ਲੁਧਿਆਣਾ, 22 ਅਪ੍ਰੈਲ (ਜਸਵਿੰਦਰ ਸਿੰਘ)-ਵਧੀਕ ਡਿਪਟੀ ਕਮਿਸ਼ਨਰ (ਜਨਰਲ) ਪੂਨਮ ਸਿੰਘ ਨੇ ਖ਼ੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਅਧਿਕਾਰੀਆਂ ਅਤੇ ਸਾਰੀਆਂ ਖ਼ਰੀਦ ਏਜੰਸੀਆਂ ਨੂੰ ਸਪਸ਼ਟ ਰੋਜ਼ਾਨਾ ਟੀਚੇ ਨਿਰਧਾਰਿਤ ਕਰਕੇ ਅਨਾਜ ਮੰਡੀਆਂ ਤੋਂ ਕਣਕ ਦੀ ਚੁਕਾਈ ਵਿਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ¢ ਚੱਲ ਰਹੇ ਕਣਕ ਖ਼ਰੀਦ ਪ੍ਰਬੰਧਾਂ ਦੀ ਸਮੀਖਿਆ ਕਰਦੇ ਹੋਏ ਪੂਨਮ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨਿਰਵਿਘਨ ਖ਼ਰੀਦ, ਕਿਸਾਨਾਂ ਨੂੰ ਸਮੇਂ ਸਿਰ ਅਦਾਇਗੀ ਅਤੇ ਨਿਰਧਾਰਿਤ ਦਿਸ਼ਾ-ਨਿਰਦੇਸ਼ਾਂ ਅਨੁਸਾਰ ਫ਼ਸਲ ਦੀ ਜਲਦੀ ਚੁਕਾਈ ਲਈ ਪ੍ਰਬੰਧਾਂ ਦੀ ਨੇੜਿਓਾ ਨਿਗਰਾਨੀ ਕਰ ਰਹੀ ਹੈ¢ ਉਨ੍ਹਾਂ ਦੱਸਿਆ ਕਿ ਹੁਣ ਤੱਕ ਖ਼ਰੀਦੀ ਗਈ ਕਣਕ ਦੀ ਕਿਸਾਨਾਂ ਨੂੰ ਕੁੱਲ 609 ਕਰੋੜ ਰੁਪਏ ਦੀ ਅਦਾਇਗੀ ਜਾਰੀ ਕੀਤੀ ਜਾ ਚੁੱਕੀ ਹੈ¢ ਜ਼ਿਲ੍ਹੇ ਨੂੰ ਆਪਣੀਆਂ ਮੰਡੀਆਂ ਵਿਚ 3,02,806 ਮੀਟਰਿਕ ਟਨ ਕਣਕ ਪ੍ਰਾਪਤ ਹੋਈ ਹੈ, ਜਿਸ ਵਿਚੋਂ 2,87,700 ਮੀਟਰਿਕ ਟਨ ਕਣਕ ਵੱਖ-ਵੱਖ ਖ਼ਰੀਦ ਏਜੰਸੀਆਂ ਦੁਆਰਾ ਖ਼ਰੀਦੀ ਜਾ ਚੁੱਕੀ ਹੈ¢ ਉਨ੍ਹਾਂ ਖ਼ਰੀਦ ਏਜੰਸੀਆਂ ਵਲੋਂ ਕੀਤੇ ਜਾ ਰਹੇ ਯਤਨਾਂ ਨੂੰ ਸਵੀਕਾਰ ਕੀਤਾ ਪਰ ਖ਼ਰੀਦੀ ਗਈ ਕਣਕ ਦੀ ਲਿਫ਼ਟਿੰਗ ਵਿਚ ਹੋਰ ਤੇਜ਼ੀ ਲਿਆਉਣ ਦੀ ਲੋੜ 'ਤੇ ਜ਼ੋਰ ਦਿੱਤਾ¢ ਵਧੀਕ ਡਿਪਟੀ ਕਮਿਸ਼ਨਰ ਨੇ ਸਪਸ਼ਟ ਕੀਤਾ ਕਿ ਲਿਫ਼ਟਿੰਗ ਕਾਰਜਾਂ ਵਿਚ ਕਿਸੇ ਵੀ ਤਰ੍ਹਾਂ ਦੀ ਦੇਰੀ ਜਾਂ ਢਿੱਲ-ਮੱਠ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਉਨ੍ਹਾਂ ਚੇਤਾਵਨੀ ਦਿੱਤੀ ਕਿ ਲਾਪਰਵਾਹੀ ਕਰਨ ਵਾਲੇ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ¢ ਉਨ੍ਹਾਂ ਨੇ ਉਨ੍ਹਾਂ ਨੂੰ ਨਿਰਧਾਰਿਤ ਟੀਚੇ ਨੂੰ ਪ੍ਰਾਪਤ ਕਰਨ ਲਈ ਸਖ਼ਤ ਮਿਹਨਤ ਕਰਨ ਲਈ ਵੀ ਕਿਹਾ¢ ਉਨ੍ਹਾਂ ਨੇ ਸਾਰੇ ਸਬੰਧਿਤ ਅਧਿਕਾਰੀਆਂ ਨੂੰ ਕਣਕ ਦੀ ਲਿਫ਼ਟਿੰਗ ਨੂੰ ਯੋਜਨਾਬੱਧ ਅਤੇ ਕੁਸ਼ਲ ਢੰਗ ਨਾਲ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਕਿਸਾਨਾਂ ਨੂੰ ਕੋਈ ਅਸੁਵਿਧਾ ਨਾ ਹੋਵੇ¢ ਕਿਸਾਨਾਂ ਤੋਂ ਹਰੇਕ ਦਾਣੇ ਦੀ ਖ਼ਰੀਦ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਉਨ੍ਹਾਂ ਭਰੋਸਾ ਦਿੱਤਾ ਕਿ ਜ਼ਿਲ੍ਹਾ ਪ੍ਰਸ਼ਾਸਨ ਮੁਸ਼ਕਿਲ ਰਹਿਤ ਅਤੇ ਸਮੇਂ ਸਿਰ ਖ਼ਰੀਦ ਨੂੰ ਯਕੀਨੀ ਬਣਾਉਣ ਵਿਚ ਕੋਈ ਕਸਰ ਨਹੀਂ ਛੱਡੇਗਾ¢