰ ਸਿੰਘ ਨੇ ਦੱਸਿਆ ਕਿ ਮੁੱਦਈ ਦੇ ਬਿਆਨਾਂ 'ਤੇ ਸੰਕੇਸ਼ ਜੈਨ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ |

Ad Position 22
No active advertisement
ਪਿਛਲੀ ਖ਼ਬਰ ਰੋਬੋਟਿਕ ਤਕਨੀਕ ਨਾਲ ਗੋਡੇ ਬਦਲੀ ਕਰਨ ਵਿਚ ਭਰੋਸੇਯੋਗ ਨਾਂਅ ਹੈ 'ਡਾ. ਏ.ਐਸ. ਪਾਸੀ' <br/> ਅਗਲੀ ਖ਼ਬਰ ਸਿੱਖ ਮਿਸ਼ਨਰੀ ਪਬਲਿਕ ਸਕੂਲ ਦਾ 8ਵੀਂ ਦਾ ਨਤੀਜਾ ਰਿਹਾ ਸ਼ਾਨਦਾਰ <br/>
Ad Position 24