07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

ਪ੍ਰਵਾਸੀ ਭਾਰਤੀ ਤੋਂ ਫਿਰੌਤੀ ਮੰਗਣ ਦੇ ਮਾਮਲੇ 'ਚ ਨÏਜਵਾਨ ਕਾਬੂ

Ad Position 21
No active advertisement
ਅਜੀਤ ਡੈਸਕ 23-04-2026
ਲੁਧਿਆਣਾ, 22 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਰਾਭਾ ਨਗਰ ਦੀ ਪੁਲਿਸ ਨੇ ਪ੍ਰਵਾਸੀ ਭਾਰਤੀ ਤੋਂ ਫਿਰੌਤੀ ਮੰਗਣ ਦੇ ਮਾਮਲੇ 'ਚ ਇਕ ਨÏਜਵਾਨ ਨੂੰ ਕਾਬੂ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਪ੍ਰਵਾਸੀ ਭਾਰਤੀ ਇਕਬਾਲ ਸਿੰਘ ਖੰਗੂੜਾ ਦੀ ਪਤਨੀ ਜ਼ੀਨਤ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਪੁਲਿਸ ਨੇ ਮਨੀ ਕੁਮਾਰ ਵਾਸੀ ਸਮੇਤ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ, ਜਦਕਿ ਉਸਦੇ ਤਿੰਨ ਹੋਰ ਸਾਥੀਆਂ ਦੀ ਪੁਲਿਸ ਵਲੋਂ ਭਾਲ ਕੀਤੀ ਜਾ ਰਹੀ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸਦੇ ਪਤੀ ਸਾਉਦੀ ਅਰਬ ਵਿਚ ਕੰਮ ਕਰਦੇ ਹਨ | ਬੀਤੇ ਦਿਨ ਉਸਦੇ ਪਤੀ ਦਾ ਫ਼ੋਨ ਆਇਆ ਕਿ ਉਕਤ ਕਥਿਤ ਦੋਸ਼ੀ ਮਨੀ ਕੁਮਾਰ ਉਸ ਪਾਸੋਂ ਪੰਜ ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕਰ ਰਿਹਾ ਹੈ | ਫਿਰੌਤੀ ਦੀ ਰਕਮ ਨਾ ਦੇਣ 'ਤੇ ਕਥਿਤ ਦੋਸ਼ੀ ਵਲੋਂ ਉਸਦੇ ਲੜਕੇ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ, ਜਿਸ 'ਤੇ ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਉਕਤ ਕਥਿਤ ਦੋਸ਼ੀ ਨੂੰ ਕਾਬੂ ਕਰ ਲਿਆ | ਉਸ ਦੱਸਿਆ ਕਿ ਕਥਿਤ ਦੋਸ਼ੀ ਵਲੋਂ ਕੁੱਝ ਸਮਾਂ ਪਹਿਲਾਂ ਆਪਣੇ ਸਾਥੀਆਂ ਨਾਲ ਮਿਲ ਕੇ ਉਸਦੇ ਘਰੋਂ 20 ਹਜ਼ਾਰ ਦੀ ਨਕਦੀ ਅਤੇ ਹੋਰ ਸਾਮਾਨ ਵੀ ਚੋਰੀ ਕੀਤਾ ਸੀ¢ ਪੁਲਿਸ ਵਲੋਂ ਉਸ ਪਾਸੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਜਸਪਾਲ ਬਾਂਗਰ ਨਹਿਰ ਪੁਲ 'ਤੇ ਪੁਲਿਸ ਖ਼ਿਲਾਫ਼ ਰੋਸ ਪ੍ਰਦਰਸ਼ਨ <br/> ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖੇ ਭਗਤ ਧੰਨਾ ਜੀ ਦੇ ਜਨਮ ਦਿਹਾੜੇ ਸਬੰਧੀ ਕੀਰਤਨ ਸਮਾਗ...
Ad Position 24