07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

ਪੀ.ਏ.ਯੂ. ਦੇ ਵਿਗਿਆਨੀਆਂ ਨੂੰ ਵੱਕਾਰੀ ਪੁਰਸਕਾਰ ਹਾਸਲ ਹੋਏ <br/>

Ad Position 21
No active advertisement
ਅਜੀਤ ਡੈਸਕ 23-04-2026
ਲੁਧਿਆਣਾ, 22 ਅਪ੍ਰੈਲ (ਜਸਵਿੰਦਰ ਸਿੰਘ)-ਪੀ.ਏ.ਯੂ. ਦੇ ਬਾਇਓਤਕਨਾਲੋਜੀ ਵਿਭਾਗ ਦੇ ਦੋ ਵਿਦਿਆਰਥੀਆਂ ਨੂੰ ਬੀਤੇ ਦਿਨੀਂ ਤੂਲਾ ਸੰਸਥਾਨ ਦੇਹਰਾਦੂਨ ਵਿਖੇ ਅੱਠਵੀਂ ਪੌਦਾ ਵਿਗਿਆਨ ਖੋਜੀ ਇਕੱਤਰਤਾ ਵਿਚ ਰਾਸ਼ਟਰੀ ਪੱਧਰ ਦੇ ਵੱਕਾਰੀ ਇਨਾਮਾਂ ਨਾਲ ਸਨਮਾਨਿਤ ਕੀਤਾ ਗਿਆ | ਪੀ ਐੱਚ ਡੀ ਦੀ ਖੋਜਾਰਥੀ ਕੁਮਾਰੀ ਸ਼ੈਲਾ ਸੇਪੀਆ ਨੂੰ ਯੁਵਾ ਵਿਗਿਆਨੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ | ਐੱਮ ਐੱਸ ਸੀ ਦੀ ਵਿਦਿਆਰਥਣ ਰਮਣੀਕ ਕੌਰ ਨੂੰ ਨੌਜਵਾਨ ਖੋਜੀ ਪੁਰਸਕਾਰ ਨਾਲ ਨਿਵਾਜ਼ਿਆ ਗਿਆ | ਇਹ ਵਿਦਿਆਰਥਣਾਂ ਡਾ. ਯਦੂ ਸੁਨੇਜਾ ਦੀ ਨਿਗਰਾਨੀ ਹੇਠ ਆਪਣਾ ਖੋਜ ਕਾਰਜ ਕਰ ਰਹੀਆਂ ਹਨ | ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ, ਡੀਨ ਪੋਸਟ ਗ੍ਰੈਜੂਏਟ ਸਟੱਡੀਜ਼ ਡਾ. ਵਿਸ਼ਵਜੀਤ ਸਿੰਘ ਹਾਂਸ, ਬੇਸਿਕ ਸਾਇੰਸਜ਼ ਕਾਲਜ ਦੇ ਡੀਨ ਡਾ. ਕਿਰਨ ਬੈਂਸ ਅਤੇ ਬਾਇਓਕਮਿਸਟਰੀ ਵਿਭਾਗ ਦੇ ਮੁਖੀ ਡਾ. ਸਤਵੀਰ ਕੌਰ ਗਰੇਵਾਲ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਨਿਗਰਾਨ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਵਹਿਮਾਂ ਭਰਮਾਂ ਵਿਚ ਪੈਣ ਨਾਲ ਵੱਧ ਸਕਦਾ ਟੀਬੀ ਦਾ ਖ਼ਤਰਾ-ਸਿਵਲ ਸਰਜਨ <br/> ਅਗਲੀ ਖ਼ਬਰ ਯੂ.ਜੀ.ਸੀ. ਨਿਯਮਾਂ ਦੇ ਉਲੰਘਣਾ ਕਰਨ ਦੇ ਮਾਮਲੇ 'ਚ ਲਿਖਿਆ ਡਾਇਰੈਕਟਰ ਸਿੱਖਿਆ ਵਿਭਾਗ ਨੂੰ ਪੱਤਰ <br/>
Ad Position 24