01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਸਾਈਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਪਰਸ਼ੁਰਾਮ ਜੈਅੰਤੀ ਮਨਾਈ <br/>

Ad Position 21
No active advertisement
ਅਜੀਤ ਡੈਸਕ 20-04-2026
ਡਾਬਾ/ਲੁਹਾਰਾ, 19 ਅਪ੍ਰੈਲ (ਕੁਲਵੰਤ ਸਿੰਘ ਸੱਪਲ)-ਸਾਈਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਭਗਵਾਨ ਪਰਸ਼ੁਰਾਮ ਜਯੰਤੀ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਈ ਗਈ | ਇਸ ਮੌਕੇ 'ਤੇ ਸਕੂਲ ਵਿੱਚ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਵਿਦਿਆਰਥੀਆਂ ਨੂੰ ਭਗਵਾਨ ਪਰਸ਼ੁਰਾਮ ਦੇ ਜੀਵਨ, ਉਪਦੇਸ਼ਾਂ ਅਤੇ ਉਨ੍ਹਾਂ ਦੇ ਆਦਰਸ਼ਾਂ ਬਾਰੇ ਜਾਣੂ ਕਰਵਾਇਆ ਗਿਆ | ਸਮਾਗਮ ਦੌਰਾਨ ਵਿਦਿਆਰਥੀਆਂ ਵਲੋਂ ਭਾਸ਼ਣ, ਕਵਿਤਾ ਪਾਠ ਅਤੇ ਰੰਗਾ-ਰੰਗ ਸੱਭਿਆਚਾਰਕ ਪ੍ਰਸਤੁਤੀਆਂ ਪੇਸ਼ ਕੀਤੀਆਂ ਗਈਆਂ, ਜਿਨ੍ਹਾਂ ਨੇ ਸਭ ਦਾ ਮਨ ਮੋਹ ਲਿਆ | ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਭਗਵਾਨ ਪਰਸ਼ੁਰਾਮ ਦੀ ਜੀਵਨ ਸ਼ੈਲੀ ਤੋਂ ਪ੍ਰੇਰਣਾ ਲੈਣ ਅਤੇ ਸੱਚਾਈ, ਅਨੁਸ਼ਾਸਨ ਤੇ ਉੱਚੇ ਨੈਤਿਕ ਮੁੱਲਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਲਈ ਪ੍ਰੇਰਿਤ ਕੀਤਾ | ਸਕੂਲ ਦੇ ਪ੍ਰਧਾਨ ਡਾ. ਦੀਪਕ ਮੰਨਨ ਨੇ ਆਪਣੇ ਸੰਦੇਸ਼ ਵਿਚ ਕਿਹਾ ਕਿ ਅਜਿਹੇ ਧਾਰਮਿਕ ਅਤੇ ਸੱਭਿਆਚਾਰਕ ਪ੍ਰੋਗਰਾਮ ਵਿਦਿਆਰਥੀਆਂ ਵਿਚ ਸੰਸਕਾਰਾਂ ਅਤੇ ਨੈਤਿਕ ਮੁੱਲਾਂ ਨੂੰ ਮਜ਼ਬੂਤ ਬਣਾਉਂਦੇ ਹਨ | ਸਕੂਲ ਦੀ ਡਾਇਰੈਕਟਰ ਮੈਡਮ ਸਰੋਜ ਮੰਨਨ ਨੇ ਕਿਹਾ ਕਿ ਸਿੱਖਿਆ ਦੇ ਨਾਲ-ਨਾਲ ਚੰਗੇ ਸੰਸਕਾਰ ਦੇਣਾ ਵੀ ਸਾਡੇ ਸਕੂਲ ਦੀ ਪ੍ਰਾਥਮਿਕਤਾ ਹੈ | ਪਿ੍ੰਸੀਪਲ ਅਨੁਰਾਗ ਅਰੋੜਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਆਪਣੇ ਮਹਾਨ ਪੁਰਖਿਆਂ ਦੇ ਆਦਰਸ਼ਾਂ 'ਤੇ ਚੱਲ ਕੇ ਆਪਣੇ ਜੀਵਨ ਨੂੰ ਸਫਲ ਬਣਾਉਣਾ ਚਾਹੀਦਾ ਹੈ | ਸਮਾਗਮ ਦੇ ਅੰਤ 'ਤੇ ਵਿਦਿਆਰਥੀਆਂ ਨੇ ਭਗਵਾਨ ਪਰਸ਼ੁਰਾਮ ਦੇ ਦਰਸਾਏ ਮਾਰਗ 'ਤੇ ਚੱਲਣ ਦਾ ਸੰਕਲਪ ਲਿਆ |

Ad Position 22
No active advertisement
ਪਿਛਲੀ ਖ਼ਬਰ ਡਿਪਟੀ ਮੇਅਰ ਪਿ੍ੰਸ ਜੌਹਰ ਵਲੋਂ ਵਾਰਡ 40 'ਚ 48 ਲੱਖ ਦੇ ਸੜਕ ਪ੍ਰੋਜੈਕਟ ਦਾ ਉਦਘਾਟਨ <br/> ਅਗਲੀ ਖ਼ਬਰ ਪੰਜਾਬ ਦੇ ਲੋਕ ਆਉਂਦੀਆਂ ਚੋਣਾਂ 'ਚ ਕਾਂਗਰਸ ਨੂੰ ਦੇਣਗੇ ਸਮਰਥਨ-ਗੌਤਮ <br/>
Ad Position 24