07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

ਮੰਦਰ ਵਿਚ ਮੂਰਤੀਆਂ ਦੀ ਭੰਨ ਤੋੜ ਕਰਨ ਦੇ ਮਾਮਲੇ ਵਿਚ ਦੋ ਕਾਬੂ

Ad Position 21
No active advertisement
ਅਜੀਤ ਡੈਸਕ 23-04-2026
ਲੁਧਿਆਣਾ, 22 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜਨ ਨੰਬਰ ਚਾਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਫਤਿਹਗੜ੍ਹ ਮੁਹੱਲਾ ਵਿਚ ਮੰਦਿਰ ਵਿਚ ਸਥਿਤ ਮੂਰਤੀਆਂ ਦੀ ਭੰਨ ਤੋੜ ਕਰਨ ਅਤੇ ਬੇਅਦਬੀ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਦੋ ਨੌਜਵਾਨਾਂ ਨੂੰ ਕਾਬੂ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਮੁਹੱਲਾ ਫਤਿਹਗੜ੍ਹ ਦੇ ਰਹਿਣ ਵਾਲੇ ਛੋਟੇ ਲਾਲ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ਮਾਮਲੇ ਵਿਚ ਪੁਲਿਸ ਨੇ ਫਤਿਹਗੜ੍ਹ ਮੁਹੱਲਾ ਦੀ ਰਹਿਣ ਵਾਲੇ ਸੁਮਿਤ ਪੁੱਤਰ ਰਾਜਨ ਅਤੇ ਸਾਜਨ ਪੁੱਤਰ ਨੱਥਾ ਰਾਮ ਖਿਲਾਫ਼ ਵੱਖ ਵੱਖ ਧਰਾਵਾਂ ਤਹਿਤ ਕੇਸ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਕਥਿਤ ਦੋਸ਼ੀਆਂ ਵਲੋਂ ਮੁਹੱਲੇ ਵਿਚ ਸਥਿਤ ਇਕ ਮੰਦਿਰ ਵਿਚ ਦਾਖਲ ਹੋ ਕੇ ਮੂਰਤੀਆਂ ਦੀ ਭੰਨ ਤੋੜ ਕੀਤੀ ਅਤੇ ਬੇਅਦਬੀ ਕੀਤੀ ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਪਾਸੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ | ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ |

Ad Position 22
No active advertisement
ਪਿਛਲੀ ਖ਼ਬਰ ਜ਼ਮੀਨੀ ਵਿਵਾਦ ਨੂੰ ਲੈ ਕੇ ਨੌਜਵਾਨ ਨੇ ਪਰਿਵਾਰਿਕ ਮੈਂਬਰਾਂ 'ਤੇ ਕੀਤਾ ਹਮਲਾ, 4 ਪਰਿਵਾਰਕ ਮੈਂਬਰ ਜ਼ਖਮੀ <br/> ਅਗਲੀ ਖ਼ਬਰ ਜਸਪਾਲ ਬਾਂਗਰ ਨਹਿਰ ਪੁਲ 'ਤੇ ਪੁਲਿਸ ਖ਼ਿਲਾਫ਼ ਰੋਸ ਪ੍ਰਦਰਸ਼ਨ <br/>
Ad Position 24