16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਵਿਖੇ ਵਿਸ਼ੇਸ਼ ਸਮਾਗਮ <br/>

Ad Position 21
No active advertisement
ਅਜੀਤ ਡੈਸਕ 22-04-2026
ਲੁਧਿਆਣਾ, 21 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਵਿਖੇ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਵਿਸ਼ੇਸ਼ ਸਮਾਗਮ ਕਰਵਾਏ ਗਏ, ਜੋ ਦੇਰ ਰਾਤ ਤੱਕ ਚੱਲਦੇ ਰਹੇ | ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਗੁਰਮੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਸਮਾਗਮਾਂ ਵਿਚ ਭਾਈ ਗੁਰਜਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ, ਭਾਈ ਭਗਵਾਨ ਸਿੰਘ, ਗਿਆਨੀ ਸੁਬੇਗ ਸਿੰਘ ਹਾਜ਼ਰੀਆਂ ਭਰੀਆਂ ਅਤੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਤੇ ਕਥਾ ਦੁਆਰਾ ਨਿਹਾਲ ਕੀਤਾ | ਸੰਗਤਾਂ ਨੇ ਇਨ੍ਹਾਂ ਸਮਾਗਮਾਂ ਵਿਚ ਪਰਿਵਾਰਾਂ ਸਮੇਤ ਹਾਜ਼ਰੀਆਂ ਭਰ ਕੇ ਗੁਰਬਾਣੀ ਕਥਾ ਸਰਵਣ ਕਰਕੇ ਗੁਰੂ ਮਹਾਰਾਜ ਜੀ ਦੀਆਂ ਅਸੀਸਾਂ ਪ੍ਰਾਪਤ ਕੀਤੀਆਂ | ਸਮਾਗਮ 'ਚ ਜਰਨੈਲ ਸਿੰਘ ਜਰਨਲ ਸਕੱਤਰ, ਸੰਤੋਖ ਸਿੰਘ ਖੁਰਾਣਾ ਮੀਤ ਪ੍ਰਧਾਨ, ਭੁਪਿੰਦਰ ਪਾਲ ਸਿੰਘ ਧਵਨ ਮੀਤ ਪ੍ਰਧਾਨ, ਮੋਹਿੰਦਰਪਾਲ ਸਿੰਘ ਧਵਨ, ਦਰਸ਼ਨ ਸਿੰਘ ਰਾਜੂ, ਰਛਪਾਲ ਸਿੰਘ, ਹਰਮਿੰਦਰ ਸਿੰਘ ਬਿੱਟੂ ਦਰਸ਼ਨ ਸਿੰਘ ਦਰਸ਼ੀ, ਹਰਸ਼ਰਨ ਸਿੰਘ ਪਾਹਵਾ, ਦੀਪਕ ਸਿੰਘ, ਹਰਵਿੰਦਰ ਸਿੰਘ, ਸੁਰਜੀਤ ਸਿੰਘ, ਚਰਨਜੀਤ ਸਿੰਘ ਆਦਿ ਹਾਜ਼ਰ ਸਨ | ਸਮਾਗਮ 'ਚ ਗੁਰੂ ਦੇ ਲੰਗਰ ਅਤੁੱਟ ਵਰਤਾਏ ਗਏ |

Ad Position 22
No active advertisement
ਪਿਛਲੀ ਖ਼ਬਰ ਬੀ.ਕੇ.ਯੂ. ਚੜੂਨੀ ਪੰਜਾਬ ਟੀਮ ਨੇ ਰਾਸ਼ਟਰੀ ਪ੍ਰਧਾਨ ਨਾਲ ਕੀਤੀ ਮੁਲਕਾਤ <br/> ਅਗਲੀ ਖ਼ਬਰ ਮੰਡੀ ਮੁੱਲਾਂਪੁਰ/ਰਕਬਾ ਫੜ੍ਹਾਂ 'ਚ ਕਣਕ ਦੀ ਸਰਕਾਰੀ ਖ਼ਰੀਦ ਤਸੱਲੀਬਖਸ਼, ਢੋਆ-ਢੁਆਈ ਦਾ ਮਾੜਾ ਹਾਲ
Ad Position 24