07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਂਸ਼ਨ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ <br/>

Ad Position 21
No active advertisement
ਅਜੀਤ ਡੈਸਕ 23-04-2026
ਲੁਧਿਆਣਾ, 22 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਗੁਰ ਦਸ਼ਮੇਸ਼ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਬੀਤੀ ਰਾਤ ਕੀਰਤਨ ਸਮਾਗਮ ਕਰਵਾਇਆ ਗਿਆ, |ਜਿਸ ਵਿਚ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਕੰਵਲਦੀਪ ਸਿੰਘ ਹਜੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਾਲਿਆਂ ਦੇ ਕੀਰਤਨੀ ਜੱਥੇ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ | ਇਸ ਦੌਰਾਨ ਭਾਈ ਕੰਵਲਦੀਪ ਸਿੰਘ ਨੇ ਕਿਹਾ ਕਿ ਕੀਰਤਨ ਸਮਾਗਮ ਕਰਵਾਉਣੇ ਤਾਂ ਹੀ ਸਫਲਾ ਹੋ ਸਕਦੇ ਹਨ, ਜੇਕਰ ਅਸੀਂ ਗੁਰੂ ਦੇ ਉਪਦੇਸ਼ਾਂ ਨੂੰ ਸਮੁੱਚੀ ਮਾਨਵਤਾ ਤੱਕ ਪਹੰੁਚਾਣ ਦਾ ਯਤਨ ਕਰੀਏ ਅਤੇ ਆਪ ਨੂੰ ਸੰਪੂਰਨ ਸਿੱਖ ਬਣਾ ਕੇ ਸਿਮਰਨ ਦੇ ਸਿਧਾਂਤ ਨਾਲ ਜੁੜੀਏ ਤਾਂ ਹੀ ਸਿੱਖੀ ਦੀ ਫੁਲਵਾੜੀ ਹੋਰ ਮਹਿਕ ਸਕੇਗੀ | ਇਸ ਮੌਕੇ ਸੁਸਾਇਟੀ ਦੇ ਮੈਬਰਾਂ ਨੇ ਸਾਂਝੇ ਤੌਰ 'ਤੇ ਭਾਈ ਕੰਵਲਦੀਪ ਸਿੰਘ ਹਜੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਾਲਿਆਂ ਦੇ ਕੀਰਤਨੀ ਜੱਥੇ ਦੇ ਮੈਬਰਾਂ ਨੂੰ ਸਿਰਪਾਉ ਭੇਟ ਕਰਕੇ ਸਨਮਾਨਿਤ ਵੀ ਕੀਤਾ | ਸਮਾਗਮ 'ਚ ਦਸ਼ਮੇਸ਼ ਸੇਵਾ ਸੁਸਾਇਟੀ ਦੇ ਪ੍ਰਮੁੱਖ ਮੈਂਬਰ ਇੰਦਰਬੀਰ ਸਿੰਘ ਬੱਤਰਾ, ਹਰਪਾਲ ਸਿੰਘ ਬੱਤਰਾ, ਰਜਿੰਦਰ ਸਿੰਘ ਡੰਗ, ਸਰਬਜੀਤ ਸਿੰਘ ਦਸ਼ਮੇਸ਼ ਪੰਪ ਵਾਲੇ, ਭੁਪਿੰਦਰ ਸਿੰਘ ਅਰੋੜਾ, ਬਲਬੀਰ ਸਿੰਘ ਭਾਟੀਆ, ਹਰਪਾਲ ਸਿੰਘ ਖਾਲਸਾ, ਭੁਪਿੰਦਰ ਸਿੰਘ ਜੁਨੇਜਾ, ਐਨ. ਪੀ ਸਿੰਘ ਕਥੂਰੀਆਂ, ਰਘਬੀਰ ਸਿੰਘ, ਮਹਿੰਦਰ ਸਿੰਘ ਡੰਗ, ਹਰਮੀਤ ਸਿੰਘ ਡੰਗ, ਗੁਰਬਚਨ ਸਿੰਘ, ਅਤੱਰ ਸਿੰਘ ਮਕੱੜ, ਸੁਰਿੰਦਰਪਾਲ ਸਿੰਘ ਭੁਟੀਆਣੀ, ਅਵਤਾਰ ਸਿੰਘ ਮਿੱਢਾ, ਦਾਨ ਸਿੰਘ, ਹਰਪ੍ਰੀਤ ਸਿੰਘ ਨੀਟਾ, ਦਵਿੰਦਰ ਸਿੰਘ ਬਿੱਟੂ, ਹਰਚਰਨ ਸਿੰਘ ਕਾਲੜਾ, ਕੰਵਲਪ੍ਰੀਤ ਸਿੰਘ ਸੋਢੀ, ਇੰਦਰਜੀਤ ਸਿੰਘ ਛਾਬੜਾ, ਵਿਜੈ ਕੁਮਾਰ ਸੂਦ, ਮਨਮੋਹਨ ਸਿੰਘ, ਜੋਗਿੰਦਰ ਸਿੰਘ ਸਲੂਜਾ, ਕੁਲਜੀਤ ਸਿੰਘ ਖੁਰਾਣਾ, ਖੁਸ਼ਹਾਲ ਸਿੰਘ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੀ.ਏ.ਯੂ. ਖੋਜਾਰਥੀ ਨੂੰ ਕੌਮਾਂਤਰੀ ਕਾਨਫਰੰਸ ਵਿਚ ਪੇਪਰ ਪੇਸ਼ਕਾਰੀ ਲਈ ਪੁਰਸਕਾਰ ਮਿਲਿਆ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਹਲਕਾ ਗਿੱਲ ਦੀ ਜਿੱਤ ਲਈ ਪ੍ਰਵਾਸੀ ਭਾਰਤੀ ਮਾਰਨਗੇ ਵੱਡਾ ਹੰਭਲਾ-ਰਾਣਾ ਜਸਪਾਲ ਬਾਂਗਰ <br/>
Ad Position 24