16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਢੰਡਾਰੀ ਨੇੜੇ ਸਾਈਕਲ ਪਾਰਟਸ ਫੈਕਟਰੀ 'ਚ ਜਨਰੇਟਰ ਕਾਰਨ ਲੱਗੀ ਭਿਆਨਕ ਅੱਗ <br/>

Ad Position 21
No active advertisement
ਅਜੀਤ ਡੈਸਕ 22-04-2026
ਲੁਧਿਆਣਾ, 21 ਅਪ੍ਰੈਲ (ਭੁਪਿੰਦਰ ਸਿੰਘ ਬੈਂਸ)-ਸ਼ਹਿਰ ਦੇ ਢੰਡਾਰੀ ਇਲਾਕੇ ਕੋਲ ਸਥਿਤ ਸਾਈਕਲ ਪਾਰਟਸ ਬਣਾਉਣ ਵਾਲੀ ਇਕ ਫੈਕਟਰੀ ਵਿਚ ਮੰਗਲਵਾਰ ਦੁਪਹਿਰ ਅਚਾਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਮੁਤਾਬਕ ਅੱਗ ਲੱਗਣ ਦਾ ਕਾਰਨ ਫੈਕਟਰੀ ਵਿਚ ਚੱਲ ਰਹੇ ਜਨਰੇਟਰ ਵਿਚ ਆਈ ਖਰਾਬ ਨੰੂ ਮੰਨਿਆ ਜਾ ਰਿਹਾ ਹੈ | ਮਿਲੀ ਜਾਣਕਾਰੀ ਅਨੁਸਾਰ ਢੰਡਾਰੀ ਕੋਲ ਸਥਿਤ ਸਾਈਕਲ ਪਾਰਟਸ ਬਣਾਉਣ ਵਾਲੀ ਫੈਕਟਰੀ ਵਿਚ ਕਰੀਬ 2 ਵਜੇ ਚਲ ਰਹੇ ਜਨਰੇਟਰ ਵਿਚੋਂ ਅਚਾਨਕ ਧੂੰਆਂ ਨਿਕਲਣਾ ਸ਼ੁਰੂ ਹੋ ਗਿਆ | ਕੁੱਝ ਹੀ ਸਮੇਂ ਵਿਚ ਇਹ ਧੂੰਆਂ ਭਿਆਨਕ ਅੱਗ ਵਿਚ ਤਬਦੀਲ ਹੋ ਗਿਆ ਅਤੇ ਅੱਗ ਨੇ ਫੈਕਟਰੀ ਦੇ ਵੱਡੇ ਹਿੱਸੇ ਨੰੂ ਆਪਣੀ ਲਪੇਟ ਵਿਚ ਲੈ ਲਿਆ | ਮੌਕੇ 'ਤੇ ਮੌਜੂਦ ਕਰਮਚਾਰੀਆਂ ਨੇ ਸਥਿਤੀ ਨੰੂ ਸਮਝਦਿਆਂ ਤੁਰੰਤ ਫੈਕਟਰੀ ਨੰੂ ਖਾਲੀ ਕਰ ਦਿੱਤਾ ਅਤੇ ਫਾਇਰ ਬਿ੍ਗੇਡ ਨੰੂ ਸੂਚਿਤ ਕੀਤਾ, ਜਿਸ ਨਾਲ ਵੱਡਾ ਹਾਦਸਾ ਟਲ ਗਿਆ | ਸੂਚਨਾ ਮਿਲਣ ਤੇ ਫਾਇਰ ਬਿ੍ਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਅਤੇ ਕਾਫੀ ਮੁਸ਼ਕਤ ਤੋਂ ਬਾਅਦ ਅੱਗ 'ਤੇ ਕਾਬੂ ਪਾ ਲਿਆ ਗਿਆ | ਸਮੇਂ ਸਿਰ ਕੀਤੀ ਕਾਰਵਾਈ ਨਾਲ ਅੱਗ ਨੰੂ ਹੋਰ ਫੈਲਣ ਤੋਂ ਰੋਕਿਆ ਗਿਆ | ਮੁੱਢਲੀ ਜਾਂਚ ਵਿਚ ਅੱਗ ਲੱਗਣ ਦਾ ਕਾਰਨ ਜਨਰੇਟਰ ਵਿਚ ਸ਼ਾਰਟ ਸਰਕਿਟ ਹੋਣਾ ਦੱਸਿਆ ਜਾ ਰਿਹਾ ਹੈ | ਹਾਲਾਂਕਿ ਅਸਲੀ ਕਾਰਨ ਦੀ ਪੁਸ਼ਟੀ ਲਈ ਜਾਂਚ ਜਾਰੀ ਹੈ | ਘਟਨਾ ਦੀ ਸੂਚਨਾ ਮਿਲਣ ਤੇ ਪੁਲਿਸ ਟੀਮ ਵੀ ਮੌਕੇ 'ਤੇ ਪੁੱਜੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ | ਇਸ ਅੱਗ ਦੀ ਘਟਨਾ ਵਿਚ ਕਿਸੇ ਵੀ ਤਰ੍ਹਾਂ ਦਾ ਜਾਨੀ ਨੁਕਸਾਨ ਨਹੀਂ ਹੋਇਆ, ਜੋ ਕਿ ਵੱਡੀ ਰਾਹਤ ਦੀ ਗੱਲ ਹੈ | ਹਾਲਾਂਕਿ ਫੈਕਟਰੀ ਨੰੂ ਕਾਫੀ ਮਾਲੀ ਨੁਕਸਾਨ ਹੋਣ ਦੀ ਸੰਭਾਵਨਾ ਹੈ |

Ad Position 22
No active advertisement
ਪਿਛਲੀ ਖ਼ਬਰ ਢੰਡਾਰੀ ਖੁਰਦ 'ਚ ਚੱਲ ਰਹੇ ਵਿਕਾਸ ਦੇ ਕੰਮਾਂ ਤੋਂ ਲੋਕ ਖੁਸ਼-ਬੋਪਾਰਾਏ <br/> ਅਗਲੀ ਖ਼ਬਰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਕੁੱਝ ਪਰਿਵਾਰਾਂ ਨੂੰ ਮਿਲੀ ਮੁਫ਼ਤ ਇਲਾਜ ਦੀ ਸਹੂਲਤ <br/>
Ad Position 24