ਲੁਧਿਆਣਾ, 19 ਅਪ੍ਰੈਲ (ਭੁਪਿੰਦਰ ਸਿੰਘ ਬੈਂਸ)-ਸ਼ਹਿਰ ਵਿਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿਚ ਇਕ ਹੋਰ ਕਦਮ ਚੁੱਕਦੇ ਹੋਏ ਡਿਪਟੀ ਮੇਅਰ ਪਿ੍ੰਸ ਜੌਹਰ ਨੇ ਐਤਵਾਰ ਨੂੰ ਵਾਰਡ ਨੰਬਰ 40 ਵਿਚ ਸੜਕ ਨਿਰਮਾਣ ਪ੍ਰੋਜੈਕਟ ਦਾ ਉਦਘਾਟਨ ਕੀਤਾ | ਇਸ ਪ੍ਰੋਜੈਕਟ ਤਹਿਤ ਨਿੱਪੀ ਸਕੂਲ ਵਾਲੀ ਸੜਕ ਨੂੰ ਲਗਭਗ 48 ਲੱਖ ਰੁਪਏ ਦੀ ਲਾਗਤ ਨਾਲ ਦੁਬਾਰਾ ਤਿਆਰ ਕੀਤਾ ਜਾਵੇਗਾ, ਜਿਸ ਨਾਲ ਇਲਾਕਾ ਵਾਸੀਆਂ ਨੂੰ ਕਾਫ਼ੀ ਸੁਵਿਧਾ ਮਿਲੇਗੀ | ਇਸ ਮੌਕੇ 'ਤੇ ਸੰਬੋਧਨ ਕਰਦਿਆਂ ਡਿਪਟੀ ਮੇਅਰ ਜੌਹਰ ਨੇ ਕਿਹਾ ਕਿ ਇਹ ਕੰਮ ਕੌਂਸਲਰ ਕੋਟੇ ਅਧੀਨ ਕਰਵਾਇਆ ਜਾ ਰਿਹਾ ਹੈ ਅਤੇ ਸੰਬੰਧਿਤ ਅਧਿਕਾਰੀਆਂ ਨੂੰ ਮੌਕੇ 'ਤੇ ਹੀ ਉਚ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਸਖ਼ਤ ਨਿਰਦੇਸ਼ ਜਾਰੀ ਕੀਤੇ ਗਏ ਹਨ | ਉਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਅਗਵਾਈ ਹੇਠ ਸਰਕਾਰ ਸ਼ਹਿਰਾਂ ਦੇ ਟਿਕਾਊ ਵਿਕਾਸ ਲਈ ਵਚਨਬੱਧ ਹੈ ਅਤੇ ਇਸੇ ਦਿਸ਼ਾ ਵਿਚ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ | ਜੌਹਰ ਨੇ ਦੱਸਿਆ ਕਿ ਉਹ ਵਿਕਾਸ ਕਾਰਜਾਂ ਦੀ ਨਿਯਮਤ ਨਿਗਰਾਨੀ ਕਰ ਰਹੇ ਹਨ ਅਤੇ ਅਧਿਕਾਰੀਆਂ ਨੂੰ ਨਿਰਧਾਰਿਤ ਸਮੇਂ ਅੰਦਰ ਪ੍ਰੋਜੈਕਟ ਮੁਕੰਮਲ ਕਰਨ ਲਈ ਕਿਹਾ ਗਿਆ ਹੈ, ਤਾਂ ਜੋ ਲੋਕਾਂ ਨੂੰ ਜਲਦੀ ਤੋਂ ਜਲਦੀ ਇਸ ਦਾ ਲਾਭ ਮਿਲ ਸਕੇ | ਉਦਘਾਟਨੀ ਸਮਾਰੋਹ ਦੌਰਾਨ ਇੰਦਰਪਾਲ ਸਿੰਘ ਕੰਡਾ, ਬਲਵੀਰ ਕਲਸੀ, ਕੁਲਵੀਰ ਸਿੰਘ, ਡਾ. ਜਗਜੀਤ ਸਿੰਘ, ਮੌਜੀ, ਰਿੰਕੂ ਸਿੰਘ, ਗੋਬਿੰਦ, ਗਿਫ਼ਟੀ ਜੌਹਰ, ਰਾਕੇਸ਼ ਕੁਮਾਰ, ਅੰਜੂ ਸ਼ਰਮਾ, ਕਿ੍ਸ਼ਨਾ ਦੇਵੀ, ਜਸਵੰਤ ਸਿੰਘ, ਗੁਰਚਰਨ ਸਿੰਘ ਦੁੱਗਲ, ਸੀਮਾ ਅਰਨੇਜਾ, ਅਵਤਾਰ ਸਿੰਘ, ਰੋਹਿਤ, ਹਰਵਿੰਦਰ ਸਿੰਘ, ਜਤਿਨ ਸ਼ਰਮਾ, ਅਮਨ ਅਤੇ ਜਸਵਿੰਦਰ ਸਿੰਘ ਰਾਜੂ ਸਮੇਤ ਕਈ ਸਥਾਨਕ ਵਾਸੀ ਹਾਜ਼ਰ ਰਹੇ |