07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

ਸ਼ੱਕੀ ਹਾਲਾਤ ਵਿਚ ਨੌਜਵਾਨ ਨੇ ਕੀਤੀ ਖੁਦਕੁਸ਼ੀ

Ad Position 21
No active advertisement
ਅਜੀਤ ਡੈਸਕ 23-04-2026
ਲੁਧਿਆਣਾ, 22 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਥਾਣਾ ਬੱਸਤੀ ਜੋਧੇਵਾਲ ਦੇ ਘੇਰੇ ਅੰਦਰ ਪੈਂਦੇ ਇਲਾਕੇ ਨੂਰਵਾਲਾ ਰੋਡ ਤੇ ਇਕ ਨੌਜਵਾਨ ਵਲੋਂ ਸ਼ੱਕੀ ਹਾਲਾਤਾਂ ਵਿਚ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖਤ ਹਿਮਾਂਸ਼ੂ ਕੁਮਾਰ ਪੁੱਤਰ ਰਣਜੀਤ ਕੁਮਾਰ ਉਹ ਜੋ ਕੀਤੀ ਗਈ ਹੈ | ਉਸਦੀ ਉਮਰ 20 ਸਾਲ ਦੇ ਕਰੀਬ ਸੀ | ਪੁਲਿਸ ਅਨੁਸਾਰ ਮਿ੍ਤਕ ਨੌਜਵਾਨ ਇਕ ਫੈਕਟਰੀ ਵਿਚ ਕੰਮ ਕਰਦਾ ਸੀ ਅਤੇ ਪਿਛਲੇ ਕੁਝ ਸਮੇਂ ਤੋਂ ਪਰੇਸ਼ਾਨ ਸੀ | ਉਸਨੇ ਆਪਣੇ ਕਿਰਾਏ ਦੇ ਕਮਰੇ ਵਿਚ ਹੀ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ | ਸੂਚਨਾ ਮਿਲਦੇ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ | ਪੁਲਿਸ ਮੁਲਾਜ਼ਮਾਂ ਨੇ ਦੱਸਿਆ ਕਿ ਮਿ੍ਤਕ ਦੇ ਮਾਪੇ ਉੱਤਰ ਪ੍ਰਦੇਸ਼ ਦੇ ਰਹਿਣ ਵਾਲੇ ਹਨ, ਜਦਕਿ ਉਸਦਾ ਚਾਚਾ ਹੈਬੋਵਾਲ ਵਿਚ ਰਹਿੰਦਾ ਹੈ | ਉਸਦੇ ਚਾਚਾ ਜੀ ਬਿਆਨਾਂ ਤੇ ਪੁਲਿਸ ਵਲੋਂ ਇਕ ਧਾਰਾ 194 ਤਹਿਤ ਕਾਰਵਾਈ ਕੀਤੀ ਗਈ ਹੈ | ਪੁਲਿਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ |

Ad Position 22
No active advertisement
ਪਿਛਲੀ ਖ਼ਬਰ ਸ਼ੱਕੀ ਹਾਲਾਤ ਵਿਚ ਵੀ ਵਿਅਕਤੀ ਨੇ ਕੀਤੀ ਖੁਦਕੁਸ਼ੀ ਅਗਲੀ ਖ਼ਬਰ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਅਤੇ ਹੋਰ ਲਟਕਦੀਆਂ ਮੰਗਾਂ ਨੂੰ ਲੈ ਕੇ ਪੈਨਸ਼ਨਰਾਂ ਵਲੋਂ ਰੋਸ ਪ੍ਰਦਰਸ਼ਨ
Ad Position 24