16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਗੁਰਦੁਆਰਾ ਥੜ੍ਹਾ ਸਾਹਿਬ ਪਾਤਸ਼ਾਹੀ ਛੇਵੀਂ ਇਆਲੀ ਕਲਾਂ ਵਿਖੇ ਸ਼੍ਰੋਮਣੀ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਸ਼ਰਧਾ ਸਹਿਤ ਮਨਾਇਆ <br/>

Ad Position 21
No active advertisement
ਅਜੀਤ ਡੈਸਕ 22-04-2026
ਇਆਲੀ/ਥਰੀਕੇ, 21 ਅਪ੍ਰੈਲ (ਮਨਜੀਤ ਸਿੰਘ ਦੁੱਗਰੀ)-ਇਤਿਹਾਸਕ ਗੁਰਦੁਆਰਾ ਥੜ੍ਹਾ ਸਾਹਿਬ ਪਾਤਸ਼ਾਹੀ ਛੇਵੀਂ ਇਆਲੀ ਕਲਾਂ ਵਿਖੇ ਸ਼੍ਰੋਮਣੀ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤ ਦੇ ਸਹਿਯੋਗ ਨਾਲ ਸ਼ਰਧਾ ਸਹਿਤ ਮਨਾਇਆ ਗਿਆ | ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਨੇਜਰ ਗੁਰਚਰਨ ਸਿੰਘ ਪੁਰਬਾ ਅਤੇ ਗੁਰਦੁਆਰਾ ਇੰਸਪੈਕਟਰ ਗੁਰਪ੍ਰੀਤ ਸਿੰਘ ਢਾਲਾ ਨੇ ਜਾਣਕਾਰੀ ਸਾਂਝੀ ਕਰਦੇ ਦੱਸਿਆ ਕਿ ਪਰਸੋਂ ਰੋਜ਼ ਤੋਂ ਅਰੰਭ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜੱਥੇ ਭਾਈ ਪ੍ਰਭਜੋਤ ਸਿੰਘ ਗੰਗਾਨਗਰ ਵਾਲਿਆਂ ਦੇ ਜੱਥੇ ਨੇ ਇਲਾਹੀ ਬਾਣੀ ਦੇ ਕੀਰਤਨ ਅਤੇ ਢਾਡੀ ਬੀਬੀ ਸੰਦੀਪ ਕੌਰ ਦੇ ਜੱਥੇ ਵਲੋਂ ਢਾਡੀ ਵਾਰਾਂ ਰਾਹੀਂ ਸੰਗਤ ਨੂੰ ਗੁਰੂ ਸ਼ਬਦ ਨਾਲ ਜੋੜਿਆ ਗਿਆ | ਸਮਾਪਤੀ 'ਤੇ ਹੈੱਡ ਗ੍ਰੰਥੀ ਭਾਈ ਜਗਤਾਰ ਸਿੰਘ ਨੇ ਸਰਬੱਤ ਦੇ ਭਲੇ ਲਈ ਅਰਦਾਸ ਬੇਨਤੀ ਕੀਤੀ ਅਤੇ ਸੰਗਤ ਨੂੰ ਹੁਕਮਨਾਮਾ ਸਰਵਣ ਕਰਵਾਇਆ | ਇਸ ਮੌਕੇ ਨੇੜੇ ਤੇੜਿਉਂ ਵੱਡੀ ਗਿਣਤੀ ਵਿਚ ਸੰਗਤ ਨੇ ਗੁਰਦੁਆਰਾ ਸਾਹਿਬ ਵਿਖੇ ਹਾਜ਼ਰੀ ਭਰੀ |

Ad Position 22
No active advertisement
ਪਿਛਲੀ ਖ਼ਬਰ ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ਦੀ ਸਾਲਾਨਾ ਕਾਨਵੋਕੇਸ਼ਨ ਕਰਵਾਈ <br/> ਅਗਲੀ ਖ਼ਬਰ ਵਿਧਾਇਕਾ ਛੀਨਾ ਵਲੋਂ ਵਾਰਡ ਨੰਬਰ 43 'ਚ ਵਿਕਾਸ ਕਾਰਜਾਂ ਦਾ ਉਦਘਾਟਨ <br/>
Ad Position 24