07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

ਦੂਨ ਆਕਸਫੋਰਡ ਸਕੂਲ ਠੱਕਰਵਾਲ ਵਿਖੇ ਧਰਤੀ ਦਿਵਸ ਧੂਮਧਾਮ ਨਾਲ ਮਨਾਇਆ <br/>

Ad Position 21
No active advertisement
ਅਜੀਤ ਡੈਸਕ 23-04-2026
ਫੁੱਲਾਂਵਾਲ, 22 ਅਪ੍ਰੈਲ (ਮਨਜੀਤ ਸਿੰਘ ਦੁੱਗਰੀ)-ਦੂਨ ਆਕਸਫੋਰਡ ਸਕੂਲ ਠੱਕਰਵਾਲ ਵਿਖੇ ਧਰਤੀ ਦਿਵਸ ਬੜੀ ਧੂਮਧਾਮ ਨਾਲ ਮਨਾਇਆ, ਜਿਸਦੀ ਸ਼ੁਰੂਆਤ ਜੂਨੀਅਰ ਜਮਾਤ ਦੇ ਵਿਦਿਆਰਥੀਆਂ ਦੁਆਰਾ ਵਾਤਾਵਰਣ ਦੀ ਸੁਰੱਖਿਆ ਅਤੇ ਪਾਣੀ ਦੀ ਮਹੱਤਤਾ ਨੂੰ ਦਰਸਾਉਂਦੀ ਕਵਿਤਾ ਅਤੇ ਡਾਂਸ ਨਾਲ ਕੀਤੀ | ਇਸ ਤੋਂ ਉਪਰੰਤ ਸੀਨੀਅਰ ਜਮਾਤ ਦੇ ਵਿਦਿਆਰਥੀਆਂ ਦੁਆਰਾ ਵਾਤਾਵਰਨ ਨੂੰ ਬਚਾਉਣ ਅਤੇ ਆਪਣੇ ਆਉਣ ਵਾਲੇ ਸਮੇਂ ਨੂੰ ਉਜਵਲ ਬਣਾਉਣ ਸਬੰਧੀ ਇਕ ਨਾਟਕ ਪੇਸ਼ ਕੀਤਾ ਗਿਆ | ਛੇਵੀਂ, ਸੱਤਵੀਂ ਅਤੇ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਦਰਮਿਆਨ ਧਰਤੀ ਦਿਵਸ ਨਾਲ ਸੰਬੰਧਿਤ ਪੇਂਟਿੰਗ ਮੁਕਾਬਲੇ ਕਰਵਾਏ ਗਏ ਅਤੇ ਜੇਤੂ ਵਿਦਿਆਰਥੀਆਂ ਨੂੰ ਸਰਟੀਫਿਕੇਟ ਦੇ ਕੇ ਉਨ੍ਹਾਂ ਦੀ ਹੌਂਸਲਾ ਅਫਜ਼ਾਈ ਕੀਤੀ ਗਈ | ਕਿੰਡਰ ਗਾਰਟਨ ਦੇ ਵਿਦਿਆਰਥੀ ਵੀ ਹਰੇ ਰੰਗ ਦੇ ਪਹਿਰਾਵੇ ਦੇ ਵਿਚ ਆ ਕੇ ਵਿਸ਼ੇਸ਼ ਆਕਰਸ਼ਨ ਦਾ ਕੇਂਦਰ ਬਣੇ | ਇਸ ਮੌਕੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਕੁਲਵਿੰਦਰ ਕੌਰ ਧਾਮੀ ਅਤੇ ਡਾਇਰੈਕਟਰ ਤੇਗਕੁੰਵਰ ਸਿੰਘ ਧਾਮੀ ਵੀ ਹਾਜ਼ਰ ਰਹੇ | ਵਿਦਿਆਰਥੀਆਂ ਦੇ ਦੁਆਰਾ ਰੰਗਦਾਰ ਫੁੱਲਾਂ ਵਾਲੇ, ਸਦਾਬਹਾਰ ਅਤੇ ਛਾਂਦਾਰ ਪੌਦੇ ਲਗਾ ਕੇ ਵਾਤਾਵਰਣ ਦੀ ਸੁਰੱਖਿਆ ਸਬੰਧੀ ਪ੍ਰਣ ਲਿਆ ਗਿਆ | ਪਲਾਸਟਿਕ ਦੀ ਵਰਤੋਂ ਨਾ ਕਰਨ ਅਤੇ ਧਰਤੀ ਨੂੰ ਸਾਫ਼ ਸੁਥਰਾ ਰੱਖਣ ਸਬੰਧੀ ਇਕ ਲੈਕਚਰ ਵੀ ਦਿੱਤਾ ਗਿਆ | ਅੰਤ 'ਚ ਸਕੂਲ ਦੇ ਪਿ੍ੰਸੀਪਲ ਪਾਇਲ ਚੋਪੜਾ ਦੁਆਰਾ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ, ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਜਗ੍ਹਾ ਕਾਗਜ਼ ਦੇ ਲਿਫ਼ਾਫ਼ਿਆਂ ਦੀ ਵਰਤੋਂ ਕਰਨ ਅਤੇ ਪਾਣੀ ਦੀ ਮਹੱਤਤਾ ਜਾਣੂ ਕਰਵਾਉਂਦੇ ਹੋਏ ਬੱਚਿਆਂ ਨੂੰ ਪਾਣੀ ਨੂੰ ਬਚਾਉਣ ਲਈ ਪ੍ਰੇਰਿਤ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਹਲਕਾ ਗਿੱਲ ਦੀ ਜਿੱਤ ਲਈ ਪ੍ਰਵਾਸੀ ਭਾਰਤੀ ਮਾਰਨਗੇ ਵੱਡਾ ਹੰਭਲਾ-ਰਾਣਾ ਜਸਪਾਲ ਬਾਂਗਰ <br/> ਅਗਲੀ ਖ਼ਬਰ ਕੋਮਲਦੀਪ ਕੌਰ ਦੀ ਨਵੀਂ ਪੁਸਤਕ ''ਡਰੇ ਹੋਏ ਲੋਕU ਦਾ ਲੋਕ ਅਰਪਣ ਸਮਾਗਮ ਯਾਦਗਾਰੀ ਬਣਿਆ <br/>
Ad Position 24