ਲੁਧਿਆਣਾ, 22 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖੇ ਭਗਤ ਧੰਨਾ ਜੀ ਦੇ ਜਨਮ ਦਿਹਾੜੇ ਸਬੰਧੀ ਕਥਾ ਅਤੇ ਕੀਰਤਨ ਸਮਾਗਮ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਸਦਕਾ ਬੜੀ ਸ਼ਰਧਾ ਪੂਰਵਕ ਕਰਵਾਏ ਗਏ, ਜਿਨ੍ਹਾਂ ਵਿਚ ਅੰਮਿ੍ਤ ਵੇਲੇ ਤੋਂ ਗੁਰਬਾਣੀ ਦਾ ਪ੍ਰਵਾਹ ਆਰੰਭ ਹੋਇਆ | ਗਿਆਨੀ ਗੁਰਪ੍ਰੀਤ ਸਿੰਘ ਲੁਧਿਆਣੇ ਵਾਲਿਆਂ ਨੇ ਸੰਗਤਾਂ ਨਾਲ ਗੁਰਬਾਣੀ ਅਤੇ ਇਤਿਹਾਸਕ ਵਿਚਾਰਾਂ ਦੀ ਸਾਂਝ ਪਾਈ ਗਈ ਅਤੇ ਭਗਤ ਧੰਨਾ ਜੀ ਦੇ ਜਨਮ ਦਿਹਾੜੇ ਤੇ ਉਨ੍ਹਾਂ ਦੇ ਜੀਵਨ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ | ਬੀਬੀ ਦਿਲਪ੍ਰੀਤ ਕੌਰ ਪਟਿਆਲੇ ਵਾਲਿਆਂ ਦੇ ਕੀਰਤਨੀ ਜੱਥੇ ਨੇ ਸੰਗਤਾਂ ਨੂੰ ਇਲਾਹੀ ਬਾਣੀ ਦਾ ਰਸਭਿੰਨਾ ਕੀਰਤਨ ਸਰਵਣ ਕਰਵਾਇਆ ਅਤੇ ਗੁਰੂ ਜਸ ਨਾਲ ਜੋੜਿਆ | ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ | ਸੰਗਤਾਂ 'ਚ ਚੇਅਰਮੈਨ ਬਲਜੀਤ ਸਿੰਘ ਸੇਠੀ, ਪਰਮਿੰਦਰ ਸਿੰਘ, ਕਰਤਾਰ ਸਿੰਘ ਬਰਾੜ, ਦਰਸ਼ਨ ਸਿੰਘ, ਜਗਮੋਹਨ ਸਿੰਘ, ਸਰਬਜੀਤ ਸਿੰਘ ਚਗਰ, ਮਲਕੀਤ ਸਿੰਘ, ਯਸ਼ਪਾਲ ਸਿੰਘ, ਗੁਰਦੀਪ ਸਿੰਘ ਕਾਲੜਾ, ਰਜਿੰਦਰ ਸਿੰਘ ਭਾਟੀਆ, ਸੁਖਵਿੰਦਰ ਪਾਲ ਸਿੰਘ, ਚਰਨਜੀਤ ਸਿੰਘ ਪਾਇਲ, ਮਨਜੀਤ ਸਿੰਘ ਪਾਇਲ, ਗੁਰਚਰਨ ਸਿੰਘ, ਹਰਨੇਕ ਸਿੰਘ, ਪਰਮਜੀਤ ਸਿੰਘ, ਅਮਰਜੀਤ ਸਿੰਘ, ਬਲਬੀਰ ਸਿੰਘ, ਡਾਕਟਰ ਪ੍ਰੇਮ ਸਿੰਘ ਚਾਵਲਾ, ਤਰਲੋਕ ਸਿੰਘ ਸਚਦੇਵਾ, ਜਗਜੀਵਨ ਸਿੰਘ ਸੋਹਨਪਾਲ, ਵਰਿੰਦਰ ਮੋਹਨ ਸਿੰਘ, ਜਗਜੀਤ ਸਿੰਘ, ਤਰਲੋਕ ਸਿੰਘ, ਮਨਿੰਦਰ ਸਿੰਘ ਆਦਿ ਹਾਜ਼ਰ ਸਨ |