01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਬੈਂਸ ਭਰਾਵਾਂ ਦੀ ਅਗਵਾਈ ਹੇਠ ਕਾਂਗਰਸ ਦੀ ਅਹਿਮ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 20-04-2026
ਲੁਧਿਆਣਾ, 19 ਅਪ੍ਰੈਲ (ਜਤਿੰਦਰ ਭੰਬੀ)-ਕਾਂਗਰਸ ਪਾਰਟੀ ਦੇ ਸੰਗਠਨ ਨੂੰ ਹੇਠਲੇ ਪੱਧਰ ਤੱਕ ਮਜ਼ਬੂਤ ਕਰਨ ਦੇ ਮਕਸਦ ਨਾਲ ਸੈਲੀਬ੍ਰੇਸ਼ਨ ਪਲਾਜ਼ਾ ਵਿਖੇ ਇਕ ਅਹਿਮ ਮੀਟਿੰਗ ਕੀਤੀ ਗਈ | ਇਸ ਦੌਰਾਨ ਹਲਕਾ ਆਤਮ ਨਗਰ ਅਤੇ ਲੁਧਿਆਣਾ ਦੱਖਣੀ ਦੇ 341 ਨਵ-ਨਿਯੁਕਤ ਬੀ.ਐਲ.ਏ.-2 ਸਾਹਿਬਾਨ ਨੂੰ ਉਨ੍ਹਾਂ ਦੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਬਲਵਿੰਦਰ ਸਿੰਘ ਬੈਂਸ ਨੇ ਕਿਹਾ ਕਿ ਅੱਜ ਦਾ ਇਹ ਭਾਰੀ ਇਕੱਠ ਅਤੇ ਸਾਡੇ ਸਾਥੀਆਂ ਦਾ ਜਜ਼ਬਾ ਇਹ ਸਾਫ਼ ਸੰਕੇਤ ਦੇ ਰਿਹਾ ਹੈ ਕਿ ਆਉਣ ਵਾਲਾ ਸਮਾਂ ਕਾਂਗਰਸ ਪਾਰਟੀ ਦਾ ਹੈ | ਇਹ 341 ਬੀ.ਐਲ.ਏ. ਸਾਡੇ ਉਹ ਸਿਪਾਹੀ ਹਨ ਜੋ ਹਰ ਬੂਥ 'ਤੇ ਪਾਰਟੀ ਦਾ ਝੰਡਾ ਬੁਲੰਦ ਕਰਨਗੇ | ਅਸੀਂ ਅੱਜ ਇਨ੍ਹਾਂ ਸਾਥੀਆਂ ਨੂੰ ਵਿਸ਼ੇਸ਼ ਤੌਰ 'ਤੇ ਤਾਇਨਾਤ ਕੀਤਾ ਹੈ ਤਾਂ ਜੋ ਵੋਟਰ ਸੂਚੀਆਂ ਵਿਚ ਕੋਈ ਵੀ ਹੇਰਾਫੇਰੀ ਨਾ ਹੋ ਸਕੇ ਅਤੇ ਹਰ ਜਾਇਜ਼ ਵੋਟਰ ਦਾ ਹੱਕ ਸੁਰੱਖਿਅਤ ਰਹੇ | ਵਿਰੋਧੀਆਂ ਨੇ ਹਮੇਸ਼ਾ ਲੋਕਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕੀਤੀ ਹੈ, ਪਰ ਬੈਂਸ ਭਰਾ ਅਤੇ ਕਾਂਗਰਸ ਪਾਰਟੀ ਹਮੇਸ਼ਾ ਜਨਤਾ ਦੀ ਸੇਵਾ ਵਿੱਚ ਡਟ ਕੇ ਖੜ੍ਹੀ ਰਹੀ ਹੈ | ਸਾਡਾ ਇਕ-ਇਕ ਵਰਕਰ ਚਟਾਨ ਵਾਂਗ ਮਜ਼ਬੂਤ ਹੈ ਅਤੇ ਅਸੀਂ ਵਾਅਦਾ ਕਰਦੇ ਹਾਂ ਕਿ ਹਲਕਾ ਆਤਮ ਨਗਰ ਅਤੇ ਦੱਖਣੀ ਦੇ ਵਿਕਾਸ ਅਤੇ ਲੋਕਾਂ ਦੀ ਆਵਾਜ਼ ਨੂੰ ਦਬਾਉਣ ਨਹੀਂ ਦਿੱਤਾ ਜਾਵੇਗਾ | ਘਰ-ਘਰ ਜਾ ਕੇ ਸਰਕਾਰ ਦੀਆਂ ਨਾਕਾਮੀਆਂ ਨੂੰ ਉਜਾਗਰ ਕਰਾਂਗੇ ਅਤੇ ਕਾਂਗਰਸ ਦੀਆਂ ਲੋਕ-ਪੱਖੀ ਨੀਤੀਆਂ ਦਾ ਪ੍ਰਚਾਰ ਕਰਾਂਗੇ | ਮੀਟਿੰਗ ਵਿਚ ਪਹੁੰਚੇ ਸੀਨੀਅਰ ਕਾਂਗਰਸੀ ਆਗੂ ਹਰਦੀਪ ਸਿੰਘ ਕਿੰਗਰਾ ਅਤੇ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਵਿਧਾਇਕ ਸੰਜੇ ਤਲਵਾੜ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ | ਸੰਜੇ ਤਲਵਾੜ ਨੇ ਕਿਹਾ ਜਿਸ ਤਰ੍ਹਾਂ ਦਾ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ, ਉਸ ਤੋਂ ਸਪਸ਼ਟ ਹੈ ਕਿ ਕਾਂਗਰਸ ਪਰਿਵਾਰ ਹੋਰ ਮਜ਼ਬੂਤ ਹੋ ਰਿਹਾ ਹੈ | ਬੈਂਸ ਭਰਾਵਾਂ ਦੀ ਮਿਹਨਤ ਸਦਕਾ ਅੱਜ ਵਰਕਰ ਪੂਰੀ ਤਰ੍ਹਾਂ ਤਿਆਰ-ਬਰ-ਤਿਆਰ ਹਨ | ਹਰਦੀਪ ਸਿੰਘ ਕਿੰਗਰਾ ਨੇ ਕਿਹਾ ਕਿ ਇਹ 341 ਨਿਯੁਕਤੀਆਂ ਲੋਕਤੰਤਰ ਨੂੰ ਬਚਾਉਣ ਲਈ ਇਕ ਅਹਿਮ ਕਦਮ ਹਨ | ਅਸੀਂ ਸਾਰੇ ਮਿਲ ਕੇ ਪਾਰਟੀ ਦੀ ਜਿੱਤ ਯਕੀਨੀ ਬਣਾਵਾਂਗੇ ਅਤੇ ਜਨਤਾ ਦੇ ਮਸਲਿਆਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਾਂਗੇ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ ਲੋਕ ਆਉਂਦੀਆਂ ਚੋਣਾਂ 'ਚ ਕਾਂਗਰਸ ਨੂੰ ਦੇਣਗੇ ਸਮਰਥਨ-ਗੌਤਮ <br/> ਅਗਲੀ ਖ਼ਬਰ ਵਿਧਾਇਕ ਇਆਲੀ ਨੂੰ 'ਪੰਥਕ ਏਕਤਾ ਤਾਲਮੇਲ ਕਮੇਟੀ' ਦਾ ਕਨਵੀਨਰ ਲਗਾਏ ਜਾਣ ਦਾ ਸਵਾਗਤ ਸਿੱਖ ਕੌਮ ਅਤੇ ਸੂਬੇ ਦੀ ਸਿਆਸੀ ਫ...
Ad Position 24