16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਮਹਿਲਾਵਾਂ ਲਈ 33 ਫ਼ੀਸਦੀ ਸੀਟਾਂ ਦੀ ਰਾਖਵਾਂ ਪ੍ਰਥਾ ਦਾ 27 ਸਾਲਾ ਦਾ ਸੰਘਰਸ਼ ਖ਼ਤਮ-ਮਨੋਰੰਜਨ ਕਾਲੀਆ <br/>

Ad Position 21
No active advertisement
ਅਜੀਤ ਡੈਸਕ 22-04-2026
ਲੁਧਿਆਣਾ, 21 ਅਪ੍ਰੈਲ (ਭੁਪਿੰਦਰ ਸਿੰਘ ਬੈਂਸ)-ਮਹਿਲਾਵਾਂ ਨੰੂ ਰਾਜਨੀਤਿਕ ਪ੍ਰਤਿਨਿਧਿਤਾ ਵਿਚ ਵੱਡਾ ਹਿੱਸਾ ਦੇਣ ਵੱਲ ਇਕ ਇਤਿਹਾਸਕ ਕਦਮ ਤਹਿਤ ਲੋਕ ਸਭਾ ਅਤੇ ਰਾਜ ਵਿਧਾਨ ਸਭਾਵਾਂ ਵਿਚ 33 ਫੀਸਦੀ ਸੀਟਾਂ ਦੀ ਰਾਖਵਾਂ ਪ੍ਰਥਾ ਲਈ ਲੰਮੇ ਸਮੇਂ ਤੋਂ ਚੱਲ ਰਿਹਾ ਕਾਨੰੂਨੀ ਸੰਘਰਸ਼ ਹੁਣ ਅੰਤਿਮ ਪੜਾਅ 'ਚ ਪਹੁੰਚ ਗਿਆ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਨੇ ਸਥਾਨ ਭਾਜਪਾ ਦਫਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੀਤਾ | ਉਨ੍ਹਾਂ ਕਿਹਾ ਕਿ ਨਾਰੀ ਸ਼ਕਤੀ ਵੰਦਨ ਅਧਿਨਿਯਮ ਨੰੂ ਸੰਸਦ ਵਿਚ ਪਾਸ ਕਰਵਾਉਣ ਦਾ ਸਿਹਰਾ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੰੂ ਜਾਂਦਾ ਹੈ ਅਤੇ ਇਹ ਸੰਵਿਧਾਨ ਦੇ 106ਵੇਂ ਸੰਸ਼ੋਧਨ ਤਹਿਤ ਲਾਗੂ ਕੀਤਾ ਗਿਆ ਹੈ | ਕਾਲੀਆ ਨੇ ਦੱਸਿਆ ਕਿ ਇਸ ਰਾਖਵਾਂ ਪ੍ਰਥਾ ਦਾ ਅਸਲੀ ਲਾਭ ਜਨਗਣਨਾ ਅਤੇ ਹੱਦਬੰਦੀ ਦੀ ਪ੍ਰਕਿਰਿਆ ਪੂਰੀ ਹੋਣ ਤੇ ਬਾਅਦ ਹੀ ਮਿਲੇਗਾ, ਜਿਸਦੀ ਸੰਭਾਵਨਾ 2036 ਤੋਂ ਬਾਅਦ ਬਣਦੀ ਹੈ | ਉਨ੍ਹਾਂ ਵਿਰੋਧੀਆਂ ਪਾਰਟੀਆਂ ਤੇ ਸ਼ਬਦੀ ਹਮਲਾ ਕਰਦੇ ਹੋਏ ਕਿਹਾ ਕਿ ਕਾਂਗਰਸ ਅਤੇ ਹੋਰ ਪੱਖਾਂ ਨੇ ਇਸ ਨੰੂ ਜਲਦੀ ਲਾਗੂ ਕਰਨ ਦੇ ਯਤਨਾਂ ਦਾ ਵਿਰੋਧ ਕੀਤਾ, ਜਿਸ ਕਾਰਨ ਇਹ ਪ੍ਰਕਿਰਿਆ ਦੇਰੀ ਦਾ ਸ਼ਿਕਾਰ ਹੋਈ | ਇਸ ਮੌਕੇ ਰਜਨੀਸ਼ ਧੀਮਾਨ, ਨਰਿੰਦਰ ਸਿੰਘ ਮੱਲੀ, ਡਾ. ਸਤੀਸ਼ ਕੁਮਾਰ ਤੇ ਹੋਰ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ''ਪੰਜਾਬੀ ਬੋਲੀ- ਰਮਜ਼ਾਂ, ਰੁਕਾਵਟਾਂ ਤੇ ਰਾਹ'' ਪੁਸਤਕ ਡਾ. ਜੌਹਲ ਤੇ ਸਾਥੀਆਂ ਵਲੋਂ ਲੋਕ ਅਰਪਣ <br/> ਅਗਲੀ ਖ਼ਬਰ ਨਗਰ ਨਿਗਮ ਵਲੋਂ ਵਨ ਵੀਕ ਡੀਪ ਕਲੀਨਲੀਨੈਸ ਡਰਾਇਵ ਦੀ ਸ਼ੁਰੂਆਤ <br/>
Ad Position 24