21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਨਸ਼ਾ ਕਰਦੇ ਤੇ ਵੇਚਦੇ ਕਾਬੂ

Ad Position 21
No active advertisement
ਅਜੀਤ ਡੈਸਕ 21-04-2026
ਲੁਧਿਆਣਾ, 20 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਪੁਲਿਸ ਨੇ ਨਸ਼ਾ ਕਰਦੇ ਅਤੇ ਵੇਚ ਰਹੇ ਵਿਅਕਤੀਆਂ ਨੂੰ ਕਾਬੂ ਕਰਕੇ ਨਸ਼ਾ ਬਰਾਮਦ ਕੀਤਾ ਹੈ¢ ਪਹਿਲੇ ਮਾਮਲੇ ਵਿਚ ਥਾਣਾ ਡਵੀਜ਼ਨ ਨੰਬਰ 1 ਵਿਖੇ ਤੈਨਾਤ ਹÏਲਦਾਰ ਬਲਰਾਜ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਸਬੰਧੀ ਇਲਾਕੇ ਵਿਚ ਮÏਜੂਦ ਸਨ ਤਾਂ ਮੁਲਜ਼ਮ ਨੂੰ ਪਿੰਕ ਪਲਾਜ਼ਾ ਮਾਰਕੀਟ ਨੇੜੇ ਠੇਕਾ ਸ਼ਰਾਬ ਪਾਸ ਬੈਠ ਕੇ ਨਸ਼ਾ ਕਰਦੇ ਨੂੰ ਕਾਬੂ ਕਰਕੇ ਉਸ ਪਾਸੋਂ 20 ਰੁਪਏ ਦਾ ਨੋਟ, ਸਿਲਵਰ ਪੰਨੀ, ਲਾਈਟਰ ਅਤੇ ਮੋਮੀ ਲਿਫਾਫੀ ਬਰਾਮਦ ਕੀਤੀ ਹੈ¢ ਮੁਲਜ਼ਮ ਦੀ ਸ਼ਨਾਖ਼ਤ ਸੁਖਚੈਨ ਸਿੰਘ ਵਜੋਂ ਹੋਈ ਹੈ¢ ਦੂਜੇ ਮਾਮਲੇ ਵਿਚ ਥਾਣਾ ਡਵੀਜ਼ਨ ਨੰਬਰ 5 ਵਿਖੇ ਤੈਨਾਤ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਸਬੰਧੀ ਇਲਾਕੇ ਵਿਚ ਮÏਜੂਦ ਸਨ ਤਾਂ ਮੁਲਜ਼ਮ ਨੂੰ ਕੋਰਟ ਕੰਪਲੈਕਸ ਦੇ ਪਿੱਛੇ ਖ਼ਾਲੀ ਪਲਾਟ ਵਿਚ ਖੜੇ ਨੂੰ ਕਾਬੂ ਕਰਕੇ ਉਸ ਪਾਸੋਂ 3.28 ਗ੍ਰਾਮ ਹੈਰੋਇਨ ਬਰਾਮਦ ਕੀਤੀ¢ ਮੁਲਜ਼ਮ ਦੀ ਸ਼ਨਾਖ਼ਤ ਰੁਪਿੰਦਰਪਾਲ ਸਿੰਘ ਵਜੋਂ ਹੋਈ ਹੈ¢

Ad Position 22
No active advertisement
ਪਿਛਲੀ ਖ਼ਬਰ ਨਨਕਾਣਾ ਸਾਹਿਬ ਪਬਲਿਕ ਸਕੂਲ ਵਿਖੇ ਵਿਸ਼ਵ ਧਰਤੀ ਦਿਵਸ ਮਨਾਇਆ <br/> ਅਗਲੀ ਖ਼ਬਰ ਬਾਜਵਾ ਨਗਰ 'ਚ ਦੋ ਮੰਜ਼ਿਲਾਂ ਇਮਾਰਤ ਨੰੂ ਲੱਗੀ ਅੱਗ <br/>
Ad Position 24