ਫੁੱਲਾਂਵਾਲ, 21 ਅਪ੍ਰੈਲ (ਮਨਜੀਤ ਸਿੰਘ ਦੁੱਗਰੀ)-ਸ਼੍ਰੀ ਗੁਰੂ ਹਰਗੋਬਿੰਦ ਪਬਲਿਕ ਸਕੂਲ ਠੱਕਰਵਾਲ ਵਿਖੇ ਐਨ.ਸੀ.ਸੀ. ਯੂਨਿਟ ਵਲੋਂ ਸਿਨਰਜੀ ਯੂਥ ਆਰਗੇਨਾਈਜ਼ੇਸ਼ਨ ਦੇ ਬੈਨਰ ਹੇਠ ਸਕੂਲ ਕੈਂਪਸ ਅਤੇ ਇਸ ਦੇ ਆਲੇ ਦੁਆਲੇ ਸਫ਼ਾਈ ਮੁਹਿੰਮ ਦੌਰਾਨ ਸਫ਼ਾਈ ਕੀਤੀ ਗਈ | ਇਹ ਗਤੀਵਿਧੀ ਲੈਫਟੀਨੈਂਟ ਕਰਨਲ ਫੈਜ਼ਾਨ ਜ਼ਹੂਰ ਦੀ ਰਹਿਨੁਮਾਈ ਹੇਠ ਅਤੇ ਏ.ਐਨ.ਓ. ਲੈਫਟੀਨੈਂਟ ਸੁਖਦੀਪ ਕੌਰ, ਸੀ.ਟੀ.ਓ. ਰਮਨਦੀਪ ਸਿੰਘ ਅਤੇ 19 ਪੀ.ਬੀ.ਬੀ.ਐਨ.ਸੀ.ਐਲ.ਡੀ.ਐਚ. ਦੇ ਪੀ.ਆਈ. ਦੇ ਸਟਾਫ਼ ਦੇ ਸਹਿਯੋਗ ਨਾਲ ਕਰਵਾਈ ਗਈ, ਜਿਸ ਦੌਰਾਨ ਐਨ.ਸੀ.ਸੀ. ਕੈਡੇਟਾਂ ਨੇ ਬੜੇ ਹੀ ਉਤਸ਼ਾਹ ਨਾਲ ਸਕੂਲ ਕੈਂਪਸ ਅਤੇ ਆਸ-ਪਾਸ ਦੇ ਇਲਾਕਿਆਂ ਤੋਂ ਕੂੜਾ ਇਕੱਠਾ ਕੀਤਾ ਅਤੇ ਸਫ਼ਾਈ ਅਤੇ ਸਿਹਤਮੰਦ ਵਾਤਾਵਰਨ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ | ਇਸ ਮੌਕੇ ਕੁਲਵਿੰਦਰ ਸਿੰਘ ਆਹਲੂਵਾਲੀਆ, ਜਸਲੀਨ ਕੌਰ ਆਹਲੂਵਾਲੀਆ ਅਤੇ ਕਿਰਨਜੀਤ ਕੌਰ ਨੇ ਇਸ ਮੁਹਿੰਮ 'ਚ ਸ਼ਾਮਿਲ ਹੁੰਦੇ ਹੋਏ ਕੈਡੇਟਾਂ ਦੀ ਹੌਂਸਲਾ ਅਫਜਾਈ ਕੀਤੀ ਅਤੇ ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਉਦੇਸ਼ ਵਿਦਿਆਰਥੀਆਂ ਵਿਚ ਅਨੁਸ਼ਾਸਨ, ਟੀਮ ਵਰਕ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨਾ ਸੀ | ਉਨ੍ਹਾਂ ਕੈਡੇਟਾਂ ਦੀ ਮਿਹਨਤ ਦੀ ਸਰਾਹਨਾ ਕਰਦਿਆਂ ਅੱਗੇ ਤੋਂ ਵੀ ਅਜਿਹੀਆਂ ਗਤੀਵਿਧੀਆਂ ਜਾਰੀ ਰੱਖਣ ਲਈ ਪ੍ਰੇਰਿਤ ਕੀਤਾ |