07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

ਹਥਿਆਰਬੰਦ ਲੁਟੇਰੇ ਔਰਤ ਪਾਸੋਂ ਪਰਸ ਖੋਹ.ਕੇ ਹੋਏ ਫਰਾਰ

Ad Position 21
No active advertisement
ਅਜੀਤ ਡੈਸਕ 23-04-2026
ਲੁਧਿਆਣਾ, 22 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਤਿੰਨ ਦੇ ਘੇਰੇ ਅੰਦਰ ਪੈਂਦੇ ਇਲਾਕੇ ਬਾਬਾ ਥਾਨ ਸਿੰਘ ਚੌਂਕ ਨੇੜੇ ਦੋ ਮੋਟਰਸਾਈਕਲ ਸਵਾਰ ਲੁਟੇਰੇ ਇਕ ਔਰਤ ਪਾਸੋਂ ਉਸਦਾ ਪਰਸ ਖੋਹ ਕੇ ਫਰਾਰ ਹੋ ਗਏ | ਪਰਸ ਵਿਚ ਹਜ਼ਾਰਾਂ ਰੁਪਏ ਦੀ ਨਗਦੀ ਮੋਬਾਇਲ ਅਤੇ ਹੋਰ ਸਮਾਨ ਸੀ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਸਬੰਧੀ ਜਸਪ੍ਰੀਤ ਕੌਰ ਸਿੰਘ ਵਾਸੀ ਬਗਲੀ ਕਲਾਂ ਸਮਰਾਲਾ ਦੀ ਸ਼ਿਕਾਇਤ 'ਤੇ ਕੇਸ ਕਰ ਲਿਆ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਹ ਖਰੀਦਦਾਰੀ ਕਰਨ ਲਈ ਲੁਧਿਆਣਾ ਆਈ ਸੀ ਅਤੇ ਈ ਰਿਕਸ਼ਾ ਤੇ ਸਮਰਾਲਾ ਚੌਕ ਵੱਲ ਜਾ ਰਹੀ ਸੀ, ਜਦੋਂ ਉਹ ਬਾਬਾ ਥਾਨ ਸਿੰਘ ਚੌਕ ਨੇੜੇ ਪਹੁੰਚੀ ਤਾਂ ਦੋ ਮੋਟਰਸਾਈਕਲ ਸਵਾਰ ਲੁਟੇਰੇ ਉੱਥੇ ਆਏ ਅਤੇ ਉਨ੍ਹਾਂ ਨੇ ਉਸਦਾ ਪਰਸ ਖੋਹ ਲਿਅ ਤੇ ਫਰਾਰ ਹੋ ਗਏ | ਸੂਚਨਾ ਮਿਲਦਿਆਂ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ | ਪੁਲਿਸ ਵਲੋਂ ਉੱਥੇ ਲੱਗੇ ਸੀਸੀਟੀਵੀ ਕੈਮਰੇ ਦੀ ਫੁਟੇਜ ਵੀ ਕਬਜ਼ੇ ਵਿਚ ਲੈ ਲਈ ਹੈ ਤਾਂ ਜੋ ਲੁਟੇਰਿਆਂ ਦਾ ਪਤਾ ਲਗਾਇਆ ਜਾ ਸਕੇ | ਪਰ ਹਾਲ ਦੀ ਘੜੀ ਪੁਲਿਸ ਨੂੰ ਕੋਈ ਵੀ ਸਫਲਤਾ ਨਹੀਂ ਮਿਲੀ ਸੀ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਬੈਂਸ ਨੇ ਕੀਤਾ ਨਵ-ਨਿਯੁਕਤ ਅਹੁਦੇਦਾਰਾਂ ਦਾ ਸਨਮਾਨ <br/> ਅਗਲੀ ਖ਼ਬਰ ਭਾਰੀ ਮਾਤਰਾ ਵਿਚ ਭੁੱਕੀ ਸਮੇਤ ਔਰਤ ਅਤੇ ਉਸਦਾ ਸਾਥੀ ਕਾਬੂ <br/>
Ad Position 24