ਆਲਮਗੀਰ, 22 ਅਪ੍ਰੈਲ (ਜਰਨੈਲ ਸਿੰਘ ਪੱਟੀ)-ਸ਼੍ਰੋਮਣੀ ਅਕਾਲੀ ਦਲ ਐਨ.ਆਰ.ਆਈ. ਵਿੰਗ ਦੇ ਪ੍ਰਧਾਨ ਮਲਕੀਤ ਸਿੰਘ ਰਾਣਾ ਜਸਪਾਲ ਬਾਂਗਰ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਸਾਹਨੇਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਕਹਿਣੀ ਅਤੇ ਕਰਨੀ ਵਿਚ ਜ਼ਮੀਨ-ਅਸਮਾਨ ਦਾ ਫ਼ਰਕ ਹੈ, ਕਿਉਂਕਿ ਆਮ ਆਦਮੀ ਪਾਰਟੀ ਨੇ 2022 ਦੀਆਂ ਚੋਣਾਂ ਦÏਰਾਨ ਪਰਵਾਸੀ ਭਾਰਤੀਆਂ ਦੇ ਮਸਲੇ ਪਹਿਲ ਦੇ ਆਧਾਰ ਤੇ ਹੱਲ ਕਰਨ ਦਾ ਵਿਸ਼ਵਾਸ ਦਿਵਾਇਆ ਸੀ, ਜਿਸ ਵਿਚ ਆਪ ਪੂਰੀ ਤਰ੍ਹਾਂ ਨਾਕਾਮ ਸਾਬਤ ਹੋਈ ਹੈ¢ ਰਾਣਾ ਜਸਪਾਲ ਬਾਂਗਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀਆਂ ਸਮਾਜ ਭਲਾਈ ਨੀਤੀਆਂ ਤੋਂ ਸੰਤੁਸ਼ਟ ਪ੍ਰਵਾਸੀ ਭਾਰਤੀ ਇਸ ਵਾਰ ਵੱਡੇ ਪੱਧਰ ਤੇ ਹਮਲਾ ਮਾਰਦਿਆਂ ਸੂਬਾ ਪੰਜਾਬ ਅੰਦਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੇ ਗਠਨ ਲਈ ਪੂਰੀ ਤਰ੍ਹਾਂ ਸਰਗਰਮ ਹਨ | ਉਨ੍ਹਾਂ ਕਿਹਾ ਕਿ ਆਗਾਮੀ 2027 ਵਿਧਾਨ ਸਭਾ ਚੋਣਾਂ ਦÏਰਾਨ ਵਿਧਾਨ ਸਭਾ ਹਲਕਾ ਗਿੱਲ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ ਸਾਬਕਾ ਜੱਜ ਦੀ ਜਿੱਤ ਲਈ ਪ੍ਰਵਾਸੀ ਭਾਰਤੀ ਵੱਡੇ ਪੱਧਰ 'ਤੇ ਹੰਭਲਾ ਮਾਰਦਿਆਂ ਮੋਢੇ ਨਾਲ ਮੋਢਾ ਜੋੜ ਕੇ ਖੜਨਗੇ¢ ਰਾਣਾ ਜਸਪਾਲ ਬਾਂਗਰ ਨੇ ਕਿਹਾ ਕਿ ਵਿਦੇਸ਼ਾਂ ਵਿਚ ਪ੍ਰਵਾਸੀ ਭਾਰਤੀਆਂ ਦੇ ਮਸਲੇ ਹੱਲ ਕਰਵਾਉਣ ਅਤੇ ਉਨ੍ਹਾਂ ਦੀਆਂ ਦੁੱਖ ਤਕਲੀਫ਼ਾਂ ਸੁਣਨ ਲਈ ਸ਼੍ਰੋਮਣੀ ਅਕਾਲੀ ਦਲ ਵਲੋਂ ਕੀਤੀਆਂ ਗਈਆਂ ਕਾਰਵਾਈਆਂ ਸੰਤੁਸ਼ਟੀ ਜਨਕ ਹਨ, ਜਿਸ ਤੋਂ ਬਾਗ਼ੋ-ਬਾਗ਼ ਪ੍ਰਵਾਸੀ ਭਾਰਤੀ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿਚ ਡਟਣ ਲਈ ਹੁਣ ਤੋਂ ਹੀ ਤਿਆਰੀਆਂ ਖਿੱਚ ਰਹੇ ਹਨ, ਜਿਸ ਤਹਿਤ ਸੂਬਾ ਪੰਜਾਬ ਵਿਚ ਰਹਿੰਦੇ ਆਪਣੇ ਰਿਸ਼ਤੇਦਾਰਾਂ ਨੂੰ ਸ਼੍ਰੋਮਣੀ ਅਕਾਲੀ ਦਲ ਪ੍ਰਤੀ ਪ੍ਰੇਰਿਤ ਕਰ ਰਹੇ ਹਨ¢