ਲੁਧਿਆਣਾ, 19 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖੇ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਸਦਕਾ ਬੜੀ ਸ਼ਰਧਾਪੂਰਵਕ ਮਨਾਇਆ ਗਿਆ | ਗੁਰੂ ਘਰ ਦੇ ਹਜੂਰੀ ਰਾਗੀ ਭਾਈ ਜਸਵੰਤ ਸਿੰਘ ਦੇ ਜਥੇ ਨੇ ਸੰਗਤਾਂ ਨੂੰ ਗੁਰੂ ਜਸ ਨਾਲ ਜੋੜਿਆ | ਗਿਆਨੀ ਹਰਪ੍ਰੀਤ ਸਿੰਘ ਲੁਧਿਆਣੇ ਵਾਲਿਆਂ ਨੇ ਸੰਗਤਾਂ ਨਾਲ ਗੁਰਬਾਣੀ ਅਤੇ ਇਤਿਹਾਸਕ ਵਿਚਾਰਾਂ ਦੀ ਸਾਂਝ ਪਾਈ | ਭਾਈ ਰਾਜਿੰਦਰ ਸਿੰਘ ਚੌਕੀਮਾਨ ਵਾਲਿਆਂ ਨ ਸੰਗਤਾਂ ਨੂੰ ਇਲਾਹੀ ਬਾਣੀ ਦਾ ਰਸ ਭਿੰਨਾ ਕੀਰਤਨ ਸਰਵਣ ਕਰਵਾਇਆ |ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ, ਚੇਅਰਮੈਨ ਬਲਜੀਤ ਸਿੰਘ ਸੇਠੀ, ਪਰਮਿੰਦਰ ਸਿੰਘ, ਕਰਤਾਰ ਸਿੰਘ ਬਰਾੜ, ਦਰਸ਼ਨ ਸਿੰਘ, ਜਗਮੋਹਨ ਸਿੰਘ, ਸਰਬਜੀਤ ਸਿੰਘ ਚਗਰ, ਮਲਕੀਤ ਸਿੰਘ, ਯਸਪਾਲ ਸਿੰਘ, ਗੁਰਦੀਪ ਸਿੰਘ ਕਾਲੜਾ, ਰਜਿੰਦਰ ਸਿੰਘ ਭਾਟੀਆ, ਸੁਖਵਿੰਦਰ ਪਾਲ ਸਿੰਘ, ਚਰਨਜੀਤ ਸਿੰਘ ਪਾਇਲ, ਮਨਜੀਤ ਸਿੰਘ ਪਾਇਲ, ਗੁਰਚਰਨ ਸਿੰਘ, ਹਰਨੇਕ ਸਿੰਘ, ਪਰਮਜੀਤ ਸਿੰਘ, ਅਮਰਜੀਤ ਸਿੰਘ, ਬਲਬੀਰ ਸਿੰਘ, ਡਾ. ਪ੍ਰੇਮ ਸਿੰਘ ਚਾਵਲਾ, ਤਰਲੋਕ ਸਿੰਘ ਸਚਦੇਵਾ, ਜਗਜੀਵਨ ਸਿੰਘ ਸੋਹਨਪਾਲ, ਵਰਿੰਦਰ ਮੋਹਨ ਸਿੰਘ, ਜਗਜੀਤ ਸਿੰਘ, ਤਰਲੋਕ ਸਿੰਘ, ਮਨਿੰਦਰ ਸਿੰਘ ਆਦਿ ਹਾਜ਼ਰ ਸਨ |