07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

ਜਸਪਾਲ ਬਾਂਗਰ ਨਹਿਰ ਪੁਲ 'ਤੇ ਪੁਲਿਸ ਖ਼ਿਲਾਫ਼ ਰੋਸ ਪ੍ਰਦਰਸ਼ਨ <br/>

Ad Position 21
No active advertisement
ਅਜੀਤ ਡੈਸਕ 23-04-2026
ਆਲਮਗੀਰ, 22 ਅਪ੍ਰੈਲ (ਜਰਨੈਲ ਸਿੰਘ ਪੱਟੀ)-ਸਥਾਨਕ ਦੱਖਣੀ ਬਾਈਪਾਸ ਸਥਿਤ ਜਸਪਾਲ ਬਾਂਗਰ ਨਹਿਰ ਪੁੱਲ 'ਤੇ ਪੁਲਿਸ ਕਾਰਵਾਈ ਤੋਂ ਅਸੰਤੁਸ਼ਟ ਪੀੜਤ ਧਿਰ ਨੇ ਰੋਸ ਪ੍ਰਦਰਸ਼ਨ ਕਰਕੇ ਆਪਣੇ ਆਵਾਜ਼ ਪੁਲਿਸ ਦੇ ਕੰਨਾਂ ਤੱਕ ਪਹੁੰਚਾਈ¢ ਰੋਸ ਪ੍ਰਦਰਸ਼ਨਕਾਰੀ ਜਥੇਦਾਰ ਇੰਦਰਜੀਤ ਸਿੰਘ, ਸਰਲਾ ਦੇਵੀ, ਮੋਨੰੂ ਕੁਮਾਰ, ਪਰਮਿੰਦਰ, ਸੁਮਨ, ਵਿਕਾਸ, ਨੇਹਾ ਆਦਿ ਨੇ ਦੱਸਿਆ ਕਿ ਪਿੰਡ ਦੇ ਕੁੱਝ ਨÏਜਵਾਨਾਂ ਨੇ ਸਾਡੇ ਪਰਿਵਾਰਕ ਮੈਂਬਰਾਂ ਨੂੰ ਬੁਰੀ ਤਰ੍ਹਾਂ ਕੁੱਟਿਆ ਮਾਰਿਆ ਸੀ, ਜਿਸ ਖ਼ਿਲਾਫ਼ ਅਸੀਂ ਪੁਲਿਸ ਥਾਣਾ ਸਾਹਨੇਵਾਲ ਵਿਖੇ ਆਪਣੀ ਰਿਪੋਰਟ ਵੀ ਦਰਜ ਕਰਵਾਈ ਹੈ, ਪਰ ਪੁਲਿਸ ਵਲੋਂ ਹੁਣ ਤੱਕ ਕੋਈ ਠੋਸ ਕਾਰਵਾਈ ਨਹੀਂ ਕੀਤੀ ਜਾ ਰਹੀ ਅਤੇ ਦੂਸਰੀ ਧਿਰ ਵਲੋਂ ਸਾਨੂੰ ਲਗਾਤਾਰ ਕੁੱਟਮਾਰ ਆਦਿ ਕਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ¢ ਅਸੀਂ ਆਪਣੀ ਆਵਾਜ਼ ਪੁਲਿਸ ਪ੍ਰਸ਼ਾਸਨ ਦੇ ਕੰਨਾਂ ਤੱਕ ਪਹੁੰਚਾਉਣ ਲਈ ਰੋਸ ਪ੍ਰਦਰਸ਼ਨ ਕਰਨ ਨੂੰ ਮਜਬੂਰ ਹਾਂ¢ ਰੋਸ ਪ੍ਰਦਰਸ਼ਨ ਦੀ ਅਗਵਾਈ ਕਰ ਰਹੇ ਜ਼ਿਲ੍ਹਾ ਜਥੇਦਾਰ ਪਰਗਟ ਸਿੰਘ ਨੇ ਕਿਹਾ ਕਿ ਪੀੜਿਤ ਧਿਰ ਨੂੰ ਇਨਸਾਫ਼ ਦਿਵਾਉਣ ਲਈ ਉਹ ਲਗਾਤਾਰ ਕੇਸ ਦੀ ਪੈਰਵਾਈ ਕਰਨਗੇ ਅਤੇ ਜ਼ਰੂਰਤ ਪੈਣ 'ਤੇ ਉਹ ਅਧਿਕਾਰੀਆਂ ਨੂੰ ਵੀ ਮਿਲਿਆ ਜਾਵੇਗਾ¢ ਮÏਕੇ 'ਤੇ ਪਹੁੰਚੇ ਪੁਲਿਸ ਥਾਣਾ ਸਾਹਨੇਵਾਲ ਤੋਂ ਇੰਸਪੈਕਟਰ ਵਰਿੰਦਰਪਾਲ ਸਿੰਘ ਨੇ ਦੱਸਿਆ ਕਿ ਉਕਤ ਲੜਾਈ-ਝਗੜੇ ਸਬੰਧੀ ਦੋਨਾਂ ਧਿਰਾਂ ਵਲੋਂ ਹਾਲੇ ਤੱਕ ਆਪਣੇ ਬਿਆਨ ਦਰਜ ਨਹੀਂ ਕਰਵਾਏ ਗਏ ਅਤੇ ਦੋਨਾਂ ਧਿਰਾਂ ਵਲੋਂ ਬਿਆਨ ਦਰਜ ਕਰਨ ਉਪਰੰਤ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ | ਦੇਰ ਸ਼ਾਮ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪੁਲਿਸ ਨੇ ਦੋ ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰਨ ਵਿਚ ਕਾਮਯਾਬੀ ਹਾਸਿਲ ਕੀਤੀ ਹੈ¢ ਜਦਕਿ ਤੀਜਾ ਫ਼ਰਾਰ ਦੱਸਿਆ ਜਾ ਰਿਹਾ ਹੈ¢

Ad Position 22
No active advertisement
ਪਿਛਲੀ ਖ਼ਬਰ ਮੰਦਰ ਵਿਚ ਮੂਰਤੀਆਂ ਦੀ ਭੰਨ ਤੋੜ ਕਰਨ ਦੇ ਮਾਮਲੇ ਵਿਚ ਦੋ ਕਾਬੂ ਅਗਲੀ ਖ਼ਬਰ ਪ੍ਰਵਾਸੀ ਭਾਰਤੀ ਤੋਂ ਫਿਰੌਤੀ ਮੰਗਣ ਦੇ ਮਾਮਲੇ 'ਚ ਨÏਜਵਾਨ ਕਾਬੂ
Ad Position 24