ਲੁਧਿਆਣਾ, 19 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਨੂਰ ਵਾਲਾ ਰੋਡ 'ਤੇ ਚੋਰੀ ਦੇ ਸ਼ੱਕ ਵਿਚ ਲੋਕਾਂ ਨੇ ਇਕ ਨÏਜਵਾਨ ਦੇ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ | ਜਾਣਕਾਰੀ ਅਨੁਸਾਰ ਘਟਨਾ ਅੱਜ ਉਸ ਵਕਤ ਵਾਪਰੀ, ਜਦੋਂ ਨÏਜਵਾਨ ਨੂਰ ਵਾਲਾ ਰੋਡ 'ਤੇ ਸ਼ੱਕੀ ਹਾਲਾਤਾਂ ਵਿਚ ਘੁੰਮ ਰਿਹਾ ਸੀ ਤਾਂ ਉਥੇ ਕੁੱਝ ਵਿਅਕਤੀਆਂ ਨੇ ਉਸ ਨੂੰ ਦੇਖ ਲਿਆ ਪਿਛਲੇ ਕੁੱਝ ਸਮੇਂ ਤੋਂ ਨੂਰ ਵਾਲਾ ਰੋਡ 'ਤੇ ਚੋਰੀ ਦੀ ਵਾਰਦਾਤਾਂ ਵਿਚ ਵਾਧਾ ਹੋਇਆ ਹੈ, ਜਿਸ ਕਾਰਨ ਲੋਕ ਚÏਕਸੀ ਵਰਤ ਰਹੇ ਸਨ | ਇਹਨਾਂ ਲੋਕਾਂ ਦਾ ਕਹਿਣਾ ਸੀ ਕਿ ਇਹ ਨÏਜਵਾਨ ਉਥੇ ਚੋਰੀ ਕਰ ਰਿਹਾ ਸੀ ਕਿ ਉਸ ਨੰੂ ਕਾਬੂ ਕੀਤਾ ਗਿਆ | ਰੌਲ਼ੇ ਦੀ ਆਵਾਜ਼ ਸੁਣ ਕੇ ਉਥੇ ਹੋਰ ਲੋਕ ਇਕੱਠੇ ਹੋ ਗਏ, ਜਿਨ੍ਹਾਂ ਨੇ ਉਸਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ ਨÏਜਵਾਨ ਨੂੰ ਖੰਭੇ ਨਾਲ ਬੰਨ੍ਹ ਦਿੱਤਾ ਅਤੇ ਲੋਕਾਂ ਵਲੋਂ ਉਸ ਨੂੰ ਬੁਰੀ ਤਰ੍ਹਾਂ ਨਾਲ ਕੁੱਟਿਆ ਗਿਆ | ਲੋਕਾਂ ਵਲੋਂ ਉਸ ਨੂੰ ਗੰਜਾ ਕਰ ਦਿੱਤਾ ਗਿਆ ਅਤੇ ਪੂਰੇ ਇਲਾਕੇ ਵਿਚ ਘੁਮਾਇਆ ਗਿਆ | ਬਾਅਦ ਵਿਚ ਇਹਨਾਂ ਲੋਕਾਂ ਨੇ ਉਸ ਨੂੰ ਪੁਲਿਸ ਹਵਾਲੇ ਕਰਨ ਦੀ ਥਾਂ 'ਤੇ ਛੱਡ ਦਿੱਤਾ¢ ਸਬੰਧਿਤ ਥਾਣੇ ਦੇ ਐਸ.ਐਚ.ਓ. ਨੇ ਦੱਸਿਆ ਕਿ ਇਸ ਸਬੰਧੀ ਅਜੇ ਉਨ੍ਹਾਂ ਨੂੰ ਕੋਈ ਵੀ ਸ਼ਿਕਾਇਤ ਨਹੀਂ ਮਿਲੀ ਹੈ | ਸ਼ਿਕਾਇਤ ਆਉਣ 'ਤੇ ਅਗਲੀ ਕਾਰਵਾਈ ਕੀਤੀ ਜਾਵੇਗੀ |