28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਸ਼ੱਕੀ ਹਾਲਾਤਾਂ ਵਿਚ ਵਿਆਹੁਤਾ ਨੇ ਕੀਤੀ ਖੁਦਕੁਸ਼ੀ

Ad Position 21
No active advertisement
ਅਜੀਤ ਡੈਸਕ 21-04-2026
ਲੁਧਿਆਣਾ, 20 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਛੇ ਦੇ ਘੇਰੇ ਅੰਦਰ ਪੈਂਦੇ ਇਲਾਕੇ ਕੋਟ ਮੰਗਲ ਸਿੰਘ ਵਿਚ ਸ਼ੱਕੀ ਹਾਲਾਤਾਂ ਵਿਚ ਇਕ ਵਿਆਹੁਤਾ ਵਲੋਂ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕਾ ਦੀ ਸ਼ਨਾਖਤ ਸਰੀਤਾ ਦੇਵੀ ਵਜੋਂ ਕੀਤੀ ਗਈ ਹੈ, ਉਸ ਦੀ ਉਮਰ 32 ਸਾਲ ਦੇ ਕਰੀਬ ਸੀ | ਸਰੀਤਾ ਤੇ ਉਸ ਦਾ ਪਤੀ ਬਸੰਤ ਚੌਹਾਨ ਇਕੱਠੇ ਇਕ ਫ਼ੈਕਟਰੀ ਵਿਚ ਕੰਮ ਕਰਦੇ ਸਨ | ਸਰਿਤਾ ਨੇ ਆਪਣੇ ਘਰ ਵਿਚ ਹੀ ਫਾਹਾ ਲਗਾ ਲਿਆ | ਜਾਂਚ ਕਰ ਰਹੇ ਅਧਿਕਾਰੀ ਬਰਜਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਸਰੀਤਾ ਦੇ ਮਾਪਿਆਂ ਨੂੰ ਬਿਹਾਰ ਵਿਚ ਸੂਚਿਤ ਕਰ ਦਿੱਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਆਉਣ ਉਪਰੰਤ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ | ਪੁਲਿਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ | ਉਨ੍ਹਾਂ ਦੱਸਿਆ ਕਿ ਵਾਰਸਾਂ ਦੇ ਆਉਣ ਉਪਰੰਤ ਹੀ ਪੋਸਟਮਾਰਟਮ ਕਰਵਾਇਆ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਸੰਜੇ ਗਾਂਧੀ ਕਾਲੋਨੀ ਵਿਚ ਗੁੰਡਾਗਰਦੀ <br/> ਅਗਲੀ ਖ਼ਬਰ ਵੱਖ-ਵੱਖ ਇਲਾਕਿਆਂ 'ਚ ਸੜਕਾਂ 'ਤੇ ਸ਼ਰ੍ਹੇਆਮ ਸ਼ਰਾਬ ਪੀ ਰਹੇ ਕਾਬੂ <br/>
Ad Position 24