01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਗੁਰਦੁਆਰਾ ਗੁਰੂ ਨਾਨਕ ਸਿਮਰਨ ਕੇਂਦਰ ਵਿਖੇ ਖ਼ਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦਾ ਦਿਹਾੜਾ ਮਨਾਇਆ <br/>

Ad Position 21
No active advertisement
ਅਜੀਤ ਡੈਸਕ 20-04-2026
ਇਆਲੀ/ਥਰੀਕੇ, 19 ਅਪ੍ਰੈਲ (ਮਨਜੀਤ ਸਿੰਘ ਦੁੱਗਰੀ)-ਗੁਰਦੁਆਰਾ ਗੁਰੂ ਨਾਨਕ ਸਿਮਰਨ ਕੇਂਦਰ ਨੇੜੇ ਗਰੀਨ ਸਿਟੀ, ਫ਼ਿਰੋਜ਼ਪੁਰ ਰੋਡ ਵਿਖੇ ਹਫਤਾਵਾਰੀ ਗੁਰਮਤਿ ਸਮਾਗਮ ਵਿਚ ਅੱਜ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦਾ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਗੁਰਦੁਆਰਾ ਗੁਰੂ ਨਾਨਕ ਸਿਮਰਨ ਕੇਂਦਰ ਦੇ ਸਰਪ੍ਰਸਤ ਬਾਬਾ ਸੁਖਬੀਰ ਸਿੰਘ ਨੇ ਸੰਗਤਾਂ ਨੂੰ ਕੀਰਤਨ, ਕਥਾ ਰਾਹੀਂ ਗੁਰ ਇਤਿਹਾਸ ਤੋਂ ਜਾਣੂ ਕਰਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ਉਨ੍ਹਾਂ ਵਲੋਂ ਸੰਗਤਾਂ ਨੂੰ ਪ੍ਰੇਰਦੇ ਹੋਏ ਕਿਹਾ ਖੰਡੇ ਬਾਟੇ ਦੀ ਪਾਹੁਲ ਛਕ ਕੇ ਬਾਣੀ ਬਾਣੇ ਦੇ ਧਾਰਨੀ ਹੋ ਕੇ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗ ਕੇ ਸੇਵਾ ਤੇ ਸਿਮਰਨ ਨਾਲ ਜੁੜੋ | ਇਸ ਮੌਕੇ ਜਥੇਦਾਰ ਤਰਨਜੀਤ ਸਿੰਘ ਨਿਮਾਣਾ, ਪ੍ਰਧਾਨ ਰਾਜਵਿੰਦਰ ਸਿੰਘ ਵੋਹਰਾ, ਪ੍ਰਸ਼ੋਤਮ ਸਿੰਘ, ਬਲਵਿੰਦਰ ਸਿੰਘ, ਇੰਦਰਜੀਤ ਸਿੰਘ, ਅਨਿਲ ਮਿੱਡਾ, ਜੰਗ ਸਿੰਘ, ਕਮਲਪਾਲ ਸਿੰਘ, ਹਰਵਿੰਦਰ ਪਾਲ ਸਿੰਘ ਸੋਨੂੰ, ਗ੍ਰੰਥੀ ਸੁਰਿੰਦਰ ਪਾਲ ਸਿੰਘ, ਅਵਨਿੰਦਰ ਕੌਰ, ਬੀ.ਕੇ ਅਰੋੜਾ, ਬਹਾਦਰ ਸਿੰਘ, ਗੁਰਦੀਪ ਸਿੰਘ ਗਰੇਵਾਲ ਤੋਂ ਇਲਾਵਾ ਸੰਗਤਾਂ ਵੀ ਵੱਡੀ ਗਿਣਤੀ 'ਚ ਹਾਜ਼ਰ ਸਨ | ਗਤ | ਤਸਵੀਰ : ਮਨਜੀਤ ਸਿੰਘ ਦੁੱਗਰੀ


Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਪੰਥ ਸਾਜਨਾ ਦਿਵਸ ਨੂੰ ਸਮਰਪਿਤ 13 ਸ੍ਰੀ ਅਖੰਡ ਪਾਠਾਂ ਦੇ ਭੋਗ <br/> ਅਗਲੀ ਖ਼ਬਰ ਭਾਈ ਨਗਾਹੀਆ ਸਿੰਘ ਜੀ ਬਿਰਧ ਆਸ਼ਰਮ ਆਲਮਗੀਰ ਦੇ ਨਵੇਂ ਬਣੇ ਕਮਰਿਆਂ ਦਾ ਲੈਂਟਰ ਪਾਇਆ <br/>
Ad Position 24