15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਪੰਜਾਬ ਦੇ ਲੋਕ ਆਪਣੇ ਆਪ ਨੂੰ ਠੱਗੇ ਹੋਏ ਮਹਿਸੂਸ ਕਰ ਰਹੇ ਹਨ-ਸਿੰਮਕ <br/>

Ad Position 21
No active advertisement
ਅਜੀਤ ਡੈਸਕ 22-04-2026
ਲਾਡੋਵਾਲ, 21 ਅਪ੍ਰੈਲ (ਬਲਬੀਰ ਸਿੰਘ ਰਾਣਾ)-ਵਿਧਾਨ ਸਭਾ ਹਲਕਾ ਗਿੱਲ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਸਾਬਕਾ ਜੱਜ ਹਰਪ੍ਰੀਤ ਸਿੰਘ ਸਿੰਮਕ ਵਲੋਂ ਪਿੰਡਾਂ ਵਿਚ ਕੀਤੇ ਜਾ ਰਹੇ ਤੂਫਾਨੀ ਦੌਰਿਆਂ ਦੌਰਾਨ ਨੇੜਲੇ ਪਿੰਡ ਹੁਸੈਨਪੁਰ ਪੁੱਜਣ 'ਤੇ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਸਰਪੰਚ ਆਦਰਸ਼ਪਾਲ ਸਿੰਘ ਬਿੰਨੀ ਹੁਸੈਨਪੁਰ ਅਤੇ ਨਗਰ ਨਿਵਾਸੀਆਂ ਵਲੋਂ ਉਨ੍ਹਾਂ ਦਾ ਭਰਮਾ ਸਵਾਗਤ ਕੀਤਾ ਗਿਆ | ਇਸ ਮੌਕੇ ਸਾਬਕਾ ਜੱਜ ਸਿੰਮਕ ਨੇ ਭਰਮੇਂ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹਲਕਾ ਗਿੱਲ ਇਕ ਪੰਥਕ ਹਲਕਾ ਹੈ ਅਤੇ ਇੱਥੋਂ ਦੇ ਲੋਕਾਂ ਵਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਭਰਪੂਰ ਸਹਿਯੋਗ ਅਤੇ ਬਣਦਾ ਮਾਨ ਸਨਮਾਨ ਦੇ ਕੇ ਨਿਵਾਜਿਆ ਜਾਂਦਾ ਹੈ | ਸਿੰਮਕ ਨੇ ਕਿਹਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਨੂੰ ਵੱਡੀ ਜ਼ਿੰਮੇਵਾਰੀ ਸੌਂਪ ਕੇ ਹੁਣ ਆਪਣੇ ਆਪ ਨੂੰ ਠੱਗੇ ਹੋਏ ਅਤੇ ਬੇਵੱਸ ਮਹਿਸੂਸ ਕਰ ਰਹੇ ਹਨ, ਕਿਉਂਕਿ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਬਦਲਾਅ ਦੇ ਨਾਂ 'ਤੇ ਸਤਾ ਵਿਚ ਆਈ ਸੀ, ਜਿਸ ਨੇ ਕੇਵਲ ਆਪਣਿਆਂ ਦਾ ਹੀ ਬਦਲਾਅ ਕੀਤਾ ਹੈ | ਉਨ੍ਹਾਂ ਕਿਹਾ ਕਿ ਲੋਕ ਸ਼੍ਰੋਮਣੀ ਅਕਾਲੀ ਦਲ ਨੂੰ ਸੱਤਾ ਵਿਚ ਲਿਆਉਣ ਲਈ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਦਾ ਬੇਸਬਰੀ ਨਾਲ ਉਡੀਕ ਕਰ ਰਹੇ ਹਨ, ਕਿਉਂਕਿ ਸ਼੍ਰੋਮਣੀ ਅਕਾਲੀ ਦਲ ਹੀ ਇਕ ਅਜਿਹੀ ਪਾਰਟੀ ਹੈ, ਜੋ ਹਰ ਵਰਗ ਦੇ ਲੋਕਾਂ ਦੇ ਦੁੱਖ ਸੁੱਖ ਵਿਚ ਚਟਾਨ ਵਾਂਗ ਨਾਲ ਖੜਦੀ ਹੈ | ਇਸ ਮੌਕੇ ਬਿੰਨੀ ਹੁਸੈਨਪੁਰ ਨੇ ਜਿੱਥੇ ਸਾਬਕਾ ਜੱਜ ਹਰਪ੍ਰੀਤ ਸਿੰਘ ਸਿੰਮਕ ਅਤੇ ਸਾਥੀਆਂ ਨੂੰ ਨਿੱਘਾ ਜੀ ਆਇਆਂ ਆਖਿਆ, ਉਥੇ ਉਨ੍ਹਾਂ ਨੂੰ ਸਿਰੋਪਾਉ ਭੇਟ ਕਰਕੇ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਲੁਧਿਆਣਾ (ਦਿਹਾਤੀ) ਪ੍ਰਧਾਨ ਚੰਦ ਸਿੰਘ ਡੱਲਾ, ਸਰਕਲ ਜਥੇਦਾਰ ਹੰਬੜਾਂ ਦੇ ਪ੍ਰਧਾਨ ਕਰਮਜੀਤ ਸਿੰਘ ਮਲਕਪੁਰ, ਸਰਪੰਚ ਬੀਬੀ ਕਿਰਨਦੀਪ ਕੌਰ ਕਾਦੀਆਂ, ਪ੍ਰਧਾਨ ਹਰਸ਼ ਗਰੇਵਾਲ ਝੰਮਟ, ਬਲਾਕ ਸੰਮਤੀ ਮੈਂਬਰ ਮਨਜੀਤ ਸਿੰਘ ਲਵਲੀ ਤੇ ਹੋਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ 20 ਗ੍ਰਾਮ ਹੈਰੋਇਨ ਸਮੇਤ ਮੁਲਜ਼ਮ ਕਾਬੂ ਅਗਲੀ ਖ਼ਬਰ ਵੱਡੇ ਵਡੇਰਿਆਂ ਦੀਆਂ ਯਾਦਗਾਰਾਂ ਦੀ ਸਾਂਭ-ਸੰਭਾਲ ਕਰਨਾ ਸ਼ਲਾਘਾਯੋਗ-ਸਿੰਮਕ <br/>
Ad Position 24