ਲੁਧਿਆਣਾ, 22ਅਪ੍ਰੈਲ (ਜਤਿੰਦਰ ਭੰਬੀ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਵਲੋਂ ਹਲਕਾ ਦੱਖਣੀ ਵਿਚ ਪਾਰਟੀ ਦੀ ਮਜ਼ਬੂਤੀ ਲਈ ਅਹਿਮ ਕਦਮ ਚੁੱਕਦਿਆਂ ਨਵ-ਨਿਯੁਕਤ ਅਹੁਦੇਦਾਰਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਪਾਰਟੀ ਹਾਈਕਮਾਂਡ ਵਲੋਂ ਹਲਕਾ ਦੱਖਣੀ ਦੇ ਬਲਾਕ-1 ਲਈ ਬਲਜੀਤ ਸਿੰਘ ਗਿਆਸਪੁਰਾ ਅਤੇ ਬਲਾਕ-2 ਲਈ ਦਵਿੰਦਰ ਸਿੰਘ ਬਾਂਸਲ ਨੂੰ ਪ੍ਰਧਾਨ ਨਿਯੁਕਤ ਕੀਤੇ ਜਾਣ 'ਤੇ ਬੈਂਸ ਵਲੋਂ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਕੇ ਸਿਰੋਪਾਓ ਪਾ ਕੇ ਸਨਮਾਨ ਕੀਤਾ | ਇਸ ਮੌਕੇ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਪਾਰਟੀ ਨੂੰ ਜ਼ਮੀਨੀ ਪੱਧਰ 'ਤੇ ਮਜ਼ਬੂਤ ਕਰਨ ਲਈ ਮਿਹਨਤੀ ਅਤੇ ਇਮਾਨਦਾਰ ਚਿਹਰਿਆਂ ਦਾ ਅੱਗੇ ਆਉਣਾ ਬਹੁਤ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਗਿਆਸਪੁਰਾ ਅਤੇ ਬਾਂਸਲ ਲੰਬੇ ਸਮੇਂ ਤੋਂ ਲੋਕਾਂ ਦੀ ਸੇਵਾ ਵਿਚ ਲੱਗੇ ਹੋਏ ਹਨ ਅਤੇ ਉਨ੍ਹਾਂ ਦੀ ਇਸ ਨਿਯੁਕਤੀ ਨਾਲ ਹਲਕੇ ਦੇ ਕਾਂਗਰਸੀ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਹੈ | ਬੈਂਸ ਨੇ ਕਿਹਾ ਕਿ ਅਗਾਮੀ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਸਾਨੂੰ ਸਾਰਿਆਂ ਨੂੰ ਇੱਕਜੁੱਟ ਹੋਣਾ ਪਵੇਗਾ | ਉਨ੍ਹਾਂ ਨਵੇਂ ਬਣੇ ਪ੍ਰਧਾਨਾਂ ਨੂੰ ਹਦਾਇਤ ਕੀਤੀ ਕਿ ਉਹ ਹਰ ਗਲੀ-ਮੁਹੱਲੇ ਤੱਕ ਪਹੁੰਚ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਪਾਰਟੀ ਦੀ ਲੋਕ-ਪੱਖੀ ਸੋਚ ਤੋਂ ਲੋਕਾਂ ਨੂੰ ਜਾਣੂ ਕਰਵਾਉਣ | ਸਨਮਾਨ ਤੋਂ ਬਾਅਦ ਬਲਜੀਤ ਸਿੰਘ ਗਿਆਸਪੁਰਾ ਅਤੇ ਦਵਿੰਦਰ ਸਿੰਘ ਬਾਂਸਲ ਨੇ ਸਾਬਕਾ ਵਿਧਾਇਕ ਬੈਂਸ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਇਸ ਜ਼ਿੰਮੇਵਾਰੀ ਨੂੰ ਪੂਰੀ ਸ਼ਿੱਦਤ ਨਾਲ ਨਿਭਾਉਣਗੇ | ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮੁੱਖ ਮਕਸਦ ਹਲਕੇ ਦੇ ਹਰ ਇੱਕਵਰਕਰ ਦਾ ਮਾਣ-ਸਤਿਕਾਰ ਬਹਾਲ ਰੱਖਣਾ ਅਤੇ ਪਾਰਟੀ ਨੂੰ ਬੁਲੰਦੀਆਂ 'ਤੇ ਲੈ ਕੇ ਜਾਣਾ ਹੈ | ਇਸ ਮੌਕੇ 'ਤੇ ਬਲਾਕ ਪ੍ਰਧਾਨ ਟੋਨੀ ਅਰੋੜਾ ਰਜੇਸ਼ ਖੋਖਰ ਪਵਨਦੀਪ ਮਦਾਨ ਬਿੱਟੂ ਘਟੋੜੇ ਸਰਬਜੀਤ ਜ ਆਦੀ ਹਾਜ਼ਰ ਸਨ |