30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਅਕਾਲੀ ਦਲ ਪੁਨਰ ਸੁਰਜੀਤ ਅਤੇ ਅਕਾਲੀ ਦਲ 'ਵਾਰਿਸ ਪੰਜਾਬ ਦੇ' ਇਕੱਠੇ ਆਉਣ ਨਾਲ ਮੁੜ ਖ਼ੁਸ਼ਹਾਲ ਹੋਵੇਗਾ ਪੰਜਾਬ-ਲਵਲੀ <br/>

Ad Position 21
No active advertisement
ਅਜੀਤ ਡੈਸਕ 20-04-2026
ਲੁਧਿਆਣਾ, 19 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਅਕਾਲੀ ਦਲ ਪੁਨਰ ਸੁਰਜੀਤ ਅਤੇ ਅਕਾਲੀ ਦਲ 'ਵਾਰਿਸ ਪੰਜਾਬ ਦੇ' ਵਿਚਾਲੇ ਬੀਤੇ ਦਿਨ ਹੋਈ ਮੀਟਿੰਗ ਨਾਲ ਪੰਜਾਬ ਦੇ ਲੋਕਾਂ ਵਿਚ ਇਕ ਖ਼ੁਸ਼ਹਾਲ ਅਤੇ ਤਰੱਕੀ ਪਸੰਦ ਸਰਕਾਰ ਦੇ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਦÏਰਾਨ ਸੱਤਾ ਵਿਚ ਆਉਣ ਦੀ ਉਮੀਦ ਹੋਰ ਮਜ਼ਬੂਤ ਹੋਈ ਹੈ | ਇਹ ਸ਼ਬਦ ਅਕਾਲੀ ਦਲ 'ਵਾਰਿਸ ਪੰਜਾਬ ਦੇ' ਸੀਨੀਅਰ ਆਗੂ ਤੇ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਮਜ਼ਬੂਤੀ ਨਾਲ ਆਵਾਜ਼ ਚੁੱਕਣ ਵਾਲੇ ਰਾਜੀਵ ਕੁਮਾਰ ਲਵਲੀ ਨੇ ਇੱਥੇ ਜਾਰੀ ਇਕ ਬਿਆਨ ਵਿਚ ਕਹੇ¢ ਇਸ ਮÏਕੇ ਲਵਲੀ ਨੇ ਕਿਹਾ ਕਿ ਮÏਜੂਦਾ ਸ਼ਾਸਨ ਵਿਚ ਪੰਜਾਬ ਨਸ਼ਿਆਂ, ਬੇਰੁਜ਼ਗਾਰੀ, ਗੈਂਗਸਟਰਵਾਦ ਅਤੇ ਕਾਨੂੰਨ-ਵਿਵਸਥਾ ਦੀ ਮਾੜੀ ਹਾਲਤ ਦਾ ਸੰਤਾਪ ਭੋਗ ਰਿਹਾ ਹੈ¢ ਇਹਨਾਂ ਮਾੜੇ ਹਾਲਾਤਾਂ ਤੋਂ ਸਮਾਜ ਦਾ ਹਰ ਵਰਗ ਫਿਰ ਭਾਵੇਂ ਉਹ ਕੋਈ ਵਪਾਰੀ, ਕਿਸਾਨ, ਨÏਕਰੀ ਪੇਸ਼ਾ ਜਾਂ ਫਿਰ ਨੌਜਵਾਨ ਹੋਣ, ਦੁਖੀ ਹਨ ਅਤੇ ਪੰਜਾਬ, ਪੰਜਾਬੀ ਤੇ ਪੰਜਾਬੀਅਤ ਦੀ ਆਵਾਜ਼ ਨੂੰ ਬੁਲੰਦੀ ਨਾਲ ਚੁੱਕਣ ਵਿਚ ਅਕਾਲੀ ਦਲ ਪੁਨਰ ਸੁਰਜੀਤ ਤੇ ਅਕਾਲੀ ਦਲ 'ਵਾਰਿਸ ਪੰਜਾਬ ਦੇ' ਤੋਂ ਲੋਕਾਂ ਨੂੰ ਬਹੁਤ ਉਮੀਦਾਂ ਹਨ¢ ਉਨ੍ਹਾਂ ਜ਼ੋਰ ਦਿੰਦਿਆਂ, ਕਿਹਾ ਕਿ ਸੂਬੇ ਦੇ ਮਾੜੇ ਹਾਲਾਤਾਂ ਤੋਂ ਤੰਗ ਅਤੇ ਪਰੇਸ਼ਾਨ ਲੋਕਾਂ ਨੂੰ ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਵਾਲਾ ਖਾਲਸਾ ਰਾਜ ਇਹਨਾਂ ਦੋਨਾਂ ਪਾਰਟੀਆਂ ਦੀ ਸਾਲ 2027 ਵਿਧਾਨ ਸਭਾ ਚੋਣਾਂ ਵਿਚ ਬਣਨ ਵਾਲੀ ਪੰਥਕ ਵਾਲੀ ਸਰਕਾਰ ਹੀ ਦੇ ਸਕਦੀ ਹੈ¢ ਜਿੱਥੇ ਹਰ ਕਿਸੇ ਨੂੰ ਬਰਾਬਰੀ ਦਾ ਦਰਜਾ ਮਿਲੇਗਾ ਅਤੇ ਪੰਜਾਬ ਮੁੜ ਤੋਂ ਵਿਕਾਸ ਦੀ ਪਟੜੀ 'ਤੇ ਚੜੇ੍ਹਗਾ¢

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਸਮਾਗਮ <br/> ਅਗਲੀ ਖ਼ਬਰ ਸੰਤੋਖ ਸਿੰਘ ਗਿੱਲ ਨਮਿਤ ਅੰਤਿਮ ਅਰਦਾਸ 'ਚ ਵੱਖ-ਵੱਖ ਵਰਗਾਂ ਦੇ ਪ੍ਰਤੀਨਿਧਾਂ ਨੇ ਭਰੀ ਹਾਜ਼ਰੀ <br/>
Ad Position 24