16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਬੀ.ਕੇ.ਯੂ. ਚੜੂਨੀ ਪੰਜਾਬ ਟੀਮ ਨੇ ਰਾਸ਼ਟਰੀ ਪ੍ਰਧਾਨ ਨਾਲ ਕੀਤੀ ਮੁਲਕਾਤ <br/>

Ad Position 21
No active advertisement
ਅਜੀਤ ਡੈਸਕ 22-04-2026
ਲੁਧਿਆਣਾ, 21 ਅਪ੍ਰੈਲ (ਜਸਵਿੰਦਰ ਸਿੰਘ)-ਭਾਰਤੀ ਕਿਸਾਨ ਯੂਨੀਅਨ ਚੜੂਨੀ ਵੱਲੋਂ ਪੰਜਾਬ ਅਤੇ ਹਿਮਾਚਲ ਦੇ ਇੰਚਾਰਜ ਮਨਜੋਤ ਸਿੰਘ ਗਰੇਵਾਲ, ਜਨਰਲ ਸਕੱਤਰ ਜਗਜੀਤ ਸਿੰਘ ਅਰੋੜਾ, ਸੀਨੀਅਰ ਮੀਤ ਪ੍ਰਧਾਨ ਰੋਸ਼ਨ ਸਿੰਘ ਸਾਗਰ ਸਮੇਤ ਪੰਜਾਬ ਦੇ ਵੱਖ ਵੱਖ ਜਿਲਿਆਂ ਦੇ ਵਿੱਚੋਂ ਵੱਡੀ ਗਿਣਤੀ ਵਿਚ ਪਹੁੰਚੇ ਸਾਥੀਆਂ ਨੇ, ਸੱਟ ਲੱਗਣ ਕਾਰਨ ਜੇਰੇ ਇਲਾਜ ਚੱਲ ਰਹੇ ਰਾਸ਼ਟਰੀ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਦੇ ਨਾਲ ਮੁਲਾਕਾਤ ਕਰਦਿਆਂ, ਉਨ੍ਹਾਂ ਦਾ ਹਾਲ ਚਾਲ ਪੁੱਛਿਆ ਤੇ ਉਨ੍ਹਾਂ ਦੀ ਜਲਦ ਤੰਦਰੁਸਤੀ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ | ਜਿਸ ਦੌਰਾਨ ਜਿੱਥੇ ਯੂਨੀਅਨ ਦੀ ਮਜ਼ਬੂਤੀ ਲਈ ਵਿਚਾਰ ਵਟਾਂਦਰਾ ਕੀਤਾ ਗਿਆ ਉਥੇ ਹੀ ਲੋਕ ਮਸਲਿਆਂ ਦੇ ਹੱਲ ਲਈ ਆਰੰਭੀ ਜਾਣ ਵਾਲੀ ਅਗਲੀ ਰਣਨੀਤੀ ਵੀ ਬਣਾਈ ਗਈ | ਜਿਸ ਦੌਰਾਨ ਸਮੂਹ ਆਗੂਆਂ ਦੇ ਵੱਲੋਂ ਗੁਰਨਾਮ ਸਿੰਘ ਚੜੂਨੀ ਦਾ ਵਿਸ਼ੇਸ਼ ਤੌਰ 'ਤੇ ਮਾਣ ਸਨਮਾਨ ਵੀ ਕੀਤਾ ਗਿਆ | ਇਸ ਮੌਕੇ ਹੋਰਨਾਂ ਤੋਂ ਇਲਾਵਾ ਸਤਨਾਮ ਸਿੰਘ ਖਾਸਪੁਰ ਜ਼ਿਲ੍ਹਾ ਪ੍ਰਧਾਨ ਮੋਹਾਲੀ, ਦੀਦਾਰ ਸਿੰਘ ਯੂਥ ਪ੍ਰਧਾਨ ਮੋਹਾਲੀ, ਇੰਦਰਜੀਤ ਸਿੰਘ ਮੀਤ ਪ੍ਰਧਾਨ ਮੋਹਾਲੀ, ਸੁਖਵਿੰਦਰ ਸਿੰਘ ਭੰਗੂ ਪਟਿਆਲਾ, ਜੋਗਿੰਦਰ ਟਾਈਗਰ ਪੰਜਾਬ ਪ੍ਰਧਾਨ ਐਸ.ਸੀ.ਬੀ.ਸੀ ਵਿੰਗ, ਜਸਮੇਰ ਸਿੰਘ ਭੱਲਾ ਮੀਤ ਪ੍ਰਧਾਨ ਪੰਜਾਬ ਐਸ.ਸੀ.ਬੀ.ਸੀ ਵਿੰਗ, ਰਵਿੰਦਰ ਸੈਣੀ, ਰਜੇਸ਼ ਕੁਮਾਰ ਫੌਜੀ, ਲੁਧਿਆਣਾ ਜਲਿਾ ਪ੍ਰਧਾਨ ਮਲਕੀਤ ਸਿੰਘ ਵਾਲੀਆ, ਕਰਮਜੀਤ ਸਿੰਘ ਸੰਧੂ ਹਲਕਾ ਸਾਹਨੇਵਾਲ ਪ੍ਰਧਾਨ, ਨਰਿੰਦਰ ਸਿੰਘ ਹਲਕਾ ਗਿੱਲ ਦੇ ਪ੍ਰਧਾਨ, ਦਲਵਿੰਦਰ ਸਿੰਘ ਘੁੰਮਣ, ਮਲਕੀਤ ਸਿੰਘ ਜਲੰਧਰ, ਪ੍ਰਭਜੋਤ ਸਿੰਘ ਜਲੰਧਰ, ਸ਼ੇਰਾ ਪਹਿਲਵਾਨ, ਹਰਵਿੰਦਰ ਸਿੰਘ, ਦਲੇਰ ਸਿੰਘ ਆਦਿ ਸਮੇਤ ਵੱਡੀ ਗਿਣਤੀ ਵਿੱਚ ਹੋਰ ਸਾਥੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਸ਼ਰਧਾ ਸਹਿਤ ਮਨਾਇਆ <br/> ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਵਿਖੇ ਵਿਸ਼ੇਸ਼ ਸਮਾਗਮ <br/>
Ad Position 24