07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

ਭਾਰੀ ਮਾਤਰਾ ਵਿਚ ਭੁੱਕੀ ਸਮੇਤ ਔਰਤ ਅਤੇ ਉਸਦਾ ਸਾਥੀ ਕਾਬੂ <br/>

Ad Position 21
No active advertisement
ਅਜੀਤ ਡੈਸਕ 23-04-2026
ਲੁਧਿਆਣਾ, 22 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਰੇਲਵੇ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੀ ਇਕ ਔਰਤ ਨੂੰ ਉਸਦੇ ਸਾਥੀ ਸਮੇਤ ਕਾਬੂ ਕੀਤਾ ਹੈ | ਜਾਣਕਾਰੀ ਦਿੰਦਿਆਂ ਐਸਐਚਓ ਪਲਵਿੰਦਰ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਕਥਿਤ ਦੋਸ਼ੀਆਂ ਦੀ ਸ਼ਨਾਖਤ ਦਿਲਜੀਤ ਕੌਰ ਵਾਸੀ ਬਸੰਤ ਨਗਰ ਲੁਧਿਆਣਾ ਅਤੇ ਹਨੀ ਕੁਮਾਰ ਪੁੱਤਰ ਰਵਿੰਦਰ ਕੁਮਾਰ ਵਾਸੀ ਪਿੰਡ ਔਜਲਾ ਜ਼ਿਲ੍ਹਾ ਜਲੰਧਰ ਵਜੋਂ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਇਹ ਕਥਿਤ ਦੋਸ਼ੀ ਪਿਛਲੇ ਕਾਫੀ ਸਮੇਂ ਤੋਂ ਇਸ ਧੰਦੇ ਵਿਚ ਸਨ ਤੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਇਹ ਭੁੱਕੀ ਸਪਲਾਈ ਕਰਦੇ ਸਨ | ਪੁਲਿਸ ਨੇ ਇਹਨਾਂ ਦੇ ਕਬਜ਼ੇ ਵਿੱਚੋਂ 39 ਕਿਲੋ ਭੁੱਕੀ ਬਰਾਮਦ ਕੀਤੀ ਹੈ | ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ ਜਿੱਥੇ ਮਾਨਯੋਗ ਜੱਜ ਨੇ ਉਨ੍ਹਾਂ ਦਾ ਇੱਕ ਦਿਨ ਦਾ ਪੁਲਿਸ ਰਿਮਾਂਡ ਦੇ ਦਿੱਤਾ | ਪੁਲਿਸ ਵਲੋਂ ਉਨ੍ਹਾਂ ਪਾਸੋਂ ਹੋਰ ਵੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ ਅਤੇ ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ |

Ad Position 22
No active advertisement
ਪਿਛਲੀ ਖ਼ਬਰ ਹਥਿਆਰਬੰਦ ਲੁਟੇਰੇ ਔਰਤ ਪਾਸੋਂ ਪਰਸ ਖੋਹ.ਕੇ ਹੋਏ ਫਰਾਰ ਅਗਲੀ ਖ਼ਬਰ ਭਾਜਪਾ ਹੈਬੋਵਾਲ ਮੰਡਲ ਦੀ ਨਵੀਂ ਟੀਮ ਦਾ ਐਲਾਨ <br/>
Ad Position 24