ਲੁਧਿਆਣਾ, 22 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਥਾਣਾ ਹੈਬੋਵਾਲ ਦੇ ਘੇਰੇ ਅੰਦਰ ਪੈਂਦੇ ਇਲਾਕੇ ਸਿਵਲ ਸਿਟੀ ਵਿਚ ਪੁਲਿਸ ਵਲੋਂ ਇਕ ਪੀਜ਼ਾ ਐਕਸਪੈੱ੍ਰਸ ਨਾਮ ਦੀ ਦੁਕਾਨ 'ਤੇ ਕੀਤੀ ਛਾਪਾਮਾਰੀ ਦÏਰਾਨ ਕਰੋੜਾਂ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ¢ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਮਾਲਕ ਨੂੰ ਕਾਬੂ ਕਰ ਲਿਆ ਗਿਆ ਹੈ | ਜਾਣਕਾਰੀ ਦਿੰਦਿਆਂ ਥਾਣਾ ਹੈਬੋਵਾਲ ਦੇ ਐਸ.ਐਚ.ਓ. ਕ੍ਰਿਸ਼ਨ ਕੁਮਾਰ ਨੇ ਦੱਸਿਆ ਕਿ ਪੁਲਿਸ ਵਲੋਂ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਨੀਲੂ ਕੁਮਾਰ ਵਜੋਂ ਕੀਤੀ ਗਈ ਹੈ, ਉਹ ਸਿਵਲ ਸਿਟੀ ਵਿਚ ਪੀਜ਼ਾ ਐਕਸਪ੍ਰੈਸ ਦੀ ਦੁਕਾਨ ਚਲਾ ਰਿਹਾ ਹੈ ਅਤੇ ਪੀਜ਼ਾ ਵੇਚਣ ਦੀ ਆੜ ਵਿਚ ਉਹ ਨਸ਼ੀਲੇ ਪਦਾਰਥਾਂ ਦੀ ਤਸਕਰੀ ਵੀ ਕਰਦਾ ਹੈ | ਪੁਲਿਸ ਨੂੰ ਜਦੋਂ ਇਸ ਸਬੰਧੀ ਸੂਚਨਾ ਮਿਲੀ ਤਾਂ ਪੁਲਿਸ ਵਲੋਂ ਫ਼ੌਰੀ ਕਾਰਵਾਈ ਕਰਦਿਆਂ ਉਥੇ ਛਾਪਾਮਾਰੀ ਕੀਤੀ ਗਈ | ਤਿੰਨ ਘੰਟੇ ਦੇ ਕਰੀਬ ਛਾਪਾਮਾਰੀ ਦੌਰਾਨ ਪੁਲਿਸ ਵਲੋਂ ਉਥੋਂ 400 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ, ਜਿਸਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ ਦੋ ਕਰੋੜ ਰੁਪਏ ਦੱਸੀ ਜਾਂਦੀ ਹੈ | ਪੁਲਿਸ ਅਨੁਸਾਰ ਉਕਤ ਦੋਸ਼ੀ ਆਪਣੇ ਗਾਹਕਾਂ ਤੋਂ ਇਲਾਵਾ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਇਹ ਹੈਰੋਇਨ ਸਪਲਾਈ ਕਰਦਾ ਸੀ | ਪੀਜ਼ਾ ਵੇਚਣ ਦੀ ਆੜ ਵਿਚ ਉਹ ਇਹ ਧੰਦਾ ਕਰ ਰਿਹਾ ਸੀ | ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿਚ ਕੁੱਝ ਹੋਰ ਲੋਕ ਵੀ ਸ਼ਾਮਿਲ ਹਨ, ਜਿਨ੍ਹਾਂ ਦੀ ਕੀ ਪੁਲਿਸ ਵਲੋਂ ਭਾਲ ਕੀਤੀ ਜਾ ਰਹੀ ਹੈ, ਪਰ ਉਨ੍ਹਾਂ ਨੇ ਇਹਨਾਂ ਦੇ ਨਾਮਾਂ ਦਾ ਖ਼ੁਲਾਸਾ ਕਰਨ ਤੋਂ ਇਨਕਾਰ ਕਰ ਦਿੱਤਾ | ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਜਾਂਚ ਦÏਰਾਨ ਜਿਹੜੇ ਵੀ ਤੱਥ ਸਾਹਮਣੇ ਆਉਣਗੇ, ਉਸ ਮੁਤਾਬਿਕ ਕਾਰਵਾਈ ਕੀਤੀ ਜਾਵੇਗੀ¢