ਲੁਧਿਆਣਾ, 21 ਅਪ੍ਰੈਲ (ਜਸਵਿੰਦਰ ਸਿੰਘ)-ਆਜ਼ਾਦ ਕਿਸਾਨ ਮੋਰਚਾ ਪੰਜਾਬ ਤੇ ਸੀਨੀਅਰ ਆਗੂ ਅਤੇ ਅੰਨਦਾਤਾ ਕਿਸਾਨ ਮਜ਼ਦੂਰ ਯੂਨੀਅਨ ਦੇ ਕੌਮੀ ਪ੍ਰਧਾਨ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਨੇ ਕਿਹਾ ਕਿ ਐਸ.ਕੇ.ਐਮ. ਕੇ.ਕੇ.ਐਮ. ਤੇ ਏ.ਕੇ.ਐਮ. ਵਲੋਂ ਸਾਂਝੇ ਤੌਰ 'ਤੇ ਪੰਜਾਬ ਵਿਚ ਰੇਲ ਰੋਕੋ ਅੰਦੋਲਨ ਦਾ ਸੱਦਾ ਸੀ, ਉਸ ਨੂੰ ਤਿੰਨ ਦਿਨ ਲਈ ਮੁਲਤਵੀ ਕਰ ਦਿੱਤਾ ਗਿਆ ਹੈ | 16 ਦਿਨ ਬੀਤ ਜਾਣ ਦੇ ਬਾਵਜੂਦ ਵੀ ਮੰਡੀਆਂ ਵਿਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਨਹੀਂ ਹੋ ਸਕੀ | ਪੰਜਾਬ ਸਰਕਾਰ ਦੀਆਂ ਆਪਣੀਆਂ ਏਜੰਸੀਆਂ ਹੀ ਕਣਕ ਨਹੀਂ ਖਰੀਦ ਰਹੀਆਂ | ਪੁੱਤਾ ਵਾਂਗ ਪਾਲੀ ਫ਼ਸਲ ਮੰਡੀਆਂ ਵਿਚ ਰੁਲ ਰਹੀ ਹੈ | ਸਰਕਾਰ ਹਰ ਫਰੰਟ 'ਤੇ ਫ਼ੇਲ੍ਹ ਹੋਈ ਹੈ | ਸਿਰਫ਼ ਇਕ ਢੇਰੀ 'ਤੇ ਖੜ ਕੇ ਸਰਕਾਰ ਦੇ ਮੰਤਰੀ ਫੋਟੋ ਖਿਚਵਾ ਕੇ ਤੁਰਦੇ ਲੱਗੇ | ਕਿਸਾਨ ਆਗੂਆਂ ਨੇ ਕਿਹਾ ਜਦੋਂ ਉਨ੍ਹਾਂ ਦੀ ਪਾਲੀ ਫ਼ਸਲ ਮੰਡੀਆਂ ਵਿਚ ਰੁਲੇ ਸਰਕਾਰਾਂ ਆਪਣੀ ਜ਼ਿੰਮੇਵਾਰੀ ਤੋਂ ਭੱਜਣ ਤੇ ਫਿਰ ਕਿਸਾਨ ਦਾ ਰੱਬ ਰਾਖਾ ਹੈ | ਕਿਸਾਨ ਨੂੰ ਹੁਣ ਤੱਕ ਦੀ ਕਣਕ ਫ਼ਸਲ 'ਤੇ ਆਸਾ ਉਮੀਦਾਂ ਸਨ, ਜਿਸ 'ਤੇ ਵੀ ਪਾਣੀ ਫਿਰਦਾ ਨਜ਼ਰ ਆ ਰਿਹਾ ਹੈ, ਜਿਸ ਦਾ ਪਹਿਲਾਂ ਕੁਦਰਤੀ ਕਰੋਪੀ ਨਾਲ ਗੜੇਮਾਰੀ ਨਾਲ ਫ਼ਾਜ਼ਿਲਕਾ, ਬਠਿੰਡਾ ਮਾਨਸਾ, ਸ੍ਰੀ ਮੁਕਤਸਰ ਸਾਹਿਬ, ਫ਼ਿਰੋਜ਼ਪੁਰ, ਮੋਗਾ, ਮਾਝੇ ਦੇ ਕਈ ਜ਼ਿਲਿ੍ਹਆਂ ਵਿਚ ਕਣਕ ਦੀ ਫ਼ਸਲ ਪੂਰੀ ਤਰ੍ਹਾਂ ਤਹਿਸ ਨਹਿਸ ਹੋ ਗਈ | ਸਰਕਾਰਾਂ ਵਲੋਂ ਗਿਰਦਾਵਰੀ ਦੇ ਹੁਕਮ ਤਾਂ ਕਿਸਾਨਾਂ ਨੂੰ ਰਾਹਤ ਦੇਣ ਫੋਕੇ ਦਾਅਵੇ ਹੀ ਨਜ਼ਰ ਆ ਰਹੇ ਹਨ | ਜੇਕਰ ਕਣਕ ਦੀ ਖਰੀਦ ਦਾ ਇਹੋ ਹਾਲ ਰਿਹਾ ਤਾਂ ਐਸ.ਕੇ.ਐਮ, ਕੇ.ਕੇ.ਐਮ ਤੇ ਏ.ਕੇ.ਐਮ ਵਲੋਂ ਵੱਡਾ ਸੰਘਰਸ਼ ਵਿੱਢਿਆ ਜਾਵੇਗਾ | ਇਸ ਸਮੇਂ ਸੀਨੀਅਰ ਆਗੂ ਸਰਪੰਚ ਨਿਰਮਲ ਸਿੰਘ ਬੇਰਕਲਾਂ, ਅਮਰਜੀਤ ਸਿੰਘ ਭੱਟੀ, ਪਰਮਜੀਤ ਸਿੰਘ ਨੱਤ, ਜਥੇਦਾਰ ਬਲਦੇਵ ਸਿੰਘ ਸੰਧੂ, ਭੁਪਿੰਦਰ ਸਿੰਘ ਸ਼ਹਿਰੀ ਪ੍ਰਧਾਨ, ਪ੍ਰਭਦੀਪ ਸਿੰਘ ਸੇਖੋਂ ਦਿਹਾਤੀ ਪ੍ਰਧਾਨ, ਰਾਣਾ ਸਿੰਘ ਗਰੇਵਾਲ ਦਾਦ, ਜੁਝਾਰ ਸਿੰਘ, ਗੁਰਦੀਪ ਸਿੰਘ ਗਰੇਵਾਲ, ਮਲਵਿੰਦਰ ਸਿੰਘ, ਚਰਨਜੀਤ ਸਿੰਘ, ਧਰਮ ਸਿੰਘ, ਗੁਰਵਿੰਦਰ ਸਿੰਘ ਹਾਜ਼ਰ ਸਨ |