16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ਦੀ ਸਾਲਾਨਾ ਕਾਨਵੋਕੇਸ਼ਨ ਕਰਵਾਈ <br/>

Ad Position 21
No active advertisement
ਅਜੀਤ ਡੈਸਕ 22-04-2026
ਲੁਧਿਆਣਾ, 21 ਅਪ੍ਰੈਲ (ਜਸਵਿੰਦਰ ਸਿੰਘ)-ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ਫ਼ਾਰ ਵੁਮੈਨ ਦੇ ਸਾਲਾਨਾ ਡਿਗਰੀ ਵੰਡ ਸਮਾਰੋਹ ਵਿਚ ਮਹਾਰਾਜਾ ਅਗਰਸੈਨ ਯੂਨੀਵਰਸਿਟੀ ਸੋਲਨ ਦੇ ਵਾਈਸ ਚਾਂਸਲਰ ਪ੍ਰੋਫੈਸਰ (ਡਾ.) ਪ੍ਰਦੀਪ ਸਿੰਘ ਵਾਲੀਆ ਨੇ ਬਤÏਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਵਿਦਿਆਰਥਣਾਂ ਨੂੰ ਡਿਗਰੀਆਂ ਤਕਸੀਮ ਕੀਤੀਆਂ | ਸਮਾਗਮ ਦਾ ਆਗਾਜ਼ ਕਾਲਜ ਸ਼ਬਦ 'ਦੇਹਿ ਸ਼ਿਵਾ ਬਰ ਮੋਹਿ ਇਹੈ' ਨਾਲ ਹੋਇਆ¢ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਵਰਨ ਸਿੰਘ, ਸਕੱਤਰ ਗੁਰਬਚਨ ਸਿੰਘ ਪਾਹਵਾ, ਮੈਂਬਰ ਜਥੇਦਾਰ ਹੀਰਾ ਸਿੰਘ ਗਾਬੜੀਆ, ਬਾਬਾ ਅਜੀਤ ਸਿੰਘ, ਜਗਜੀਤ ਸਿੰਘ ਅਹੂਜਾ (ਕਾਰਜਕਾਰੀ ਪ੍ਰਧਾਨ) ਨੇ ਫੁੱਲਾਂ ਦੇ ਗੁਲਦਸਤੇ ਦੇ ਕੇ ਮੁੱਖ ਮਹਿਮਾਨ ਨੂੰ ਜੀ ਆਇਆਂ ਨੂੰ ਆਖਿਆ¢ ਸ਼ਮਾ ਰÏਸ਼ਨ ਉਪਰੰਤ ਕਾਲਜ ਪਿ੍ੰਸੀਪਲ ਡਾ. ਕਿਰਨਦੀਪ ਕÏਰ ਨੇ ਮੁੱਖ ਮਹਿਮਾਨ ਨੂੰ ਰਸਮੀ ਤÏਰ 'ਤੇ ਜੀ ਆਇਆ ਨੂੰ ਆਖਿਆ ਅਤੇ ਕਾਲਜ ਦੀ ਸਾਲਾਨਾ ਰਿਪੋਰਟ ਪੇਸ਼ ਕੀਤੀ¢ ਅਕਾਦਮਿਕ, ਸਭਿਆਚਾਰਕ ਗਤੀਵਿਧੀਆਂ ਅਤੇ ਖੇਡਾਂ ਦੇ ਖੇਤਰ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲਿਆਂ 15 ਵਿਦਿਆਰਥਣਾਂ ਨੂੰ ਰੋਲ ਆਫ ਆਨਰ, 9 ਵਿਦਿਆਰਥਣਾਂ ਨੂੰ ਕਾਲਜ ਕੱਲਰ ਅਤੇ 21 ਵਿਦਿਆਰਥਣਾਂ ਨੂੰ ਮੈਰਿਟ ਸਰਟੀਫਿਕੇਟ ਨਾਲ਼ ਸਨਮਾਨਿਤ ਕੀਤਾ ਗਿਆ¢ ਪੋਸਟ ਗਰੈਜੂਏਟ ਅਤੇ ਗਰੈਜੂਏਟ ਕਲਾਸਾਂ ਦੇ 450 ਵਿਦਿਆਰਥਣਾਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ ਗਈਆਂ | ਆਪਣੇ ਭਾਸ਼ਣ ਵਿਚ ਵਾਈਸ ਚਾਂਸਲਰ ਪ੍ਰੋਫੈਸਰ (ਡਾ.) ਪ੍ਰਦੀਪ ਸਿੰਘ ਵਾਲੀਆ ਨੇ ਵਿਦਿਆਰਥਣਾਂ ਨੂੰ ਇਕਸੁਰ ਹੋ ਕੇ ਆਪਣੇ ਕਰਮ ਖੇਤਰ ਵਿਚ, ਮਿਹਨਤ ਅਤੇ ਲਗਨ ਨਾਲ ਯਤਨਸ਼ੀਲ ਰਹਿਣ ਦੀ ਪ੍ਰੇਰਨਾ ਦਿੱਤੀ ਅਤੇ ਮÏਜੂਦਾ ਡਿਜੀਟਲ ਯੁੱਗ ਵਿਚ ਸਮੇਂ ਦਾ ਸਦਉਪਯੋਗ ਕਰਕੇ ਆਪਣੇ ਕੈਰੀਅਰ ਅਤੇ ਟੀਚਿਆਂ ਵੱਲ ਫੋਕਸ ਕਰਨ ਲਈ ਕਿਹਾ¢ ਕਾਲਜ ਦੀ ਪ੍ਰਬੰਧਕ ਕਮੇਟੀ ਦੇ ਮੈਂਬਰ ਬਾਬਾ ਅਜੀਤ ਸਿੰਘ ਨੇ ਮੁੱਖ ਮਹਿਮਾਨ ਦਾ ਧੰਨਵਾਦ ਕਰਦਿਆਂ ਕਾਲਜ ਦੇ ਉਦੇਸ਼ ਤੇ ਟੀਚਿਆਂ ਬਾਰੇ ਜਾਣਕਾਰੀ ਦਿੱਤੀ¢ ਜਗਜੀਤ ਸਿੰਘ ਆਹੂਜਾ (ਕਾਰਜਕਾਰੀ ਪ੍ਰਧਾਨ), ਮੈਂਬਰ ਜਥੇਦਾਰ ਹੀਰਾ ਸਿੰਘ ਗਾਬੜੀਆ, ਅਮਰੀਕ ਸਿੰਘ ਸੱਚਰ ਨੇ ਵੀ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੱਤੀ | ਰਾਸ਼ਟਰੀ ਗਾਇਨ ਉਪਰੰਤ ਖਿੜੇ ਚਿਹਰਿਆਂ ਅਤੇ ਭਵਿੱਖ ਦੇ ਆਸ਼ਾਵਾਦੀ ਨਜ਼ਰੀਏ ਨਾਲ ਇਹ ਸਮਾਗਮ ਸੰਪੰਨ ਹੋਇਆ¢

Ad Position 22
No active advertisement
ਪਿਛਲੀ ਖ਼ਬਰ ਆਂਗਣਵਾੜੀ ਮੁਲਾਜ਼ਮਾਂ ਦਾ ਤਿੱਖਾ ਰੋਸ ਪ੍ਰਦਰਸ਼ਨ <br/> ਅਗਲੀ ਖ਼ਬਰ ਗੁਰਦੁਆਰਾ ਥੜ੍ਹਾ ਸਾਹਿਬ ਪਾਤਸ਼ਾਹੀ ਛੇਵੀਂ ਇਆਲੀ ਕਲਾਂ ਵਿਖੇ ਸ਼੍ਰੋਮਣੀ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਸ਼ਰਧਾ ਸਹਿਤ ਮਨ...
Ad Position 24