ਢੰਡਾਰੀ ਕਲਾਂ/ਲੁਧਿਆਣਾ, 21 ਅਪ੍ਰੈਲ (ਜਸਵੀਰ ਸਿੰਘ ਬੰਗਾ)-ਢੰਡਾਰੀ ਖੁਰਦ ਵਾਰਡ ਨੰਬਰ 25 ਅਧੀਨ ਆਉਂਦੇ ਵੱਖ-ਵੱਖ ਇਲਾਕਿਆਂ ਵਿਚ ਚੱਲ ਰਹੇ ਵਿਕਾਸ ਦੇ ਕੰਮਾਂ ਤੋਂ ਲੋਕ ਪੂਰੀ ਤਰ੍ਹਾਂ ਨਾਲ ਖੁਸ਼ ਅਤੇ ਸੰਤੁਸ਼ਟ ਹਨ | ਇਹ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਅਤੇ ਉਘੇ ਸਮਾਜ ਸੇਵਕ ਕਮਲਜੀਤ ਸਿੰਘ ਬੋਪਾਰਾਏ ਨੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਵਾਰਡ ਦੀਆਂ ਵੱਖ-ਵੱਖ ਗਲੀਆਂ ਅਤੇ ਸੜਕਾਂ ਜਿਨ੍ਹਾਂ ਦੀ ਹਾਲਤ ਪਿਛਲੇ ਕਈ ਸਾਲਾਂ ਤੋਂ ਤਰਸਯੋਗ ਬਣੀ ਹੋਈ ਸੀ, ਉਹ ਨਵੀਆਂ ਬਣਾਈਆਂ ਜਾ ਰਹੀਆਂ ਹਨ | ਇਲਾਕੇ ਵਿਚ ਪਾਰਕਾਂ ਬਣਵਾਈਆਂ ਜਾ ਰਹੀਆਂ ਤਾਂ ਜੋ ਇੱਥੋਂ ਦੇ ਰਹਿਣ ਵਲੇ ਲੋਕ ਸਵੇਰੇ ਅਤੇ ਸ਼ਾਮ ਸੈਰ ਕਰ ਸਕਣ ਅਤੇ ਬੱਚਿਆਂ ਲਈ ਪਾਰਕਾਂ ਅੰਦਰ ਜਿੰਮ ਸਥਾਪਿਤ ਕੀਤੇ ਜਾ ਰਹੇ ਹਨ | ਬੋਪਾਰਾਏ ਨੇ ਦੱਸਿਆ ਕਿ ਵਾਰਡ ਅੰਦਰ ਲਾਇਬ੍ਰੇਰੀ ਦਾ ਪ੍ਰਬੰਧ ਕੀਤਾ ਗਿਆ ਹੈ | ਇਲਾਕੇ ਦੇ ਲੋਕਾਂ ਨੂੰ ਪੇਸ਼ ਆਉਂਦੀ ਸੀਵਰੇਜ ਜਾਮ ਦੀ ਵੱਡੀ ਸਮੱਸਿਆ ਦਾ ਹੱਲ ਕਰਦਿਆਂ ਵੱਡੀਆਂ ਸੀਵਰੇਜ ਪਾਈਪਲਾਈਨਾਂ ਵਿਛਾਈਆਂ ਗਈਆਂ ਹਨ ਤਾਂ ਜੋ ਲੋਕਾਂ ਨੂੰ ਪੇਸ਼ ਆ ਰਹੀ ਸੀਵਰੇਜ ਦੀ ਸਮੱਸਿਆ ਦਾ ਪੱਕਾ ਹੱਲ ਹੋ ਸਕੇ | ਵਾਰਡ ਵਿਚ ਸਟਰੀਟ ਲਾਈਟਾਂ ਲਗਾਈਆਂ ਗਈਆਂ ਹਨ | ਬੋਪਰਾਏ ਨੇ ਦੱਸਿਆ ਕਿ ਵਾਰਡ ਨੰਬਰ 25 ਵਿਚ ਹੋਰ ਵੀ ਅਨੇਕਾਂ ਵਿਕਾਸ ਦੇ ਕੰਮ ਚੱਲ ਰਹੇ ਹਨ, ਜਿਨ੍ਹਾਂ ਦੇ ਮੁਕੰਮਲ ਹੋਣ ਨਾਲ ਵਾਰਡ ਦੀ ਨੁਹਾਰ ਬਦਲ ਜਾਵੇਗੀ |