16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਵੱਖ-ਵੱਖ ਥਾਵਾਂ 'ਤੇ ਨਸ਼ਾ ਕਰਦੇ ਨੌਜਵਾਨ ਕਾਬੂ <br/>

Ad Position 21
No active advertisement
ਅਜੀਤ ਡੈਸਕ 22-04-2026
ਲੁਧਿਆਣਾ, 21 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਸ਼ਹਿਰ ਦੇ ਵੱਖ-ਵੱਖ ਥਾਵਾਂ ਤੋਂ ਨਸ਼ਾ ਕਰਦੇ ਨੌਜਵਾਨਾਂ ਨੂੰ ਕਾਬੂ ਕੀਤਾ ਹੈ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਪੁਲਿਸ ਨੇ ਮੋਹਿਤ ਕੁਮਾਰ ਵਾਸੀ ਪਿੰਡ ਧਾਂਦਰਾ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ ਨਸ਼ੀਲਾ ਪਦਾਰਥ ਅਤੇ ਹੋਰ ਸਾਮਾਨ ਬਰਾਮਦ ਕੀਤਾ ਹੈ | ਕਥਿਤ ਦੋਸ਼ੀ ਫੁੱਲਾਂਵਾਲ ਨੇੜੇ ਸ਼ਰ੍ਹੇਆਮ ਨਸ਼ਾ ਕਰ ਰਿਹਾ ਸੀ | ਦੂਜੇ ਮਾਮਲੇ ਵਿਚ ਪੁਲਿਸ ਨੇ ਪਿੰਡ ਕੰਗਣਵਾਲ ਨੇੜੇ ਮਨਜਿੰਦਰ ਸਿੰਘ ਉਰਫ ਵਿਕੀ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ ਵੀ ਨਸ਼ੀਲਾ ਪਦਾਰਥ ਬਰਾਮਦ ਕੀਤਾ ਹੈ | ਕਥਿਤ ਦੋਸ਼ੀ ਸ਼ਮਸ਼ਾਨਘਾਟ ਰੋਡ 'ਤੇ ਸ਼ਰ੍ਹੇਆਮ ਨਸ਼ਾ ਕਰ ਰਿਹਾ ਸੀ | ਇਕ ਹੋਰ ਅਜਿਹੇ ਮਾਮਲੇ ਵਿਚ ਪੁਲਿਸ ਨੇ ਰੀਕਾਸ ਕੁਮਾਰ ਵਾਸੀ ਹੈਬੋਵਾਲ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ ਵੀ ਨਸ਼ੀਲਾ ਪਦਾਰਥ ਬਰਾਮਦ ਕੀਤਾ ਹੈ | ਕਥਿਤ ਦੋਸ਼ੀ ਬਚਨ ਸਿੰਘ ਮਾਰਗ 'ਤੇ ਸੜਕ 'ਤੇ ਸ਼ਰ੍ਹੇਆਮ ਨਸ਼ਾ ਕਰ ਰਿਹਾ ਸੀ | ਜੱਸੀਆਂ ਰੇਲਵੇ ਲਾਈਨ ਨੇੜੇ ਨਸ਼ਾ ਕਰਦੇ ਅਮਨਦੀਪ ਸਿੰਘ ਵਾਸੀ ਭਲਵਾਨ ਦਾ ਡੇਰਾ ਨੂੰ ਪੁਲਿਸ ਨੇ ਕਾਬੂ ਕੀਤਾ ਹੈ | ਕਥਿਤ ਦੋਸ਼ੀ ਵੀ ਉੱਥੇ ਬੈਠਾ ਨਸ਼ਾ ਕਰ ਰਿਹਾ ਸੀ | ਥਾਣਾ ਡਵੀਜ਼ਨ ਨੰਬਰ ਅੱਠ ਦੀ ਪੁਲਿਸ ਨੇ ਵੂਮਨ ਸੈੱਲ ਨੇੜੇ ਵਿਸ਼ਾਲ ਕੁਮਾਰ ਵਾਸੀ ਮੁਹੱਲਾ ਗੁਰੂ ਹਰਰਾਏ ਨੂੰ ਕਾਬੂ ਕੀਤਾ ਹੈ | ਕਥਿਤ ਦੋਸ਼ੀ ਵੀ ਉੱਥੇ ਨਸ਼ਾ ਕਰ ਰਿਹਾ ਸੀ | ਥਾਣਾ ਮਾਡਲ ਟਾਊਨ ਦੀ ਪੁਲਿਸ ਨੇ ਵੀ ਨਸ਼ਾ ਕਰਦੇ ਮਿਰਾਜੂਦੀਨ ਨੂੰ ਕਾਬੂ ਕੀਤਾ ਹੈ | ਪੁਲਿਸ ਨੇ ਇਹਨਾਂ ਸਾਰਿਆਂ ਖ਼ਿਲਾਫ਼ ਕੇਸ ਦਰਜ ਕਰ ਲਏ ਹਨ ਤੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਪ੍ਰੀ-ਪੀ. ਐਚ. ਡੀ. ਕੋਰਸਵਰਕ ਪਾਸ ਕਰਨ ਵਾਲੇ ਖੋਜਾਰਥੀਆਂ ਦੀ ਸਫਲਤਾ 'ਤੇ ਪ੍ਰਗਟਾਈ ਖੁਸ਼ੀ ਅਗਲੀ ਖ਼ਬਰ ਢੰਡਾਰੀ ਕਲਾਂ ਦਾ ਰੇਲਵੇ ਸਟੇਸ਼ਨ ਮੁਢਲੀਆਂ ਸਹੂਲਤਾਂ ਤੋਂ ਸੱਖਣਾ <br/>
Ad Position 24