01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਖ਼ਾਲਸਾ ਪੰਥ ਸਾਜਨਾ ਦਿਵਸ ਨੂੰ ਸਮਰਪਿਤ 13 ਸ੍ਰੀ ਅਖੰਡ ਪਾਠਾਂ ਦੇ ਭੋਗ <br/>

Ad Position 21
No active advertisement
ਅਜੀਤ ਡੈਸਕ 20-04-2026
ਲਾਡੋਵਾਲ, 19 ਅਪ੍ਰੈਲ (ਬਲਬੀਰ ਸਿੰਘ ਰਾਣਾ)-ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਜੀ, ਪਿੰਡ ਆਲੋਵਾਲ ਵਿਖੇ ਖਾਲਸਾ ਪੰਥ ਸਾਜਨਾ ਦਿਵਸ ਨੂੰ ਸਮਰਪਿਤ 13 ਸ੍ਰੀ ਅਖੰਡ ਪਾਠਾਂ ਦੇ ਨਿਰਵਿਘਨ ਸੰਪੂਰਨ ਭੋਗ ਪਾਏ ਗਏ | ਇਸ ਮÏਕੇ ਗੱਲਬਾਤ ਕਰਦਿਆਂ ਮੁੱਖ ਸੇਵਾਦਾਰ ਸੰਤ ਬਾਬਾ ਸੁਖਵਿੰਦਰ ਸਿੰਘ ਆਲੋਵਾਲ ਨੇ ਦੱਸਿਆ ਕਿ ਸੰਗਤਾਂ ਜਿਨ੍ਹਾਂ ਦੀਆਂ ਵਾਹਿਗੁਰੂ ਦੇ ਆਸਾ ਮੁਰਾਦਾਂ ਪੂਰੀਆਂ ਕੀਤੀਆਂ ਹਨ, ਉਨ੍ਹਾਂ ਵਲੋਂ ਡੇਰੇ 'ਤੇ 13 ਸ੍ਰੀ ਅਖੰਡ ਪਾਠ ਬੜੀ ਸ਼ਰਧਾ ਭਾਵਨਾ ਨਾਲ ਰਖਵਾਏ ਗਏ ਸਨ | ਅੱਜ 19 ਅਪ੍ਰੈਲ ਦਿਨ ਐਤਵਾਰ ਨੂੰ ਭੋਗ ਪਾਏ ਗਏ ਹਨ ਅਤੇ ਉਨ੍ਹਾਂ ਦੇ ਸਮੂਹ ਪਰਿਵਾਰਾਂ ਦੀ ਤੰਦਰੁਸਤੀ ਅਤੇ ਚੜ੍ਹਦੀ ਕਲਾ ਲਈ ਗੁਰੂ ਸਾਹਿਬ ਅੱਗੇ ਅਰਦਾਸ ਕੀਤੀ ਗਈ | ਉਨ੍ਹਾਂ ਦੱਸਿਆ ਕਿ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਸੰਗਤਾਂ ਵਲੋਂ ਭਾਰੀ ਉਤਸ਼ਾਹ ਦਿਖਾਇਆ ਗਿਆ ਅਤੇ ਹਰ ਇਕ ਪੁਰਾਣੀ ਨੇ ਗੁਰੂ ਘਰ ਵਿਚ ਵੱਧ ਚੜ ਕੇ ਸੇਵਾ 'ਚ ਹਿੱਸਾ ਪਾਇਆ | ਭੋਗ ਉਪਰੰਤ ਰਾਗੀ ਸਿੰਘਾਂ ਵਲੋਂ ਪਵਿੱਤਰ ਮਈ ਗੁਰਬਾਣੀ ਦਾ ਕੀਰਤਨ ਗਾਇਨ ਕਰਕੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ | ਇਸ ਮÏਕੇ ਸੰਗਤਾਂ ਨੂੰ ਗੁਰੂ ਘਰ ਦਾ ਸਿਰੋਪਾਉ ਭੇਟ ਕਰਕੇ ਸਨਮਾਨਿਤ ਵੀ ਕੀਤਾ ਗਿਆ ਅਤੇ ਸੰਗਤਾਂ ਲਈ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ | ਇਸ ਮÏਕੇ ਸੰਤ ਬਾਬਾ ਜਰਨੈਲ ਸਿੰਘ ਜੀ, ਭਾਈ ਕਰਮ ਸਿੰਘ, ਭਾਈ ਹਰਜੀਤ ਸਿੰਘ, ਭਾਈ ਰਿੰਕੂ ਸਿੰਘ, ਭਾਈ ਓਾਕਾਰ ਸਿੰਘ, ਸਰਤਾਜ ਸਿੰਘ ਯੂ.ਐਸ.ਏ., ਵਿੱਕੀ ਸਿੰਘ ਧਾਲੀਵਾਲ ਕੈਨੇਡਾ, ਬਰਬਰਾ ਮਾਰਲਾ ਲਿਰਲੀ ਯੂ.ਐਸ.ਏ., ਸਵਰੂਪ ਕÏਰ, ਸਿਮਰਨਜੀਤ ਕÏਰ, ਚਰਨਜੋਤ ਸਿੰਘ ਘੜਾਮ, ਹਰਭਜਨ ਸਿੰਘ ਕਾਲਾ ਬੱਕਰਾ, ਪਵਨਪ੍ਰੀਤ ਕÏਰ ਚੱਕ ਕਲਾਂ, ਗੁਰਪ੍ਰੀਤ ਸਿੰਘ ਗÏਾਸਪੁਰ, ਮਨਪ੍ਰੀਤ ਕÏਰ ਦÏਲਤਪੁਰ, ਪ੍ਰਦੀਪ ਸਿੰਘ ਤੇ ਸੰਦੀਪ ਸਿੰਘ ਕੈਲਗਰੀ ਕੈਨੇਡਾ, ਫ਼ਤਿਹ ਸਿੰਘ ਜਗਤਪੁਰ ਅਤੇ ਬੀਬੀ ਸਹਿਜ ਕÏਰ ਆਸਟੇ੍ਰਲੀਆ ਆਦਿ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸ਼ਾਰਟ ਸਰਕਟ ਨਾਲ ਦਵਾਈਆਂ ਦੇ ਗੁਦਾਮ ਨੂੰ ਲੱਗੀ ਅੱਗ <br/> ਅਗਲੀ ਖ਼ਬਰ ਗੁਰਦੁਆਰਾ ਗੁਰੂ ਨਾਨਕ ਸਿਮਰਨ ਕੇਂਦਰ ਵਿਖੇ ਖ਼ਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦਾ ਦਿਹਾੜਾ ਮਨਾਇਆ <br/>
Ad Position 24