16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਸ਼੍ਰੋਮਣੀ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਸ਼ਰਧਾ ਸਹਿਤ ਮਨਾਇਆ <br/>

Ad Position 21
No active advertisement
ਅਜੀਤ ਡੈਸਕ 22-04-2026
ਇਆਲੀ/ਥਰੀਕੇ, 21 ਅਪ੍ਰੈਲ (ਮਨਜੀਤ ਸਿੰਘ ਦੁੱਗਰੀ)-ਸ਼੍ਰੋਮਣੀ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਗੁਰਦੁਆਰਾ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਸਤਿਸੰਗ ਸਭਾ ਹਾਊਸਿੰਗ ਬੋਰਡ ਕਾਲੋਨੀ ਭਾਈ ਰਣਧੀਰ ਸਿੰਘ ਨਗਰ ਲੁਧਿਆਣਾ ਵਿਖੇ ਬੜੀ ਸ਼ਰਧਾ ਸਹਿਤ ਮਨਾਇਆ ਗਿਆ | ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਬਲਵੀਰ ਸਿੰਘ ਫੁੱਲਾਂਵਾਲ ਨੇ ਕਥਾ ਵਿਚਾਰਾਂ ਅਤੇ ਹਜ਼ੂਰੀ ਰਾਗੀ ਗੁਰਦੁਆਰਾ ਸਾਹਿਬ ਭਾਈ ਗੁਰਦੇਵ ਸਿੰਘ ਨੇ ਸ਼ਬਦ ਕੀਰਤਨ ਰਾਹੀਂ ਸੰਗਤਾਂ ਨੂੰ ਗੁਰਸ਼ਬਦ ਨਾਲ ਜੋੜਿਆ | ਸਮਾਪਤੀ 'ਤੇ ਭਾਈ ਅਵਤਾਰ ਸਿੰਘ ਵਲੋਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਅਤੇ ਭਾਈ ਮਨਜੀਤ ਸਿੰਘ ਨੇ ਸੰਗਤਾਂ ਨੂੰ ਹੁਕਮਨਾਮਾ ਸਰਵਣ ਕਰਵਾਇਆ | ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਗੁਰਦੀਪ ਸਿੰਘ ਲੀਲ ਅਤੇ ਜਨਰਲ ਸਕੱਤਰ ਗੁਰਦੀਪ ਸਿੰਘ ਘੁਮਾਣ ਨੇ ਪ੍ਰਬੰਧਕ ਕਮੇਟੀ ਵਲੋਂ ਰਾਗੀ ਜੱਥੇ ਨੂੰ ਸਨਮਾਨਿਤ ਕਰਨ ਉਪਰੰਤ ਸੰਗਤਾਂ ਨੂੰ ਜੀ ਆਇਆਂ ਕਿਹਾ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਨੂੰ ਭਗਤ ਧੰਨਾ ਜੀ ਦੇ ਜਨਮ ਦਿਹਾੜੇ ਦੀ ਵਧਾਈ ਦਿੱਤੀ | ਇਸ ਮੌਕੇ ਮੁੱਖ ਸਲਾਹਕਾਰ ਜਥੇਦਾਰ ਨਛੱਤਰ ਸਿੰਘ ਸਿੱਧੂ, ਜਥੇਦਾਰ ਚਰਨ ਸਿੰਘ, ਗੁਰਮੀਤ ਸਿੰਘ ਕੋਚਰ, ਮਾਸਟਰ ਬਲਰਾਜ ਸਿੰਘ, ਬੂਟਾ ਸਿੰਘ, ਜਗਦੀਪ ਸਿੰਘ ਭੱਠਲ, ਅਵਤਾਰ ਸਿੰਘ ਨਿਰਬਾਣ, ਭਗਤ ਸਿੰਘ, ਡਾ. ਮਹਿੰਦਰ ਸਿੰਘ, ਜਸਵੀਰ ਸਿੰਘ ਸੇਖੋਂ, ਬਲਵੀਰ ਸਿੰਘ ਗਰੇਵਾਲ, ਰਤਨ ਚੋਪੜਾ, ਪਰਵੀਨਪਾਲ ਸਿੰਘ, ਕਮਲਜੀਤ ਸਿੰਘ ਕੋਚਰ, ਕੁਲਜੀਤ ਸਿੰਘ ਕਾਕਾ, ਜਗਦੀਸ ਸਿੰਘ ਬਿੱਟੂ, ਜਗਤਾਰ ਸਿੰਘ ਐਤੀਆਣਾ, ਗੁਰਚਰਨ ਸਿੰਘ ਚੜਿੱਕ, ਕੁਲਦੀਪ ਸਿੰਘ ਖ਼ਾਲਸਾ, ਡਾ. ਗੁਰਦੀਪ ਸਿੰਘ ਧਵਨ, ਰੁਪਿੰਦਰਪਾਲ ਸਿੰਘ, ਗੁਰਦੇਵ ਸਿੰਘ, ਹਰਮਿੰਦਰ ਸਿੰਘ ਸੇਠੀ, ਹਰਮਿੰਦਰ ਸਿੰਘ ਜੇ ਬਲਾਕ, ਪਰਮਜੀਤ ਸਿੰਘ, ਕਿਰਪਾਲ ਸਿੰਘ, ਇਸਤਰੀ ਸਤਿਸੰਗ ਸਭਾ ਦੀ ਪ੍ਰਧਾਨ ਇਕਬਾਲ ਕੌਰ, ਤੇਜਿੰਦਰ ਕੌਰ, ਗੁਰਵਿੰਦਰ ਕੌਰ, ਪਿ੍ਤਪਾਲ ਕੌਰ ਘੁਮਾਣ, ਦਲਜੀਤ ਕੌਰ, ਸੁਰਿੰਦਰ ਕੌਰ, ਜਸਵਿੰਦਰ ਕੌਰ ਸਿੱਧੂ, ਚਰਨਜੀਤ ਕੌਰ, ਪਰਮਜੀਤ ਕੌਰ, ਕੁਲਦੀਪ ਕੌਰ ਭਾਟੀਆ, ਰਵਨੀਤ ਕੌਰ, ਸੁਰਿੰਦਰ ਕੌਰ ਤੋਂ ਇਲਾਵਾ ਮੀਰੀ ਪੀਰੀ ਦੇ ਜਥੇ ਨੇ ਹਾਜ਼ਰੀ ਭਰੀ |

Ad Position 22
No active advertisement
ਪਿਛਲੀ ਖ਼ਬਰ ਸਿਹਤ ਵਿਭਾਗ ਦੀ ਮਿਹਰਬਾਨੀ ਨਾਲ ਲੋਕਾਂ ਨੂੰ ਪਰੋਸਿਆ ਜਾ ਰਿਹਾ ਗੰਦਗੀ ਭਰਿਆ ਮੀਟ <br/> ਅਗਲੀ ਖ਼ਬਰ ਬੀ.ਕੇ.ਯੂ. ਚੜੂਨੀ ਪੰਜਾਬ ਟੀਮ ਨੇ ਰਾਸ਼ਟਰੀ ਪ੍ਰਧਾਨ ਨਾਲ ਕੀਤੀ ਮੁਲਕਾਤ <br/>
Ad Position 24