ਲੁਧਿਆਣਾ, 19 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਦੂਜੀ ਪਾਤਸ਼ਾਹੀ ਸਾਹਿਬ ਸ਼੍ਰੀ ਗੁਰੂ ਅਗੰਦ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੂਰੀ ਸ਼ਰਧਾ ਭਾਵਨਾ ਦੇ ਨਾਲ ਕੀਰਤਨ ਸਮਾਗਮ ਕਰਵਾਇਆ ਗਿਆ | ਸਮਾਗਮ 'ਚ ਕੀਰਤਨੀ ਜੱਥੇ ਸਮੇਤ ਪੁੱਜੇ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਸਤਿੰਦਰਪਾਲ ਸਿੰਘ ਅਖੰਡ ਕੀਰਤਨੀ ਜੱਥਾ ਲੁਧਿਆਣੇ ਵਾਲਿਆਂ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰਕੇ ਜਿੱਥੇ ਸੰਗਤਾਂ ਨੂੰ ਨਿਹਾਲ ਕੀਤਾ, ਉੱਥੇ ਨਾਲ ਹੀ ਗੁਰਮਤਿ ਵਿਚਾਰਾਂ ਦੀ ਸਾਂਝ ਕਰਦਿਆਂ ਕਿਹਾ ਕਿ ਸਾਹਿਬ ਸ਼੍ਰੀ ਗੁਰੂ ਅੰਗਦ ਦੇਵ ਜੀ ਵਲੋਂ ਉਚਰੀ ਬਾਣੀ ਮੁਨੱਖੀ ਜੀਵਨ ਦਾ ਮੂਲ ਸਰੋਤ ਹੈ | ਜਿਸ ਦੇ ਸਿਮਰਨ ਨਾਲ ਸਾਰੇ ਦੁੱਖ ਦਰਦ ਦੂਰ ਹੋ ਜ਼ਾਦੇ ਹਨ ਅਤੇ ਮੁਨੱਖ ਨੂੰ ਅਧਿਆਤਮਕ ਤੇ ਰੂਹਾਨੀਅਤ ਸਕੂਨ ਦੀ ਪ੍ਰਾਪਤੀ ਹੁੰਦੀ ਹੈ | |ਇਸ ਦੌਰਾਨ ਸੁਸਾਇਟੀ ਦੇ ਮੁੱਖ ਸੇਵਾਦਾਰ ਸ. ਭੁਪਿੰਦਰ ਸਿੰਘ ਨੇ ਆਪਣੇ ਵਿਚਾਰਾਂ ਦੀ ਸਾਂਝ ਸੰਗਤਾਂ ਨਾਲ ਕਰਦਿਆਂ ਜਿੱਥੇ ਉਨ੍ਹਾਂ ਨੂੰ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ | ਸਮਾਗਮ 'ਚ ਜਤਿੰਦਰਪਾਲ ਸਿੰਘ ਸਲੂਜਾ, ਕਰਨੈਲ ਸਿੰਘ ਬੇਦੀ, ਪਿ੍ਤਪਾਲ ਸਿੰਘ, ਸੁਰਿੰਦਰਪਾਲ ਸਿੰਘ ਭੁਟੀਆਨੀ, ਬਲਜੀਤ ਸਿੰਘ ਦੂਆ, ਤਰਲੋਚਨ ਸਿੰਘ ਸਾਂਭਰ, ਰਜਿੰਦਰ ਸਿੰਘ ਮਕੱੜ, ਹਰਵਿੰਦਰ ਸਿੰਘ, ਜਤਿੰਦਰ ਸਿੰਘ ਪ੍ਰਧਾਨ, ਕੰਵਲਪ੍ਰੀਤ ਸਿੰਘ ਸਚਦੇਵਾ, ਜਗਬੀਰ ਸਿੰਘ, ਭੁਪਿੰਦਰਪਾਲ ਸਿੰਘ ਧਵਨ, ਮਹਿੰਦਰ ਸਿੰਘ ਡੰਗ, ਅਤੱਰ ਸਿੰਘ ਮਕੱੜ, ਹਰਮੀਤ ਸਿੰਘ ਡੰਗ, ਗੁਰਪ੍ਰੀਤ ਸਿੰਘ ਪਿ੍ੰਸ, ਜੀਤ ਸਿੰਘ, ਗੁਰਵਿੰਦਰ ਸਿੰਘ ਆੜਤੀ, ਹਰਕੀਰਤ ਸਿੰਘ ਬਾਵਾ ਮਸਾਲਾ, ਸੁਰਿੰਦਰ ਸਿੰਘ ਸਚਦੇਵਾ, ਸੁਖਪ੍ਰੀਤ ਸਿੰਘ ਮਨੀ, ਬਾਦਸ਼ਾਹਦੀਪ ਸਿੰਘ, ਇੰਦਰਪਾਲ ਸਿੰਘ ਕਾਲੜਾ, ਕਮਲਦੀਪ ਸਿੰਘ ਕਾਲੜਾ, ਪਰਮਜੀਤ ਸਿੰਘ ਡੀਮਾਰਟੇ, ਅਵਤਾਰ ਸਿੰਘ ਮਿੱਢਾ, ਪਰਮਿੰਦਰਪਾਲ ਸਿੰਘ ਡੀਮਾਰਟੇ, ਕਰਨਦੀਪ ਸਿੰਘ ਸਿਮਰਨ, ਬਲਫਤਿਹ ਸਿੰਘ, ਡਾ. ਮਨਰੂਪ ਕੌਰ ਬਾਣੀ ਵਿਸੇਸ਼ ਤੌਰ 'ਤੇ ਹਾਜ਼ਰ ਸਨ |