ਲੁਧਿਆਣਾ, 22 ਅਪੈਲ (ਡਾ. ਤਰਲੋਚਨ ਸਿੰਘ)-ਟੀਬੀ ਦੀ ਬਿਮਾਰੀ ਦੇ ਖ਼ਾਤਮੇ ਲਈ ਸਿਹਤ ਵਿਭਾਗ ਵਲੋਂ ਸਕੂਲਾਂ, ਕਾਲਜਾਂ ਦੇ ਵਿਦਿਆਰਥੀਆਂ, ਅਧਿਆਪਕਾਂ ਅਤੇ ਆਮ ਲੋਕਾਂ ਨੂੰ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ¢ ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਰਮਨਦੀਪ ਕÏਰ ਨੇ ਦੱਸਿਆ ਕਿ ਟੀਬੀ ਇਕ ਗੰਭੀਰ ਬਿਮਾਰੀ ਹੈ, ਜੋ ਪੂਰੀ ਤਰ੍ਹਾਂ ਠੀਕ ਹੋ ਸਕਦੀ ਹੈ, ਪਰ ਕਈ ਮਰੀਜ਼ ਟੀਬੀ ਹੋਣ 'ਤੇ ਉਸਦਾ ਇਲਾਜ ਕਰਵਾਉਣ ਦੀ ਥਾਂ ਵਹਿਮਾਂ ਭਰਮਾਂ ਵਿਚ ਪੈ ਕੇ ਧਾਗੇ ਤਵੀਤ ਅਤੇ ਝਾੜ ਫੂਕ ਨੂੰ ਜ਼ਿਆਦਾ ਤਰਜ਼ੀਹ ਦਿੰਦੇ ਹਨ, ਜਿਸ ਨਾਲ ਮਰੀਜ਼ ਦੀ ਬਿਮਾਰੀ ਹੋਰ ਗੰਭੀਰ ਹੋ ਸਕਦੀ ਹੈ¢ ਇਸ ਨਾਲ ਉਸਦੇ ਪਰਿਵਾਰ ਆਦਿ ਵਿਚ ਵੀ ਇਨਫੈਕਸ਼ਨ ਫੈਲਣ ਦਾ ਖ਼ਤਰਾ ਵਧ ਜਾਂਦਾ ਹੈ | ਉਨ੍ਹਾਂ ਕਿਹਾ ਕਿ ਟੀਬੀ ਦੀ ਬਿਮਾਰੀ ਦਾ ਸਹੀ ਸਮੇਂ 'ਤੇ ਇਲਾਜ ਕਰਾਉਣ ਦੇ ਨਾਲ ਨਾਲ ਪਰਹੇਜ਼ ਰੱਖਣ ਤੇ ਮਰੀਜ਼ ਛੇਤੀ ਠੀਕ ਹੋ ਜਾਂਦਾ ਹੈ | ਇਸ ਲਈ ਮਰੀਜ਼ ਸਮੇਂ ਸਿਰ ਸਰਕਾਰੀ ਸਿਹਤ ਕੇਂਦਰ ਵਿਚ ਜਾ ਕੇ ਆਪਣੀ ਜਾਂਚ ਕਰਵਾਉਣ¢ ਜੇ ਕੋਈ ਵੀ ਵਿਅਕਤੀ ਜਾਂਚ ਦÏਰਾਨ ਟੀਬੀ ਦਾ ਮਰੀਜ਼ ਪਾਇਆ ਜਾਂਦਾ ਹੈ ਤਾਂ ਉਸ ਦਾ ਇਲਾਜ ਵੀ ਸਰਕਾਰੀ ਸਿਹਤ ਕੇਂਦਰਾਂ ਤੇ ਬਿਲਕੁਲ ਮੁਫ਼ਤ ਕੀਤਾ ਜਾਂਦਾ ਹੈ¢ ਇਸ ਸਬੰਧੀ ਜ਼ਿਲ੍ਹਾ ਟੀਬੀ ਅਫ਼ਸਰ ਡਾ. ਆਸ਼ੀਸ਼ ਚਾਵਲਾ ਨੇ ਦੱਸਿਆ ਕਿ ਟੀਬੀ ਮੁੱਖ ਤÏਰ 'ਤੇ ਫੇਫੜਿਆਂ ਨੂੰ ਪ੍ਰਭਾਵਿਤ ਕਰਦੀ ਹੈ, ਪਰ ਇਹ ਬਿਮਾਰੀ ਹੱਡੀਆਂ, ਦਿਮਾਗ਼, ਗ੍ਰੰਥੀਆਂ ਅਤੇ ਹੋਰ ਅੰਗਾਂ ਨੂੰ ਵੀ ਪ੍ਰਭਾਵਿਤ ਕਰ ਸਕਦੀ ਹੈ¢ ਫੇਫੜਿਆਂ ਦੀ ਟੀਬੀ ਹਵਾ ਰਾਹੀਂ ਫੈਲਦੀ ਹੈ, ਜਦੋਂ ਕੋਈ ਪੀੜਤ ਵਿਅਕਤੀ ਖੰਘਦਾ, ਛਿੱਕਦਾ ਜਾਂ ਬਿਨਾਂ ਮੂੰਹ ਢਕੇ ਗੱਲ ਕਰਦਾ ਹੈ ਤਾਂ ਟੀਬੀ ਦੇ ਕੀਟਾਣੂ ਹਵਾ ਵਿਚ ਛੱਡ ਦਿੰਦਾ ਹੈ ਜਿਸ ਨਾਲ ਟੀਬੀ ਅੱਗੇ ਫੈਲਦੀ ਹੈ | ਇਸ ਸਬੰਧੀ ਅੱਜ ਮਾਸ ਮੀਡੀਆ ਵਿੰਗ ਦੇ ਜ਼ਿਲ੍ਹਾ ਬੀ.ਸੀ.ਸੀ. ਕੋਆਰਡੀਨੇਟਰ ਬਰਜਿੰਦਰ ਸਿੰਘ ਬਰਾੜ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਇਆਲੀ ਖ਼ੁਰਦ ਵਿਖੇ ਸਮੂਹ ਅਧਿਆਪਕਾਂ ਨੂੰ ਟੀਬੀ ਦੀ ਬਿਮਾਰੀ ਦੇ ਲੱਛਣਾਂ ਅਤੇ ਇਲਾਜ ਸਬੰਧੀ ਜਾਗਰੂਕ ਕੀਤਾ |