01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਮੁੱਖ ਮੰਤਰੀ ਨੇ ਆਪਣੇ ਮੰਤਰੀਆਂ ਤੇ ਵਿਧਾਇਕਾਂ ਨੂੰ ਘੂਰ ਕੇ ਸਾਬਤ ਕੀਤਾ ਕਿ ਸਰਕਾਰ ਵਿਚ ਭਿ੍ਸ਼ਟਾਚਾਰ ਜ਼ੋਰਾਂ 'ਤੇ-ਸ਼ਿਮਲਾਪੁਰੀ <br/>

Ad Position 21
No active advertisement
<br/> 20-04-2026
ਲੁਧਿਆਣਾ, 19 ਅਪ੍ਰੈਲ (ਜਤਿੰਦਰ ਭੰਬੀ)- ਬੀਤੇ ਦਿਨੀਂ ਜਲੰਧਰ ਵਿਖੇ ਹੋਈ ਆਪ ਵਿਧਾਇਕਾਂ ਅਤੇ ਮੰਤਰੀਆਂ ਦੀ ਮੀਟਿੰਗ ਜਿਸ ਵਿਚ ਪੰਜਾਬ ਮਾਮਲਿਆਂ ਦੇ ਇੰਚਾਰਜ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵੀ ਹਾਜ਼ਰ ਸਨ, ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਆਪਣੇ ਚੁਣੇ ਹੋਏ ਨੁਮਾਇੰਦਿਆਂ ਨੂੰ ਕਥਿਤ ਤੌਰ 'ਤੇ ਘੂਰ ਕੇ ਆਦਤਾਂ ਸੁਧਾਰਨ ਲਈ ਕਹਿਣਾ ਸਾਬਤ ਕਰਦਾ ਹੈ ਕਿ ਇਸ ਸਰਕਾਰ ਵਿਚ ਭਿ੍ਸ਼ਟਾਚਾਰੀ ਵੀ ਮੌਜੂਦ ਹਨ ਅਤੇ ਆਪ ਹਾਈਕਮਾਂਡ ਉਨ੍ਹਾਂ ਬਾਰੇ ਸਭ ਜਾਣਦੀ ਹੈ | ਇਹ ਪ੍ਰਗਟਾਵਾ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਬੁਲਾਰੇ ਅਤੇ ਵਿਧਾਨ ਸਭਾ ਹਲਕਾ ਗਿੱਲ ਤੋਂ ਸੰਭਾਵੀ ਉਮੀਦਵਾਰ ਜਰਨੈਲ ਸਿੰਘ ਸ਼ਿਮਲਾਪੁਰੀ ਨੇ ਕੀਤਾ | ਉਨ੍ਹਾਂ ਕਿਹਾ ਕਿ ਆਪਣੇ ਆਪ ਨੂੰ ਕੱਟੜ ਇਮਾਨਦਾਰ ਅਖਵਾਉਣ ਵਾਲੀ ਆਪ ਸਰਕਾਰ ਦੇ ਮੰਤਰੀ ਅਤੇ ਵਿਧਾਇਕਾਂ ਨੂੰ ਘੂਰ ਕੇ ਇਹ ਸਾਬਿਤ ਕਰ ਦਿੱਤਾ ਕਿ ਆਪ ਸਰਕਾਰ ਵਿਚ ਭਿ੍ਸ਼ਟਾਚਾਰ ਜ਼ੋਰਾਂ 'ਤੇ ਹੈ | ਉਨ੍ਹਾਂ ਕਿਹਾ ਕਿ ਪੀ.ਟੀ.ਓ ਟਰਾਲੀ ਦੇ ਮਾਲਕ ਅਤੇ ਸਾਹਨੇਵਾਲ ਹਲਕੇ ਦੇ ਪਿੰਡ ਜੰਡਾਲੀ ਦੇ ਸਾਬਕਾ ਸਰਪੰਚ ਵਲੋਂ ਸਰਕਾਰ ਦੀ ਧੱਕੇਸ਼ਾਹੀ ਵਿਰੁੱਧ ਆਵਾਜ਼ ਚੁੱਕਣ ਤੇ ਮਾਮਲਾ ਦਿਨੋਂ ਦਿਨ ਗਰਮਾਉਂਦਾ ਜਾ ਰਿਹਾ ਹੈ | ਸ਼ਿਮਲਾਪੁਰੀ ਨੇ ਕਿਹਾ ਕਿ ਹੁਣ ਤਾਂ ਪੰਜਾਬ ਦੇ ਕੁਝ ਲੋਕ ਹੀ ਇਨ੍ਹਾਂ ਖਿਲਾਫ ਬੋਲਣ ਲੱਗੇ ਹਨ, ਚੋਣ ਜ਼ਾਬਤਾ ਲੱਗਣ ਦੀ ਦੇਰ ਹੈ, ਸਾਰਾ ਪੰਜਾਬ ਸਰਕਾਰ ਦੇ ਕੱਚੇ ਚਿੱਠੇ ਖੋਲਣ ਲਈ ਤਿਆਰ ਬੈਠਾ ਹੈ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ ਨਾਮੀ ਸਾਹਿਤਕਾਰ ਬਲਵਿੰਦਰ ਬਾਲਮ ਨੰੂ ਸਦਮਾ, ਪਤਨੀ ਦਾ ਦਿਹਾਂਤ ਅਗਲੀ ਖ਼ਬਰ ਮੇਅਰ ਇੰਦਰਜੀਤ ਕੌਰ ਦੇ ਕੈਂਪ ਦਫ਼ਤਰ ਵਿਖੇ ਸੁਖਮਨੀ ਸਾਹਿਬ ਦਾ ਕਰਵਾਇਆ ਪਾਠ <br/>
Ad Position 24