01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਮੇਅਰ ਇੰਦਰਜੀਤ ਕੌਰ ਦੇ ਕੈਂਪ ਦਫ਼ਤਰ ਵਿਖੇ ਸੁਖਮਨੀ ਸਾਹਿਬ ਦਾ ਕਰਵਾਇਆ ਪਾਠ <br/>

Ad Position 21
No active advertisement
ਅਜੀਤ ਡੈਸਕ 20-04-2026
ਲੁਧਿਆਣਾ, 19 ਅਪ੍ਰੈਲ (ਭੁਪਿੰਦਰ ਸਿੰਘ ਬੈਂਸ)-ਸਮਾਜ ਦੀ ਭਲਾਈ ਲਈ ਅਰਦਾਸ ਅਤੇ ਪਰਮਾਤਮਾ ਤੋਂ ਅਸ਼ੀਰਵਾਦ ਮੰਗਦੇ ਹੋਏ, ਰੋਜ਼ ਗਾਰਡਨ ਨੇੜੇ ਮੇਅਰ ਪਿ੍ੰਸੀਪਲ ਇੰਦਰਜੀਤ ਕੌਰ ਦੇ ਕੈਂਪ ਦਫ਼ਤਰ ਵਿਖੇ 'ਸ਼ੁਕਰਾਨਾ ਸਮਾਗਮ' ਕਰਵਾਇਆ ਗਿਆ | ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ, ਵਿਧਾਇਕ ਰਜਿੰਦਰ ਪਾਲ ਕੌਰ ਛੀਨਾ, ਵਿਧਾਇਕ ਮਦਨ ਲਾਲ ਬੱਗਾ, ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਵਿਧਾਇਕ ਕੁਲਵੰਤ ਸਿੰਘ ਸਿੱਧੂ, ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ, ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਨੁਮਾਇੰਦੇ, ਸੀਨੀਅਰ ਡਿਪਟੀ ਮੇਅਰ ਰਾਕੇਸ਼ ਪਰਾਸ਼ਰ, ਡਿਪਟੀ ਮੇਅਰ ਪਿ੍ੰਸ ਜੌਹਰ ਸਮੇਤ ਹੋਰ ਆਗੂਆਂ ਨੇ ਧਾਰਮਿਕ ਸਮਾਗਮ ਵਿਚ ਹਿੱਸਾ ਲਿਆ | ਨਗਰ ਨਿਗਮ ਕਮਿਸ਼ਨਰ ਡਾ. ਨੀਰੂ ਕਤਿਆਲ ਗੁਪਤਾ, ਸੰਯੁਕਤ ਕਮਿਸ਼ਨਰ ਵਿਨੀਤ ਕੁਮਾਰ, ਸਹਾਇਕ ਕਮਿਸ਼ਨਰ ਜਸਦੇਵ ਸੇਖੋਂ ਸਮੇਤ ਨਗਰ ਨਿਗਮ ਦੇ ਹੋਰ ਸੀਨੀਅਰ ਅਧਿਕਾਰੀਆਂ ਨੇ ਵੀ ਆਸ਼ੀਰਵਾਦ ਲਿਆ | ਵੱਖ-ਵੱਖ ਧਾਰਮਿਕ ਆਗੂਆਂ ਮਾਤਾ ਵਿਪਨਪ੍ਰੀਤ ਕੌਰ, ਮਾਂ ਬਾਲਗਾਮੁਖੀ ਧਾਮ ਤੋਂ ਪ੍ਰਵੀਨ ਚੌਧਰੀ ਸਮੇਤ ਹੋਰਨਾਂ ਨੇ ਵੀ ਇਸ ਸਮਾਗਮ ਵਿੱਚ ਸ਼ਿਰਕਤ ਕੀਤੀ | ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਕੌਂਸਲਰਾਂ, ਜਿਨ੍ਹਾਂ ਵਿਚ ਸਾਬਕਾ ਮੇਅਰ ਹਰਚਰਨ ਸਿੰਘ ਗੋਹਲਵੜੀਆ ਵੀ ਸ਼ਾਮਲ ਸਨ, ਨੇ ਵੀ ਪਾਰਟੀ ਲਾਈਨਾਂ ਤੋਂ ਉੱਪਰ ਉੱਠ ਕੇ ਧਾਰਮਿਕ ਸਮਾਗਮ ਵਿਚ ਹਿੱਸਾ ਲਿਆ | ਸਮਾਗਮ ਦੌਰਾਨ 'ਕੀਰਤਨ' ਦਾ ਵੀ ਆਯੋਜਨ ਕੀਤਾ ਗਿਆ ਅਤੇ ਸੰਗਤ ਵਿਚ 'ਲੰਗਰ' ਵਰਤਾਇਆ ਗਿਆ | ਮੇਅਰ ਪਿ੍ੰਸੀਪਲ ਇੰਦਰਜੀਤ ਕੌਰ ਨੇ ਕਿਹਾ ਕਿ ਸ਼ੁਕਰਾਨਾ ਸਮਾਗਮ ਦਾ ਆਯੋਜਨ ਪਾਰਦਰਸ਼ਤਾ ਅਤੇ ਕੁਸ਼ਲਤਾ ਨਾਲ ਜਨਤਾ ਦੀ ਸੇਵਾ ਜਾਰੀ ਰੱਖਣ ਲਈ ਪਰਮਾਤਮਾ ਦਾ ਆਸ਼ੀਰਵਾਦ ਲੈਣ ਲਈ ਕੀਤਾ ਗਿਆ ਸੀ |

Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਨੇ ਆਪਣੇ ਮੰਤਰੀਆਂ ਤੇ ਵਿਧਾਇਕਾਂ ਨੂੰ ਘੂਰ ਕੇ ਸਾਬਤ ਕੀਤਾ ਕਿ ਸਰਕਾਰ ਵਿਚ ਭਿ੍ਸ਼ਟਾਚਾਰ ਜ਼ੋਰਾਂ 'ਤੇ-ਸ਼ਿ... ਅਗਲੀ ਖ਼ਬਰ ਸਿੱਖ ਮਿਸ਼ਨਰੀ ਪਬਲਿਕ ਹਾਈ ਸਕੂਲ ਵਿਖੇ ਖ਼ਾਲਸਾ ਸਾਜਨਾ ਦਿਵਸ ਧੂਮਧਾਮ ਨਾਲ ਮਨਾਇਆ <br/>
Ad Position 24