16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਸਿਹਤ ਵਿਭਾਗ ਵਲੋਂ ਵੱਡੀ ਕਾਰਵਾਈ ਕਰਦਿਆਂ 1,500 ਕਿਲੋ ਸ਼ੱਕੀ ਦੇਸੀ ਘਿਓ ਬਰਾਮਦ <br/>

Ad Position 21
No active advertisement
ਅਜੀਤ ਡੈਸਕ 22-04-2026
ਲੁਧਿਆਣਾ, 21 ਅਪ੍ਰੈਲ (ਡਾ. ਤਰਲੋਚਨ ਸਿੰਘ)-ਇਕ ਗੁਪਤ ਜਾਣਕਾਰੀ ਦੇ ਆਧਾਰ 'ਤੇ ਜ਼ਿਲਾ ਸਿਹਤ ਵਿਭਾਗ ਵਲੋਂ ਗਿੱਲ ਚੌਂਕ ਨੇੜੇ ਇਕ ਦੁਕਾਨ 'ਤੇ ਅਚਾਨਕ ਛਾਪਾ ਮਾਰਿਆ ਗਿਆ | ਕਾਰਵਾਈ ਦੌਰਾਨ ਟੀਮ ਨੇ ਲਗਭਗ 1,500 ਕਿਲੋ ਸ਼ੱਕੀ ਦੇਸੀ ਘਿਓ ਬਰਾਮਦ ਕੀਤਾ, ਜਿਸ ਨੂੰ ਖੁਰਾਕ ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਦੇ ਹੋਏ ਸੰਭਾਲਿਆ ਅਤੇ ਵੰਡਿਆ ਜਾ ਰਿਹਾ ਸੀ | ਮੁਢਲੀ ਜਾਂਚ ਵਿੱਚ ਪਤਾ ਲੱਗਿਆ ਹੈ ਕਿ ਇਹ ਸਮਾਨ ਹਾਲ ਹੀ ਵਿਚ ਕਿਸੇ ਹੋਰ ਸੂਬੇ ਤੋਂ ਲਿਆਂਦਾ ਗਿਆ ਸੀ ਅਤੇ ਲੁਧਿਆਣਾ ਦੇ ਵੱਖ-ਵੱਖ ਇਲਾਕਿਆਂ ਵਿਚ ਸਪਲਾਈ ਕੀਤਾ ਜਾ ਰਿਹਾ ਸੀ | ਸਿਹਤ ਵਿਭਾਗ ਵਲੋਂ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਗਿਆ ਹੈ ਅਤੇ ਹੋਰ ਜਾਂਚ ਜਾਰੀ ਹੈ | ਜਾਂਚ ਦੌਰਾਨ ਸਿਹਤ ਵਿਭਾਗ ਦੀ ਟੀਮ ਵਲੋਂ ਵੱਖ-ਵੱਖ ਖਾਦ ਪਦਾਰਥਾਂ ਦੇ ਕੁੱਲ ਚਾਰ ਸੈਂਪਲ ਲੈਬ ਟੈਸਟ ਲਈ ਭਰੇ ਗਏ | ਇਨਾਂ ਵਿਚ ਦੋ ਨਮੂਨੇ ਦੇਸੀ ਘਿਓ ਦੇ, ਇੱਕ ਨਮੂਨਾ ਸਕਿਮਡ ਮਿਲਕ ਦਾ ਜੋ ਮਿਆਦ ਪੂਰੀ ਕਰ ਚੁੱਕਾ ਸੀ ਅਤੇ ਇੱਕ ਨਮੂਨਾ ਮਲਟੀ-ਸੋਰਸ ਖਾਣ ਵਾਲੇ ਤੇਲ ਦਾ ਸ਼ਾਮਲ ਹੈ | ਮੌਕੇ ਤੇ ਇਹ ਵੀ ਵੇਖਿਆ ਕਿ ਕੁਝ ਉਤਪਾਦ 2024 ਵਿੱਚ ਹੀ ਮਿਆਦ ਪੂਰੀ ਕਰ ਚੁੱਕੇ ਸਨ ਪਰ ਫਿਰ ਵੀ ਉਹ ਵੰਡ ਲਈ ਰੱਖੇ ਹੋਏ ਸਨ | ਇਹ ਛਾਪੇਮਾਰੀ ਜ਼ਿਲਾ ਸਿਹਤ ਅਧਿਕਾਰੀ ਡਾ. ਅਸ਼ੀਸ਼ ਚਾਵਲਾ, ਫੂਡ ਸੇਫਟੀ ਅਫਸਰ ਯੋਗੇਸ਼ ਗੋਇਲ ਅਤੇ ਜਤਿੰਦਰ ਵਿਰਕ ਦੀ ਅਗਵਾਈ ਹੇਠ ਕੀਤੀ ਗਈ | ਇਸ ਮਾਮਲੇ ਦੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਰਮਨਦੀਪ ਕੌਰ ਨੇ ਕਿਹਾ ਕਿ ਸਿਹਤ ਵਿਭਾਗ ਲੋਕਾਂ ਲਈ ਉਪਲਬੱਧ ਖਾਦ ਪਦਾਰਥਾਂ ਦੀ ਸੁਰੱਖਿਆ ਅਤੇ ਗੁਣਵੱਤਾ ਯਕੀਨੀ ਬਣਾਉਣ ਲਈ ਵਚਨਬੱਧ ਹੈ | ਜੋ ਵੀ ਵਿਅਕਤੀ ਖੁਰਾਕ ਸੁਰੱਖਿਆ ਮਾਪਦੰਡਾਂ ਦੀ ਉਲੰਘਣਾ ਕਰਦਾ ਪਾਇਆ ਗਿਆ, ਉਸ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ | ਜ਼ਿਲ•ਾ ਸਿਹਤ ਅਫਸਰ ਡਾ. ਅਸ਼ੀਸ਼ ਚਾਵਲਾ ਨੇ ਕਿਹਾ ਕਿ ਜ਼ਬਤ ਕੀਤਾ ਸਮਾਨ ਅਤੇ ਲਏ ਗਏ ਨਮੂਨਿਆਂ ਦੀ ਪੂਰੀ ਤਰਾਂ ਜਾਂਚ ਕੀਤੀ ਜਾਵੇਗੀ | ਲੈਬ ਰਿਪੋਰਟਾਂ ਦੇ ਆਧਾਰ 'ਤੇ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ ਅਤੇ ਅਜਿਹੀਆਂ ਗਤੀਵਿਧੀਆਂ ਨੂੰ ਰੋਕਣ ਲਈ ਨਿਰੰਤਰ ਨਿਗਰਾਨੀ ਜਾਰੀ ਰਹੇਗੀ | ਸਿਹਤ ਵਿਭਾਗ ਵਲੋਂ ਫੂਡ ਸੇਫਟੀ ਐਂਡ ਸਟੈਂਡਰਡਜ਼ ਐਕਟ ਤਹਿਤ ਲਾਜ਼ਮੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਹੋਰ ਜਾਂਚ ਜਾਰੀ ਹੈ |

Ad Position 22
No active advertisement
ਪਿਛਲੀ ਖ਼ਬਰ ਮਾਮੂਲੀ ਬਹਿਸ ਨੂੰ ਲੈ ਕੇ ਐਕਟਿਵਾ ਸਵਾਰਾਂ ਨੇ ਘਰ ਨੂੰ ਲਗਾਈ ਅੱਗ <br/> ਅਗਲੀ ਖ਼ਬਰ ਸੰਜੇ ਗਾਂਧੀ ਕਾਲੋਨੀ ਵਿਚ ਹੋਈ ਗੁੰਡਾਗਰਦੀ ਦੇ ਮਾਮਲੇ ਵਿਚ ਚਾਰ ਕਾਬੂ <br/>
Ad Position 24