15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਗੁਰੂ ਨਾਨਕ ਖ਼ਾਲਸਾ ਕਾਲਜ ਦਾ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 22-04-2026
ਲੁਧਿਆਣਾ, 21 ਅਪ੍ਰੈਲ (ਜਸਵਿੰਦਰ ਸਿੰਘ)-ਇੰਟਰਨਲ ਕੁਆਲਿਟੀ ਅਸ਼ੋਰੈਂਸ ਸੈੱਲ ਦੀ ਅਗਵਾਈ ਹੇਠ ਗੁਰੂ ਨਾਨਕ ਖ਼ਾਲਸਾ ਕਾਲਜ ਫ਼ਾਰ ਵੁਮੈਨ, ਗੁੱਜਰਖਾਨ ਕੈਂਪਸ ਵਲੋਂ ਕਰਵਾਏ ਸਾਲਾਨਾ ਇਨਾਮ ਵੰਡ ਸਮਾਰੋਹ ਵਿਚ ਡਾ. ਰਜਿੰਦਰ ਸਿੰਘ ਚੱਢਾ, ਚੇਅਰਮੈਨ, ਵੇਵ ਗਰੁੱਪ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਪ੍ਰਸਿੱਧ ਸਿਆਸਤਦਾਨ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਹੋਰ ਉੱਘੀਆਂ ਸ਼ਖ਼ਸੀਅਤਾਂ ਸਮੇਤ ਆਪਣੀ ਗਰਿਮਾਮਈ ਹਾਜ਼ਰੀ ਨਾਲ ਸਮਾਗਮ ਨੂੰ ਚਾਰ ਚੰਦ ਲਗਾਏ | ਇਸ ਦੇ ਨਾਲ ਹੀ ਸੰਯੁਕਤ ਸਕੱਤਰ ਪ੍ਰੀਤਪਾਲ ਸਿੰਘ ਸਰਨਾ ਅਤੇ ਪ੍ਰਬੰਧਕ ਮੰਡਲ ਦੇ ਹੋਰ ਮਾਣਯੋਗ ਮੈਂਬਰਾਂ ਨੇ ਵੀ ਸਮਾਗਮ ਨੂੰ ਆਪਣੀ ਹਾਜ਼ਰੀ ਨਾਲ ਸ਼ੋਭਿਤ ਕੀਤਾ | ਮੁੱਖ ਮਹਿਮਾਨ ਦਾ ਸਵਾਗਤ ਕਰਦੇ ਹੋਏ ਪਿ੍ੰਸੀਪਲ ਡਾ. ਮਨੀਤਾ ਕਾਹਲੋਂ ਨੇ ਕਾਲਜ ਦੀ ਸਾਲਾਨਾ ਰਿਪੋਰਟ ਪੇਸ਼ ਕੀਤੀ, ਜਿਸ ਵਿਚ ਵਿਭਿੰਨ ਅਕਾਦਮਿਕ, ਸਭਿਆਚਾਰਕ ਅਤੇ ਸਹਿ-ਪਾਠਕ੍ਰਮ ਖੇਤਰਾਂ ਵਿਚ ਵਿਦਿਆਰਥੀਆਂ ਅਤੇ ਫੈਕਲਟੀ ਦੀਆਂ ਸ਼ਾਨਦਾਰ ਪ੍ਰਾਪਤੀਆਂ ਨੂੰ ਉਜਾਗਰ ਕੀਤਾ ਗਿਆ, ਜਿਨ੍ਹਾਂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ, ਉਨ੍ਹਾਂ ਵਿਚ ਯੂਨੀਵਰਸਿਟੀ ਟੌਪਰ, ਕਾਲਜ ਅਤੇ ਮਿਡ-ਸਮੈਸਟਰ ਪ੍ਰੀਖਿਆ ਟੌਪਰ ਸ਼ਾਮਿਲ ਸਨ | ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਦੀ ਸ਼ਲਾਘਾ ਕਰਦੇ ਹੋਏ ਮੁੱਖ ਮਹਿਮਾਨ ਡਾ. ਰਜਿੰਦਰ ਸਿੰਘ ਚੱਢਾ ਨੇ ਸੰਸਥਾ ਨੂੰ ਸਫਲਤਾ ਅਤੇ ਉੱਤਮਤਾ ਦੇ ਲਗਾਤਾਰ ਵਧਦੇ ਗ੍ਰਾਫ ਲਈ ਵਧਾਈ ਦਿੱਤੀ | ਇਨਾਮ ਜੇਤੂਆਂ ਨੂੰ ਸੰਬੋਧਨ ਕਰਦੇ ਹੋਏ ਕਾਲਜ ਗਵਰਨਿੰਗ ਬਾਡੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਨੌਜਵਾਨ ਵਿਦਿਆਰਥਣਾਂ ਦੀਆਂ ਪ੍ਰਾਪਤੀਆਂ 'ਤੇ ਬਹੁਤ ਮਾਣ ਪ੍ਰਗਟ ਕੀਤਾ ਅਤੇ ਉਨ੍ਹਾਂ ਨੂੰ ਜੀਵਨ ਦੇ ਹਰ ਖੇਤਰ ਵਿਚ ਉੱਤਮਤਾ ਲਈ ਯਤਨਸ਼ੀਲ ਰਹਿਣ ਲਈ ਉਤਸ਼ਾਹਿਤ ਕੀਤਾ |
ਕਾਲਜ ਦੇ ਬਾਹਰ ਮਾਹੌਲ ਰਿਹਾ ਤਣਾਅਪੂਰਨ
ਕਾਲਜ ਦੇ ਸਾਲਾਨਾ ਇਨਾਮ ਵੰਡ ਸਮਾਰੋਹ ਮੌਕੇ ਕਾਲਜ ਦੇ ਬਾਹਰ ਪੁਲਿਸ ਦੀਆਂ ਗੱਡੀਆਂ ਅਤੇ ਪੁਲਿਸ ਮੁਲਾਜ਼ਮਾਂ ਦੇ ਪਹਿਰੇ ਕਾਰਨ ਮਾਹੌਲ ਕਾਫ਼ੀ ਤਣਾਅਪੂਰਨ ਰਿਹਾ | ਪੁਲਿਸ ਦੀ ਮੌਜੂਦਗੀ ਕਾਰਨ ਵਿਦਿਆਰਥੀਆਂ ਦੇ ਵਿਚ ਕਿਤੇ ਨਾ ਕਿਤੇ ਸਹਿਮ ਦਾ ਮਾਹੌਲ ਦੇਖਿਆ ਗਿਆ | ਕਾਲਜ ਵਿਚ ਨਵਾਂ ਦਾਖਲਾ ਪਤਾ ਕਰਨ ਆਏ ਵਿਦਿਆਰਥੀ ਵੀ ਖੱਜਲ ਖੁਆਰ ਹੁੰਦੇ ਦਿਖਾਈ ਦਿੱਤੇ | ਭਰੋਸੇਯੋਗ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਮਾਹੌਲ ਤਣਾਅਪੂਰਨ ਹੋਣ ਦਾ ਕਾਰਨ ਟਰਸਟੀਜ ਦੇ ਆਪਸੀ ਮਤਭੇਦ ਹਨ |
21ਐਲਡੀਐਚ36
ਕਾਲਜ ਅੰਦਰ ਜਾਣ ਲਈ ਗੱਲਬਾਤ ਕਰਦੀ ਹੋਈ ਇਕ ਵਿਦਿਆਰਥਣ |
21ਐਲਡੀਐਚ37
ਕਾਲਜ ਦੇ ਬਾਹਰ ਖੜ੍ਹੀਆਂ ਪੁਲਿਸ

Ad Position 22
No active advertisement
ਪਿਛਲੀ ਖ਼ਬਰ ਦਿਆਨੰਦ ਹਸਪਤਾਲ ਵਿਖੇ ''ਕ੍ਰਾਈਸਿਸ ਰਿਸੋਰਸ ਮੈਨੇਜਮੈਂਟ ਅਤੇ ਪੇਸੈਂਟ ਸੇਫ਼ਟੀ'' ਵਿਸ਼ੇ 'ਤੇ ਸੈਮੀਨਾਰ ਕਰਵਾਇਆ <br/>... ਅਗਲੀ ਖ਼ਬਰ ਕੁਸ਼ਤੀ ਚੈਂਪੀਅਨਸ਼ਿਪ (2026) ਵਿਚ ਸੈਕਰਡ ਸੋਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਤੀਜੇ ਸਥਾਨ 'ਤੇ ਰਹੀ...
Ad Position 24