ਲੁਧਿਆਣਾ, 22 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ 6 ਦੀ ਪੁਲਿਸ ਨੇ ਲੱਖਾਂ ਰੁਪਏ ਦੀ ਧੋਖਾਧੜੀ ਕਰਨ ਦੇ ਮਾਮਲੇ ਵਿਚ ਅÏਰਤ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਆਰ.ਬੀ.ਐਲ. ਬੈਂਕ ਦੇ ਏਰੀਆ ਮੈਨੇਜਰ ਬਰਿੰਦਰ ਅਰੋੜਾ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਪੁਲਿਸ ਪੁਲਿਸ ਨੇ ਪ੍ਰੀਤੀ ਪਤਨੀ ਅਮਨਦੀਪ ਸਿੰਘ ਵਾਸੀ ਮਾਡਲ ਟਾਊਨ ਸਾਹਨੇਵਾਲ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ¢ ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀ ਉਤੇ ਬੈਂਕ ਨਾਲ 6 ਲੱਖ ਰੁਪਏ ਦੀ ਧੋਖਾਧੜੀ ਕਰਨ ਦਾ ਦੋਸ਼ ਲਗਾਇਆ ਹੈ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ, ਪਰ ਹਾਲ ਦੀ ਘੜੀ ਇਸ ਮਾਮਲੇ ਵਿਚ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ¢